AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ ਕੇਜਰੀਵਾਲ ਤੇ CM ਮਾਨ ਦੀ ਪ੍ਰੈੱਸ ਕਾਨਫਰੰਸ, ਬੋਲੇ- ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਭਲਕੇ ਸੱਦਿਆ ਗਿਆ ਹੈ।

ਅੰਮ੍ਰਿਤਸਰ 'ਚ ਕੇਜਰੀਵਾਲ ਤੇ CM ਮਾਨ ਦੀ ਪ੍ਰੈੱਸ ਕਾਨਫਰੰਸ, ਬੋਲੇ- ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
lalit-sharma
| Updated On: 28 Jun 2026 13:18 PM IST
Share

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਭਲਕੇ ਸੱਦਿਆ ਗਿਆ ਹੈ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੰਤਰੀ ਉੱਥੇ ਹਾਜ਼ਰ ਹੋਣਗੇ।

ਉਨ੍ਹਾਂ ਕਿਹਾ ਕਿ ਅਸੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅੱਗੇ ਪੂਰੀ ਸ਼ਰਧਾ ਨਾਲ ਨਤਮਸਤਕ ਹੁੰਦੇ ਹਾਂ। ਆਪਣੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਸੀਐਮ ਨੇ ਕਿਹਾ ਕਿ ਮੈਂ ਖ਼ੁਦ ਵੀ ਰਾਸ਼ਟਰਪਤੀ ਦੇ ਇੱਕ ਪ੍ਰੋਗਰਾਮ ਨੂੰ ਛੱਡ ਕੇ ਉੱਥੇ ਗਿਆ ਸੀ। ਅਕਾਲ ਤਖ਼ਤ ਸਾਹਿਬ ਵਿਖੇ ਸਾਰੇ ਆਗੂ ਆਪਣਾ ਲਿਖਤੀ ਜਵਾਬ ਸੌਂਪਣਗੇ ਅਤੇ ਉਸ ਤੋਂ ਬਾਅਦ ਬਾਹਰ ਆ ਕੇ ਆਪਣਾ ਪੱਖ ਸੰਗਤ ਦੇ ਸਾਹਮਣੇ ਰੱਖਣਗੇ। ਉਨ੍ਹਾਂ ਦੱਸਿਆ ਕਿ ਕੁਝ ਮੰਤਰੀਆਂ ਕੋਲੋਂ ਲਿਖਤੀ ਜਵਾਬ ਮੰਗਿਆ ਗਿਆ ਹੈ, ਜੋ ਉਹ ਲਿਖਤੀ ਰੂਪ ਵਿੱਚ ਹੀ ਪੇਸ਼ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਖ਼ੁਦ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਹੀਂ ਬੁਲਾਇਆ ਗਿਆ ਹੈ। ਸਰਕਾਰ ਦਾ ਪੱਖ ਮੰਤਰੀ ਅਤੇ ਵਿਧਾਇਕ ਹੀ ਪੇਸ਼ ਕਰਨਗੇ, ਜਿਨ੍ਹਾਂ ਦੇ ਨਾਲ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਰਹਿਣਗੇ।

ਮਾਸਕ ਵਾਲੀ ਵੀਡੀਓ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ: ਸੀਐਮ ਮਾਨ

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਮਾਸਕ ਵਾਲੀ ਵੀਡੀਓ ਵੀ ਇੱਕ ਪੱਤਰ ਦੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਰਹੇ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਮਾਸਕ ਲਗਾ ਕੇ ਇੱਕ ਨਕਲੀ ਅਤੇ ਫਰਜ਼ੀ ਵੀਡੀਓ ਤਿਆਰ ਕੀਤੀ ਗਈ ਹੈ। ਸੀਐਮ ਮਾਨ ਨੇ ਭਾਵੁਕ ਹੁੰਦਿਆਂ ਕਿਹਾ ਕਿ ਅਸੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਜਾਂ ਟੱਕਰ ਲੈਣ ਬਾਰੇ ਸੋਚ ਵੀ ਨਹੀਂ ਸਕਦੇ। ਉਨ੍ਹਾਂ ਪੁਰਾਣੀ ਗੱਲ ਦੁਹਰਾਉਂਦਿਆਂ ਕਿਹਾ ਕਿ ਮੈਂ ਪਹਿਲਾਂ ਵੀ ਸਪੱਸ਼ਟ ਕਰ ਚੁੱਕਾ ਹਾਂ ਕਿ ਉਸ ਵੀਡੀਓ ਵਿੱਚ ਮੈਂ ਮੌਜੂਦ ਨਹੀਂ ਹਾਂ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਫੈਸਲਾ ਸੁਣਾਇਆ ਜਾਵੇਗਾ, ਅਸੀਂ ਉਸ ਦਾ ਪੂਰੀ ਨਿਮਰਤਾ ਨਾਲ ਸਾਹਮਣਾ ਕਰਾਂਗੇ।

ਪੰਥਕ ਇਕੱਠ ਬੁਲਾਉਣਾ ਐਸਜੀਪੀਸੀ ਦਾ ਹੱਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ-ਕੱਲ੍ਹ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਏ ਜਾ ਰਹੇ ਹਨ ਅਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਹਨ। ਉਨ੍ਹਾਂ ਸਵਾਲ ਉਠਾਇਆ ਕਿ ਅਜਿਹਾ ਕਦਮ ਉਦੋਂ ਕਿਉਂ ਨਹੀਂ ਚੁੱਕਿਆ ਗਿਆ, ਜਦੋਂ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਪੰਥਕ ਇਕੱਠ ਸੱਦਣਾ ਐਸਜੀਪੀਸੀ ਦਾ ਪੂਰਾ ਅਧਿਕਾਰ ਹੈ, ਉਹ ਜਦੋਂ ਮਰਜ਼ੀ ਇਸ ਨੂੰ ਬੁਲਾ ਸਕਦੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਧਰਮ ਦੇ ਅੰਦਰ ਸਭ ਤੋਂ ਉੱਪਰ ਨਾਨਕ ਨਾਮ ਲੇਵਾ ਸੰਗਤ ਨੂੰ ਮੰਨਿਆ ਗਿਆ ਹੈ। ਕਈ ਵਾਰ ਐਸਜੀਪੀਸੀ ਦੇ ਗੁਰਦੁਆਰਿਆਂ ਵਿੱਚ ਮੇਰੇ ਵਿਰੁੱਧ ਬੋਰਡ ਲਗਾ ਦਿੱਤੇ ਜਾਂਦੇ ਹਨ, ਪਰ ਫਿਰ ਵੀ ਉੱਥੇ ਆਉਣ ਵਾਲੇ 4-5 ਹਜ਼ਾਰ ਲੋਕ ਮੈਨੂੰ ਰਸਤੇ ਵਿੱਚ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਦੀ ਸਿਆਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਉੱਥੇ ਜੋ ਕੁਝ ਵੀ ਕਰ ਰਹੀ ਹੈ, ਉਹ ਪੂਰੀ ਤਰ੍ਹਾਂ ਸਿਆਸੀਕਰਨ ਹੈ।

ਅੰਮ੍ਰਿਤਸਰ ਵਿੱਚ ਬਣੇਗਾ ਲਵਕੁਸ਼ ਅਤੇ ਮਾਤਾ ਜਾਨਕੀ ਦਾ ਸ਼ਾਨਦਾਰ ਮੰਦਰ

ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਅੰਮ੍ਰਿਤਸਰ ਦੀ ਧਰਤੀ ‘ਤੇ ਭਗਵਾਨ ਲਵਕੁਸ਼ ਅਤੇ ਮਾਤਾ ਜਾਨਕੀ ਜੀ ਦੇ ਨਾਮ ‘ਤੇ ਇੱਕ ਵਿਸ਼ਾਲ ਅਤੇ ਸ਼ਾਨਦਾਰ ਮੰਦਰ ਦਾ ਨਿਰਮਾਣ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਪੂਰੀ ਦੁਨੀਆ ਵਿੱਚ ਸਭ ਤੋਂ ਪਵਿੱਤਰ ਸਥਾਨ ਹੈ, ਜਿੱਥੇ ਹਰ ਧਰਮ ਦੇ ਲੋਕ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਮੌਜੂਦ ਹਨ। ਇਸ ਮੰਦਰ ਦੇ ਨਿਰਮਾਣ ਦੀ ਰੂਪ-ਰੇਖਾ ਅਤੇ ਹੋਰ ਵੇਰਵਿਆਂ ਬਾਰੇ ਆਉਣ ਵਾਲੇ ਸਮੇਂ ਵਿੱਚ ਕੰਮ ਸ਼ੁਰੂ ਕੀਤਾ ਜਾਵੇਗਾ।

ਰਾਮ ਮੰਦਰ ਚੰਦਾ ਚੋਰੀ ਮਾਮਲੇ ‘ਚ ਵੱਡੀਆਂ ਮੱਛੀਆਂ ਨੂੰ ਛੱਡਿਆ ਗਿਆ: ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਅਯੁੱਧਿਆ ਰਾਮ ਮੰਦਰ ਚੰਦਾ ਚੋਰੀ ਮਾਮਲੇ ‘ਤੇ ਕੇਂਦਰ ਅਤੇ ਜਾਂਚ ਏਜੰਸੀਆਂ ਨੂੰ ਘੇਰਦਿਆਂ ਕਿਹਾ ਕਿ ਇਸ ਪੂਰੇ ਘੁਟਾਲੇ ਵਿੱਚ ਸਿਰਫ਼ ਛੋਟੇ ਮੁਲਾਜ਼ਮਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ, ਜਦੋਂ ਕਿ ਵੱਡੇ ਲੋਕਾਂ ਨੂੰ ਸਾਫ਼ ਬਚਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੈਸੇ ਗਿਣਨ ਵਾਲੇ ਸਟਾਫ਼ ਅਤੇ ਚੌਕੀਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਿਨ੍ਹਾਂ 8 ਲੋਕਾਂ ਨੂੰ ਫੜਿਆ ਗਿਆ ਹੈ, ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਤੱਕ ਨਹੀਂ ਲਿਆ ਅਤੇ ਸਿੱਧਾ ਜੇਲ੍ਹ ਭੇਜ ਦਿੱਤਾ, ਤਾਂ ਜੋ ਦੋ-ਚਾਰ ਦਿਨਾਂ ਵਿੱਚ ਉਨ੍ਹਾਂ ਦੀ ਜ਼ਮਾਨਤ ਹੋ ਸਕੇ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਇਹ ਸਭ ਕੁਝ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਵੱਡੀ ਚੋਰੀ ਜਾਪਦੀ ਹੈ, ਜਿਸ ਵਿੱਚ 200 ਕਰੋੜ ਰੁਪਏ ਦੀ ਚੋਰੀ ਹੋਣ ਦੇ ਆਰੋਪ ਲੱਗ ਰਹੇ ਹਨ, ਪਰ ਪੁਲਿਸ ਵੱਲੋਂ ਰਿਕਵਰੀ ਸਿਰਫ਼ 80 ਲੱਖ ਰੁਪਏ ਦੀ ਹੀ ਦਿਖਾਈ ਗਈ ਹੈ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...