ਸਾਨੂੰ ਰਾਜਨੀਤੀ ਨਹੀਂ ਬਦਲ ਸਕੀ, ਸਗੋਂ ਅਸੀਂ ਰਾਜਨੀਤੀ ਨੂੰ ਬਦਲ ਦਿੱਤਾ, ਸੰਵਿਧਾਨ ਤੇ ਪਾਰਟੀ ਸਥਾਪਨਾ ਦਿਵਸ ‘ਤੇ ਕੇਜਰੀਵਾਲ ਦਾ ਸੰਦੇਸ਼
ਕੇਜਰੀਵਾਲ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਸੀ ਤਾਂ ਕਈ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਸਨ। ਕੋਈ ਪੁੱਛਦਾ ਸੀ ਕਿ ਇਹ ਪਾਰਟੀ ਕਿੰਨਾ ਸਮਾਂ ਚੱਲੇਗੀ, ਕੋਈ ਕਹਿੰਦਾ ਸੀ ਕਿ ਇਨ੍ਹਾਂ ਲੋਕਾਂ ਨੂੰ ਰਾਜਨੀਤੀ ਦੀ ਕੀ ਸਮਝ ਹੈ। ਪਰ ਪਾਰਟੀ ਨੇ ਨਾ ਸਿਰਫ਼ ਆਪਣਾ ਸਫ਼ਰ ਜਾਰੀ ਰੱਖਿਆ, ਸਗੋਂ ਲੋਕਾਂ ਦਾ ਭਰੋਸਾ ਵੀ ਜਿੱਤਿਆ
ਆਮ ਆਦਮੀ ਪਾਰਟੀ (AAP) ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਸੰਦੇਸ਼ ਸਾਂਝਾ ਕਰਦਿਆਂ ਪਾਰਟੀ ਦੇ ਹੁਣ ਤੱਕ ਦੇ ਸਿਆਸੀ ਸਫ਼ਰ ਨੂੰ ਯਾਦ ਕੀਤਾ। ਕੇਜਰੀਵਾਲ ਨੇ ਕਿਹਾ ਕਿ ਜਿਸ ਪਾਰਟੀ ਦੀ ਸ਼ੁਰੂਆਤ ਸਮੇਂ ਕਈ ਲੋਕ ਉਸ ਦੇ ਭਵਿੱਖ ‘ਤੇ ਸਵਾਲ ਚੁੱਕ ਰਹੇ ਸਨ, ਅੱਜ ਉਸ ਨੇ ਦੇਸ਼ ਦੀ ਰਾਜਨੀਤੀ ‘ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਸੀ ਤਾਂ ਕਈ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਸਨ। ਕੋਈ ਪੁੱਛਦਾ ਸੀ ਕਿ ਇਹ ਪਾਰਟੀ ਕਿੰਨਾ ਸਮਾਂ ਚੱਲੇਗੀ, ਕੋਈ ਕਹਿੰਦਾ ਸੀ ਕਿ ਇਨ੍ਹਾਂ ਲੋਕਾਂ ਨੂੰ ਰਾਜਨੀਤੀ ਦੀ ਕੀ ਸਮਝ ਹੈ। ਪਰ ਪਾਰਟੀ ਨੇ ਨਾ ਸਿਰਫ਼ ਆਪਣਾ ਸਫ਼ਰ ਜਾਰੀ ਰੱਖਿਆ, ਸਗੋਂ ਲੋਕਾਂ ਦਾ ਭਰੋਸਾ ਵੀ ਜਿੱਤਿਆ।
ਉਨ੍ਹਾਂ ਮੁਤਾਬਕ, ਪਾਰਟੀ ਨੇ ਦਿੱਲੀ ਤੇ ਪੰਜਾਬ ਵਿੱਚ ਸਰਕਾਰ ਬਣਾਈ, ਜਦਕਿ ਜੰਮੂ-ਕਸ਼ਮੀਰ, ਗੋਆ ਤੇ ਗੁਜਰਾਤ ਵਰਗੇ ਸੂਬਿਆਂ ‘ਚ ਵੀ ਲੋਕਾਂ ਦਾ ਸਮਰਥਨ ਹਾਸਲ ਕੀਤਾ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਨੇ ਸਿੱਖਿਆ ਅਤੇ ਸਿਹਤ ਵਰਗੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦਿੱਤੀ ਤੇ ਕੰਮ ਦੀ ਰਾਜਨੀਤੀ ਨੂੰ ਅੱਗੇ ਲਿਆਂਦਾ।
आज हमारी पार्टी का स्थापना दिवस है।
बहुत कम समय में एक लंबा सफ़र तय किया है हमने। जब पार्टी बनी थी तो हम पर बहुत से सवाल खड़े हुए थे.. क्या हम कुछ कर पाएंगे? ये पार्टी कितने दिन टिकेगी? भला इन लोगों को राजनीति की क्या समझ? लेकिन हम टिके भी रहे और पूरे देश का दिल भी जीता। हमने दिल्ली में सरकार बनाई, पंजाब में सरकार बनाई, जम्मू-कश्मीर से लेकर गोवा-गुजरात