AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਵਿਧਾਨਸਭਾ ਚੋਣਾਂ ‘ਚ ਭਗਵੰਤ ਮਾਨ ਹੀ ਹੋਣਗੇ CM ਚਿਹਰਾ, ਕੇਜਰੀਵਾਲ ਨੇ ਬਠਿੰਡਾ ‘ਚ ਕੀਤਾ ਐਲਾਨ

ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।

ਪੰਜਾਬ ਵਿਧਾਨਸਭਾ ਚੋਣਾਂ 'ਚ ਭਗਵੰਤ ਮਾਨ ਹੀ ਹੋਣਗੇ CM ਚਿਹਰਾ, ਕੇਜਰੀਵਾਲ ਨੇ ਬਠਿੰਡਾ 'ਚ ਕੀਤਾ ਐਲਾਨ
tv9-punjabi
| Updated On: 12 Jun 2026 20:21 PM IST
Share

ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਹੀ ਲੜੇਗੀ।

ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਮੈਨੂੰ ਅਜਿਹੀਆਂ ਸੂਚਨਾਵਾਂ ਮਿਲੀਆਂ ਹਨ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਯਾਨੀ ਨਵੰਬਰ ਮਹੀਨੇ ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਸਾਡੇ ਕੋਲ ਚੋਣ ਤਿਆਰੀਆਂ ਲਈ ਹੁਣ ਸਿਰਫ਼ 4 ਮਹੀਨਿਆਂ ਦਾ ਸਮਾਂ ਹੀ ਬਾਕੀ ਬਚਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 75 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਨੇ ਕਈ ਮੁੱਖ ਮੰਤਰੀ ਦੇਖੇ ਹਨ, ਪਰ ਪਹਿਲੀ ਵਾਰ ਸੂਬੇ ਨੂੰ ਭਗਵੰਤ ਮਾਨ ਵਰਗਾ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜੋ ਸਰਕਾਰੀ ਖ਼ਜ਼ਾਨੇ ਦੇ ਪੈਸੇ ਦੀ ਬੱਚਤ ਕਰਕੇ ਉਸ ਨੂੰ ਜਨਤਾ ਨੂੰ ਸਹੂਲਤਾਂ ਦੇਣ ਲਈ ਵਰਤ ਰਹੇ ਹਨ।

ਅਰਵਿੰਦ ਕੇਜਰੀਵਾਲ ਦੇ ਸੰਬੋਧਨ ਦੀਆਂ 5 ਪ੍ਰਮੁੱਖ ਗੱਲਾਂ

ਪੁਰਾਣੀਆਂ ਸਰਕਾਰਾਂ ਵੇਲੇ ਲੋਕ ਜੁੱਤੀਆਂ ਲੈ ਕੇ ਦੌੜਦੇ ਸਨ: ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਠਿੰਡਾ ਨਿਗਮ ਚੋਣਾਂ ਵਿੱਚ ਲੋਕਾਂ ਨੇ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਹੈ। ਰੋਡ ਸ਼ੋਅ ਦੌਰਾਨ ਮੈਂ ਲੋਕਾਂ ਦੇ ਚਿਹਰੇ ਦੇਖ ਰਿਹਾ ਸੀ। ਸਾਨੂੰ ਸਰਕਾਰ ਚਲਾਉਂਦਿਆਂ 4 ਸਾਲ ਹੋ ਗਏ ਹਨ। ਪੁਰਾਣੀਆਂ ਸਰਕਾਰਾਂ ਚਾਹੇ ਅਕਾਲੀ ਦਲ ਦੀ ਹੋਵੇ ਜਾਂ ਕੋਈ ਹੋਰ, ਉਨ੍ਹਾਂ ਦੇ ਸਮੇਂ ਜਨਤਾ ਆਗੂਆਂ ਨੂੰ ਜੁੱਤੀਆਂ ਲੈ ਕੇ ਮਾਰਨ ਲਈ ਤਿਆਰ ਖੜ੍ਹੀ ਹੁੰਦੀ ਸੀ।

ਜਨਤਾ ਸਾਡੇ ਕੰਮਾਂ ਤੋਂ ਸੰਤੁਸ਼ਟ: ਕੇਜਰੀਵਾਲ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਦੇ 4 ਸਾਲ ਮੁਕੰਮਲ ਹੋਣ ‘ਤੇ ਵੀ ਜਨਤਾ ਦੇ ਚਿਹਰਿਆਂ ‘ਤੇ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ ਹੈ, ਜਿਸ ਨਾਲ ਸਾਡਾ ਦਿਲ ਵੀ ਖ਼ੁਸ਼ ਹੋ ਗਿਆ। ਅਸੀਂ ਰਾਜਨੀਤੀ ਵਿੱਚ ਸਿਰਫ਼ ਕੰਮ ਕਰਨ ਆਏ ਸੀ ਅਤੇ ਇਹ ਦੇਖ ਕੇ ਬਹੁਤ ਸਕੂਨ ਮਿਲਦਾ ਹੈ ਕਿ 4 ਸਾਲਾਂ ਬਾਅਦ ਵੀ ਲੋਕ ਸਾਡੇ ਕੰਮਾਂ ਨੂੰ ਪਸੰਦ ਕਰ ਰਹੇ ਹਨ।

