Arshdeep Dalla: ਕੌਣ ਹੈ ਅੱਤਵਾਦੀ ਅਰਸ਼ਦੀਪ ਡੱਲਾ? ਪੰਜਾਬ ‘ਚ ਇਸ ਤਰ੍ਹਾਂ ਫੈਲਾ ਰਿਹਾ ਦਹਿਸ਼ਤ

Published: 

11 Nov 2024 13:17 PM

ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ਦੀਪ ਡੱਲਾ ਨੂੰ ਕੈਨੇਡਾ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਡੱਲਾ ਨੂੰ ਓਨਟਾਰੀਓ ਸੂਬੇ ਦੇ ਮਿਲਟਨ ਸ਼ਹਿਰ ਵਿੱਚ 27-28 ਅਕਤੂਬਰ ਨੂੰ ਹੋਈ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੱਲਾ ਨੂੰ ਖਾਲਿਸਤਾਨ ਪੱਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ।

Arshdeep Dalla: ਕੌਣ ਹੈ ਅੱਤਵਾਦੀ ਅਰਸ਼ਦੀਪ ਡੱਲਾ? ਪੰਜਾਬ ਚ ਇਸ ਤਰ੍ਹਾਂ ਫੈਲਾ ਰਿਹਾ ਦਹਿਸ਼ਤ

ਅਰਸ਼ ਡੱਲਾ

Follow Us On

ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (KTF) ਦਾ ਅੱਤਵਾਦੀ ਅਰਸ਼ਦੀਪ ਡੱਲਾ ਕੈਨੇਡਾ ‘ਚ ਬੈਠ ਕੇ ਪੰਜਾਬ ‘ਚ ਅੱਤਵਾਦ ਦੀਆਂ ਜੜ੍ਹਾਂ ਮਜ਼ਬੂਤ ​​ਕਰ ਰਿਹਾ ਸੀ। ਅਰਸ਼ਦੀਪ ਪੰਜਾਬ ‘ਚ ਅੱਤਵਾਦੀ ਫੰਡਿੰਗ, ਫਿਰਕੂ ਸਦਭਾਵਨਾ ਨੂੰ ਵਿਗਾੜਨਾ, ਕਤਲ ਅਤੇ ਜਬਰੀ ਵਸੂਲੀ ਦੇ ਮਾਮਲਿਆਂ ‘ਚ ਲੋੜੀਂਦਾ ਹੈ। ਜਨਵਰੀ 2023 ਵਿੱਚ ਅਰਸ਼ਦੀਪ ਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਵੀ ਅੱਤਵਾਦੀ ਘੋਸ਼ਿਤ ਕੀਤਾ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਜਾਂਚ ਮੁਤਾਬਕ ਅਰਸ਼ਦੀਪ ਕੈਨੇਡਾ ‘ਚ ਬੈਠ ਕੇ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ‘ਚ ਗੈਂਗਸਟਰਾਂ ਨੂੰ ਉਪਰੇਟ ਕਰ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀਆਂ ਨਾਲ ਵੀ ਸਬੰਧ ਸਨ। ਇਸੇ ਆਧਾਰ ‘ਤੇ ਅਰਸ਼ਦੀਪ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। ਅਰਸ਼ਦੀਪ ਡੱਲਾ ਪਹਿਲਾਂ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ਵਿੱਚ ਅੱਤਵਾਦੀ ਬਣ ਗਿਆ।

ਪੰਜਾਬ ਦੇ ਮੋਗਾ ਦਾ ਰਹਿਣ ਵਾਲਾ ਹੈ ਡੱਲਾ

ਡੱਲਾ ਮੂਲ ਰੂਪ ਵਿੱਚ ਮੋਗਾ, ਪੰਜਾਬ ਦਾ ਰਹਿਣ ਵਾਲਾ ਹੈ ਅਤੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਲੁਕਿਆ ਹੋਇਆ ਸੀ। NIA ਮੁਤਾਬਕ ਸਾਲ 2022 ‘ਚ ਅਰਸ਼ਦੀਪ ਫਰਜ਼ੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋ ਗਿਆ ਸੀ। ਇਸੇ ਸਾਲ ਡੱਲਾ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅਰਸ਼ ਡੱਲਾ ਵੱਲੋਂ ਫੰਡ ਕੀਤੇ ਜਾ ਰਹੇ ਕਈ ਗੈਂਗ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ ਅਰਸ਼ਦੀਪ ਦੇ ਕਈ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਨੇ ਮੁਲਜ਼ਮ ਸਾਥੀਆਂ ਦੇ ਇਸ਼ਾਰੇ ‘ਤੇ ਵੱਡੀ ਮਾਤਰਾ ਵਿੱਚ ਨਕਲੀ ਆਈ.ਈ.ਡੀ., ਹੈਂਡ ਗ੍ਰਨੇਡ, ਗੋਲਾ ਬਾਰੂਦ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਸਨ। ਪੰਜਾਬ ਪੁਲਿਸ ਵੀ ਡੱਲਾ ਦੀ ਭਾਲ ਕਰ ਰਹੀ ਸੀ।

ਡੱਲਾ ਦਾ ਭਰਾ ਬਲਦੀਪ ਕੈਨੇਡਾ ਵਿੱਚ ਹੈ

NAI ਦੀ ਰਿਪੋਰਟ ਮੁਤਾਬਕ ਅੱਤਵਾਦੀ ਅਰਸ਼ਦੀਪ ਸਿੰਘ ਦਾ ਭਰਾ ਬਲਦੀਪ ਸਿੰਘ ਡੱਲਾ ਕਥਿਤ ਤੌਰ ‘ਤੇ ਕੈਨੇਡਾ ਫਰਾਰ ਹੋ ਗਿਆ ਹੈ। ਇਸ ਸਬੰਧੀ ਸਾਲ 2022 ਵਿੱਚ ਮੋਗਾ ਸਿਟੀ-1 ਥਾਣੇ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਸਾਲ 2021 ਵਿੱਚ ਬਲਦੀਪ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ ਸਮੇਂ ਦਾਅਵਾ ਕੀਤਾ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਖੇਤਰ ਤੋਂ ਚਾਰ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਬਲਦੀਪ ਆਪਣੇ ਭਰਾ ਅਰਸ਼ਦੀਪ ਡੱਲਾ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਆਪਣੇ ਭਰਾ ਦੇ ਇਸ਼ਾਰੇ ‘ਤੇ ਦੇਸ਼ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਸ਼ੱਕ ਸੀ।

ਨਿੱਝਰ ਦਾ ਸੱਜਾ ਹੱਥ ਡੱਲਾ

ਡੱਲਾ ਨੂੰ ਖਾਲਿਸਤਾਨ ਪੱਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਨਿੱਝਰ ਦਾ ਕਤਲ ਕੈਨੇਡਾ ਵਿੱਚ ਹੋਇਆ ਸੀ। ਨਿੱਝਰ ਦਾ ਜਨਮ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਹੋਇਆ ਸੀ। ਉਹ ਆਪਣੀ ਜਵਾਨੀ ਦੌਰਾਨ 1997 ਵਿੱਚ ਕੈਨੇਡਾ ਚਲਾ ਗਿਆ ਸੀ। ਕੈਨੇਡਾ ਵਿੱਚ ਉਸ ਨੇ ਖਾਲਿਸਤਾਨ ਸਮਰਥਕਾਂ ਲਈ ਨਵਾਂ ਆਧਾਰ ਬਣਾਇਆ। ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਸੀ।

Exit mobile version