तक हमें भारत के लोगों का विश्वास और प्यार मिला। हमने काम की राजनीति की, शिक्षा और स्वास्थ्य पर बात की। हमें राजनीति बदल नहीं पाई, बल्कि हमने राजनीति को बदल दिया। अभी बहुत कुछ करना है। देश के लिए बहुत काम करना है। हम न डरेंगे न पीछे हटेंगे। आम आदमी पार्टी के सभी कार्यकर्ताओं और हमारे समर्थकों को स्थापना दिवस की हार्दिक शुभकामनाएँ। — Arvind Kejriwal (@ArvindKejriwal) November 26, 2026
ਉਨ੍ਹਾਂ ਆਪਣੇ ਸੰਦੇਸ਼ ‘ਚ ਕਿਹਾ ਕਿ ਸਾਨੂੰ ਰਾਜਨੀਤੀ ਬਦਲ ਨਹੀਂ ਸਕੀ, ਸਗੋਂ ਅਸੀਂ ਰਾਜਨੀਤੀ ਨੂੰ ਬਦਲ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਪਾਰਟੀ ਦਾ ਸਫ਼ਰ ਅਜੇ ਰੁਕਣ ਵਾਲਾ ਨਹੀਂ ਹੈ। ਦੇਸ਼ ਲਈ ਬਹੁਤ ਕੰਮ ਕਰਨਾ ਬਾਕੀ ਹੈ ਤੇ ਪਾਰਟੀ ਨਾ ਡਰੇਗੀ ਤੇ ਨਾ ਹੀ ਪਿੱਛੇ ਹਟੇਗੀ। ਅਖੀਰ ‘ਚ ਉਨ੍ਹਾਂ ਨੇ ਸਾਰੇ ਵਰਕਰਾਂ ਤੇ ਸਮਰਥਕਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ
ਸੰਵਿਧਾਨ ਦਿਵਸ ‘ਤੇ ਕੇਜਰੀਵਾਲ ਤੇ CM ਮਾਨ ਨੇ ਦਿੱਤਾ ਖ਼ਾਸ ਸੰਦੇਸ਼
ਦੂਜੇ ਪਾਸੇ, ਅੱਜ ਸੰਵਿਧਾਨ ਦਿਵਸ ਮੌਕੇ ਵੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਦੋਵਾਂ ਆਗੂਆਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ ਤੇ ਇਸ ਦੇ ਮੂਲ ਸਿਧਾਂਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ।
ਕੇਜਰੀਵਾਲ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਸੰਵਿਧਾਨ ਹੋਣ ਕਰਕੇ ਹੀ ਦੇਸ਼ ਦੇ ਲੋਕਾਂ ਕੋਲ ਆਪਣੇ ਅਧਿਕਾਰ ਹਨ ਤੇ ਉਨ੍ਹਾਂ ਨੂੰ ਨਿਆਂ ਮਿਲਦਾ ਹੈ। ਉਨ੍ਹਾਂ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਸੱਤਾ ਤੇ ਸਰਕਾਰਾਂ ਬਦਲਦੀਆਂ ਰਹਿਣਗੀਆਂ, ਪਰ ਦੇਸ਼ ਦਾ ਸੰਵਿਧਾਨ ਹਮੇਸ਼ਾ ਮਜ਼ਬੂਤ ਰਹਿਣਾ ਚਾਹੀਦਾ ਹੈ।
सभी देशवासियों को संविधान दिवस की हार्दिक शुभकामनाएँ।
संविधान है, तो हमारे अधिकार हैं। संविधान है, तो न्याय है। और संविधान है, तो हम हैं… ये देश है। आइए, बाबा साहब डॉ. भीमराव अंबेडकर जी द्वारा बनाए इस महान संविधान के सच्चे प्रहरी बनें। सत्ता और पार्टियाँ बदलती रहेंगी, लेकिन हमारा संविधान हमेशा अटल और मज़बूत रहना चाहिए। जय संविधान, जय हिंद 🇮🇳 — Arvind Kejriwal (@ArvindKejriwal) November 26, 2026