ਬਠਿੰਡਾ ਵਿੱਚੋਂ ‘ਜੋਜੋ ਟੈਕਸ’ ਦਾ ਖ਼ਾਤਮਾ: ਉਨ੍ਹਾਂ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਮੈਂ 2022 ਦੀਆਂ ਚੋਣਾਂ ਵੇਲੇ ਬਠਿੰਡਾ ਆਇਆ ਸੀ, ਉਦੋਂ ਸਥਾਨਕ ਲੋਕਾਂ ਨੇ ਦੱਸਿਆ ਸੀ ਕਿ ਇੱਥੇ ਵਪਾਰੀਆਂ ਤੋਂ ‘ਜੋਜੋ ਟੈਕਸ’ ਵਸੂਲਿਆ ਜਾਂਦਾ ਹੈ। ਪਰ ਹੁਣ ਬਠਿੰਡਾ ਵਿੱਚੋਂ ਉਹ ‘ਜੋਜੋ ਟੈਕਸ’ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਕਿਸੇ ਕਿਸਮ ਦੀ ਕੋਈ ਲੁੱਟ-ਖਸੁੱਟ ਨਹੀਂ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਇੱਕ ਨਿਰੋਲ ਇਮਾਨਦਾਰ ਸਰਕਾਰ ਹੈ।

ਪੰਜਾਬ ਦੀਆਂ ਚਾਰ ਪਾਰਟੀਆਂ ਦੀ ਸਿਆਸਤ: ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਚਾਰ ਪਾਰਟੀਆਂ ਸਰਗਰਮ ਹਨ। ਪਹਿਲੀ ਪਾਰਟੀ ਜਿਸ ਨੂੰ ਲੋਕ ਗੁੱਸੇ ਵਿੱਚ ‘ਚਿੱਟਾ ਪਾਰਟੀ’ ਅਤੇ ਨਫ਼ਰਤ ਨਾਲ ‘ਬੇਅਦਬੀ ਪਾਰਟੀ’ ਕਹਿੰਦੇ ਹਨ, ਕਿਉਂਕਿ ਉਨ੍ਹਾਂ ਦੇ ਰਾਜ ਵਿੱਚ ਨਸ਼ਾ ਵਿਕਿਆ ਅਤੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ। ਦੂਜੀ ‘ਝਗੜਾ ਪਾਰਟੀ’ ਹੈ, ਜਿਸ ਦੇ ਆਗੂ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ। ਤੀਜੀ ‘ਈਡੀ ਪਾਰਟੀ’ ਹੈ, ਜੋ ਲੋਕਾਂ ਦੇ ਪਿੱਛੇ ਕੇਂਦਰੀ ਏਜੰਸੀਆਂ ਲਗਾ ਕੇ ਧਮਕਾਉਂਦੀ ਹੈ ਅਤੇ ਚੌਥੀ ‘ਆਮ ਆਦਮੀ ਪਾਰਟੀ’ ਹੈ, ਜੋ ਸਿੱਧੀ ਆਮ ਲੋਕਾਂ ਦੀ ਆਪਣੀ ਪਾਰਟੀ ਹੈ।

ਜੇਕਰ ਮਾਨ ‘ਤੇ ਕੋਈ ਦੋਸ਼ ਹੁੰਦਾ ਤਾਂ ਮੋਦੀ ਛੱਡਦੇ ਨਹੀਂ: ਕੇਜਰੀਵਾਲ ਨੇ ਕਿਹਾ ਕਿ ਸਾਨੂੰ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੈ, ਕਿਉਂਕਿ ਪਿਛਲੇ 4 ਸਾਲਾਂ ਵਿੱਚ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਕੋਈ ਇੱਕ ਵੀ ਆਰੋਪ ਨਹੀਂ ਲੱਗਿਆ। ਜੇਕਰ ਮਾਨ ‘ਤੇ ਕੋਈ ਮਾੜਾ ਜਿਹਾ ਦੋਸ਼ ਵੀ ਹੁੰਦਾ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਪਿੱਛੇ ਵੀ ਈਡੀ ਲਗਾ ਦੇਣੀ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਾਨ ਸਰਕਾਰ ਹਰ ਮਾਂ-ਭੈਣ ਦੇ ਖਾਤੇ ਵਿੱਚ ਹਜ਼ਾਰ-ਪੰਦਰਾਂ ਸੌ ਰੁਪਏ ਭੇਜੇਗੀ, ਜਦੋਂ ਕਿ ਬਿਜਲੀ ਪਹਿਲਾਂ ਹੀ ਮੁਫ਼ਤ ਮਿਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਸੰਬੋਧਨ ਦੀਆਂ ਮੁੱਖ ਗੱਲਾਂ

ਪਦਮਜੀਤ ਮਹਿਤਾ ਇਮਾਨਦਾਰੀ ਨਾਲ ਕੰਮ ਕਰਨਗੇ: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਵੱਡਾ ਪਿਆਰ ਦੇ ਕੇ ਪਦਮਜੀਤ ਮਹਿਤਾ ਨੂੰ ