ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੀ ਜਨਤਾਂ ਨੂੰ ਵੀ ਦਿੱਤੀਆਂ ਗਾਰੰਟੀਆਂ, ਬਿਨ੍ਹਾਂ ਸਿਫਾਰਿਸ਼ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ
ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਲਈ ਮੱਧ ਪ੍ਰਦੇਸ਼ ਪਹੁੰਚ ਗਏ ਹਨ। ਇੱਥੇ ਉਨ੍ਹਾਂ ਸ਼ਿਵਰਾਜ ਸਿੰਘ ਚੌਹਾਨ ਦੀ ਸਰਕਾਰ 'ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਫੀ ਹਮਲੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਲੋਕਾਂ ਨਾਲ ਗਾਰੰਟੀ ਦੇਣ ਦੇ ਵਾਅਦੇ ਵੀ ਕੀਤੇ।
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਜਨਤਾ ਨੂੰ ਦਸ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ। ਹੁਣ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨਾਲ ਵੀ ਉਹੀ ਵਾਅਦੇ ਕੀਤੇ ਹਨ। ਸਤਨਾ ‘ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਸੂਬੇ ਦੀ ਸ਼ਿਵਰਾਜ ਸਰਕਾਰ ‘ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਹਮਲਾ ਬੋਲਿਆ। ਉਨ੍ਹਾਂ ਸ਼ਿਵਰਾਜ ਸਿੰਘ ਚੌਹਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ‘ਚ ਮਾਮਾ ਕਿਹਾ ਜਾਂਦਾ ਹੈ ਪਰ ਮਾਮੇ ਨੇ ਉਨ੍ਹਾਂ ਦੇ ਭਤੀਜਿਆਂ ਨੂੰ ਧੋਖਾ ਦਿੱਤਾ ਹੈ।
ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ (Chief Minister) ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਤਰਜ਼ ‘ਤੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਮੱਧ ਪ੍ਰਦੇਸ਼ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ‘ਚ ਲੰਬੇ ਸਮੇਂ ਤੋਂ ਭਾਜਪਾ ਦੀ ਸਰਕਾਰ ਹੈ ਅਤੇ ਇਸ ਦੌਰਾਨ ਸੂਬੇ ‘ਚ ਭ੍ਰਿਸ਼ਟਾਚਾਰ ਸਿਖਰਾਂ ‘ਤੇ ਪਹੁੰਚ ਗਿਆ ਹੈ। ਸਾਡੀ ਇੱਕ ਗਾਰੰਟੀ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣਾ ਹੈ। ਜਿਸ ਤਰ੍ਹਾਂ ਅਸੀਂ ਪੰਜਾਬ ਅਤੇ ਦਿੱਲੀ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਸੀ, ਹੁਣ ਅਸੀਂ ਮੱਧ ਪ੍ਰਦੇਸ਼ ਨੂੰ ਵੀ ਕਰਨਾ ਚਾਹੁੰਦੇ ਹਾਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੀ ਹਾਜਿਰ ਸਨ।
Madhya Pradesh को #KejriwalKiGuarantee No. 5️⃣
🔹 भ्रष्टाचार मुक्त मध्य प्रदेश 🔹 Punjab में 350 पुराने भ्रष्ट अफसरों को Jail में डाला 🔹 MP के भ्रष्ट नेताओं से पैसे निकालेंगे, पैसे की कमी नहीं 🔹 सरकारी सेवाएं घर पर दी जाएगी 🔹 ना दफ़्तर के चक्कर, ना दलाली – CM @ArvindKejriwal pic.twitter.com/PsT6mKlxsF — AAP (@AamAadmiParty) August 20, 2023ਇਹ ਵੀ ਪੜ੍ਹੋ