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰਤਾ, ਨਿਆਂ, ਆਜ਼ਾਦੀ ਤੇ ਭਾਈਚਾਰੇ ਦਾ ਅਧਿਕਾਰ ਦਿੰਦਾ ਹੈ। CM ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਤੇ ਇੱਕ ਮਜ਼ਬੂਤ, ਖ਼ੁਸ਼ਹਾਲ ਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਆਪਣੇ ਸੰਦੇਸ਼ ਦੀ ਸਮਾਪਤੀ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਨਾਲ ਕੀਤੀ।
ਸਮੂਹ ਦੇਸ਼ ਵਾਸੀਆਂ ਨੂੰ ‘ਸੰਵਿਧਾਨ ਦਿਵਸ’ ਦੀਆਂ ਲੱਖ-ਲੱਖ ਵਧਾਈਆਂ… ਅੱਜ ਦੇ ਇਸ ਖ਼ਾਸ ਦਿਨ ‘ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਕੋਟਿ-ਕੋਟਿ ਪ੍ਰਣਾਮ… ਉਨ੍ਹਾਂ ਵੱਲੋਂ ਰਚਿਆ ਗਿਆ ਸੰਵਿਧਾਨ ਸਾਨੂੰ ਸਾਰਿਆਂ ਨੂੰ ਬਰਾਬਰਤਾ, ਨਿਆਂ, ਆਜ਼ਾਦੀ ਅਤੇ ਆਪਸੀ ਭਾਈਚਾਰੇ ਦਾ ਅਧਿਕਾਰ ਦਿੰਦਾ ਹੈ… ਆਓ, ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਇੱਕ ਮਜ਼ਬੂਤ, ਖ਼ੁਸ਼ਹਾਲ ਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕਰਨ ਦਾ ਪ੍ਰਣ ਲਈਏ… ਇਨਕਲਾਬ ਜ਼ਿੰਦਾਬਾਦ! 🇮🇳
— Bhagwant Mann (@BhagwantMann) November 26, 2026
26/11 ਦੇ ਸ਼ਹੀਦਾਂ ਨੂੰ ਯਾਦ ਕਰ ਭਾਵੁਕ ਹੋਏ ਕੇਜਰੀਵਾਲ
ਸਥਾਪਨਾ ਦਿਵਸ ਦੀਆਂ ਵਧਾਈਆਂ ਦੇ ਨਾਲ ਕੇਜਰੀਵਾਲ ਨੇ 26 ਨਵੰਬਰ 2008 ਨੂੰ ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਇਸ ਹਮਲੇ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਨੇ ਅੱਤਵਾਦੀਆਂ ਨਾਲ ਮੁਕਾਬਲਾ ਕਰਦਿਆਂ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਨਮਨ ਕੀਤਾ। ਇਸ ਦੇ ਨਾਲ ਹੀ ਹਮਲੇ ‘ਚ ਮਾਰੇ ਗਏ ਬੇਕਸੂਰ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
26/11 के मुंबई आतंकी हमले को हमारा देश कभी नहीं भुला सकता। मैं उन सभी वीर जवानों को कोटि-कोटि नमन करता हूँ, जिन्होंने अपने प्राणों की परवाह न करते हुए देश की रक्षा की।
अपना सर्वोच्च बलिदान देने वाले अमर शहीदों और इस कायराना हमले में जान गंवाने वाले निर्दोष नागरिकों को भावभीनी श्रद्धांजलि। — Arvind Kejriwal (@ArvindKejriwal) November 26, 2026


