Mahashivratri 2026: ਮਹਾਸ਼ਿਵਰਾਤਰੀ ਮੌਕੇ ਕੇਜਰੀਵਾਲ ਤੇ CM ਮਾਨ ਪਹੁੰਚੇ ਰਣਕੇਸ਼ਵਰ ਮਹਾਦੇਵ ਮੰਦਰ, ਕੀਤੀ ਵਿਸ਼ੇਸ਼ ਪੂਜਾ

Updated On: 

15 Feb 2026 16:24 PM IST

Mahashivratri 2026: ਮਹਾਸ਼ਿਵਰਾਤਰੀ ਦੇ ਪਵਿੱਤਰ ਅਤੇ ਪਾਵਨ ਦਿਹਾੜੇ 'ਤੇ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਸਥਿਤ ਇਤਿਹਾਸਕ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਸ਼ਿਰਕਤ ਕੀਤੀ। ਦੋਵੇਂ ਆਗੂ ਇਕੱਠੇ ਮੰਦਰ ਕੰਪਲੈਕਸ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪਵਿੱਤਰ ਸ਼ਿਵਲਿੰਗ ਦੇ ਦਰਸ਼ਨ ਕੀਤੇ।

Mahashivratri 2026:  ਮਹਾਸ਼ਿਵਰਾਤਰੀ ਮੌਕੇ ਕੇਜਰੀਵਾਲ ਤੇ CM ਮਾਨ ਪਹੁੰਚੇ ਰਣਕੇਸ਼ਵਰ ਮਹਾਦੇਵ ਮੰਦਰ, ਕੀਤੀ ਵਿਸ਼ੇਸ਼ ਪੂਜਾ

Image Credit: @BhagwantMann

Follow Us On

ਮਹਾਸ਼ਿਵਰਾਤਰੀ ਦੇ ਪਵਿੱਤਰ ਅਤੇ ਪਾਵਨ ਦਿਹਾੜੇ ‘ਤੇ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਸਥਿਤ ਇਤਿਹਾਸਕ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਸ਼ਿਰਕਤ ਕੀਤੀ। ਦੋਵੇਂ ਆਗੂ ਇਕੱਠੇ ਮੰਦਰ ਕੰਪਲੈਕਸ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪਵਿੱਤਰ ਸ਼ਿਵਲਿੰਗ ਦੇ ਦਰਸ਼ਨ ਕੀਤੇ।

ਇਸ ਉਪਰੰਤ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਮਰਿਆਦਾ ਅਨੁਸਾਰ ਭਗਵਾਨ ਭੋਲੇਨਾਥ ਦੀ ਪੂਜਾ-ਅਰਚਨਾ ਕੀਤੀ ਅਤੇ ਸ਼ਿਵਲਿੰਗ ‘ਤੇ ਦੁੱਧ ਚੜ੍ਹਾ ਕੇ ਅਭਿਸ਼ੇਕ ਕੀਤਾ। ਪੂਜਾ ਤੋਂ ਬਾਅਦ ਉਨ੍ਹਾਂ ਨੇ ਮੰਦਰ ਦੇ ਪੁਜਾਰੀ ਤੋਂ ਆਪਣੀ ਕਲਾਈ ‘ਤੇ ਰੱਖਿਆ ਸੂਤਰ (ਮੌਲੀ) ਵੀ ਬੰਨ੍ਹਵਾਇਆ।

ਅਰਵਿੰਦ ਕੇਜਰੀਵਾਲ ਤੇ CM ਮਾਨ ਵੱਲੋਂ ਵਿਸ਼ੇਸ਼ ਪੂਜਾ ਅਤੇ ਝੰਡਾ ਰਸਮ

ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਵਿਸ਼ੇਸ਼ ਪੂਜਾ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਮੰਦਰ ਵਿੱਚ ਧਰਮ ਧਵਜ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ। ਮੰਦਰ ਵਿੱਚ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਪੂਜਾ ਅਤੇ ਹੋਰ ਧਾਰਮਿਕ ਰਸਮਾਂ ਨਿਭਾਉਣ ਤੋਂ ਬਾਅਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਉੱਥੇ ਮੌਜੂਦ ਸੰਗਤਾਂ ਦਾ ਹੱਥ ਜੋੜ ਕੇ ਅਭਿਵਾਦਨ ਕੀਤਾ ਅਤੇ ਸਾਰਿਆਂ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ।

ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਦਾ ਇਤਿਹਾਸ

ਰਣਕੇਸ਼ਵਰ ਮਹਾਦੇਵ ਮੰਦਰ ਕੋਈ ਆਮ ਮੰਦਰ ਨਹੀਂ, ਬਲਕਿ ਇਹ ਮਹਾਭਾਰਤ ਕਾਲ ਦਾ ਇੱਕ ਪ੍ਰਾਚੀਨ ਅਤੇ ਸਿੱਧ ਅਸਥਾਨ ਮੰਨਿਆ ਜਾਂਦਾ ਹੈ। ਇਹ ਮੰਦਰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੀ ਧੂਰੀ-ਬਰਨਾਾਲਾ ਰੋਡ ‘ਤੇ ਸਥਿਤ ਪਿੰਡ ਰਣੀਕੇ ਵਿਖੇ ਹੈ। ਧਾਰਮਿਕ ਮਾਨਤਾਵਾਂ ਅਨੁਸਾਰ, ਇਸੇ ਪਵਿੱਤਰ ਅਸਥਾਨ ‘ਤੇ ਪਾਂਡਵ ਪੁੱਤਰ ਅਰਜੁਨ ਨੇ ਭਗਵਾਨ ਸ਼ਿਵ ਨੂੰ ਪ੍ਰਸੰਨ ਕਰਨ ਲਈ ਕਠੋਰ ਤਪੱਸਿਆ ਕੀਤੀ ਸੀ। ਅਰਜੁਨ ਦੀ ਭਗਤੀ ਤੋਂ ਖੁਸ਼ ਹੋ ਕੇ ਮਹਾਦੇਵ ਨੇ ਉਨ੍ਹਾਂ ਨੂੰ ਆਸ਼ੀਰਵਾਦ ਵਜੋਂ ‘ਗਾਡੀਵ ਧਨੁਸ਼’ ਪ੍ਰਦਾਨ ਕੀਤਾ ਸੀ। ਇਹ ਮੰਦਰ ਪਾਂਡਵਾਂ ਨਾਲ ਜੁੜੇ ਆਪਣੇ ਇਤਿਹਾਸ ਅਤੇ ਅਧਿਆਤਮਿਕ ਊਰਜਾ ਲਈ ਦੂਰ-ਦੂਰ ਤੱਕ ਮਸ਼ਹੂਰ ਹੈ।

ਵਿਸ਼ਾਲ ਮੇਲੇ ਦਾ ਆਯੋਜਨ ਅਤੇ ਸ਼ਰਧਾਲੂਆਂ ਦੀ ਆਸਥਾ

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਵਿਸ਼ਾਲ ਮੇਲਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਭਗਵਾਨ ਸ਼ਿਵ ਦੇ ਦਰਸ਼ਨਾਂ ਲਈ ਪਹੁੰਚੇ ਅਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਪ੍ਰਾਰਥਨਾ ਕੀਤੀ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪਾਵਨ ਦਿਨ ‘ਤੇ ਪੰਜਾਬ ਅਤੇ ਸਮੁੱਚੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿਧੀ, ਆਪਸੀ ਭਾਈਚਾਰਕ ਸਾਂਝ ਅਤੇ ਤਰੱਕੀ ਲਈ ਮਹਾਦੇਵ ਦੇ ਚਰਨਾਂ ਵਿੱਚ ਅਰਦਾਸ ਕੀਤੀ।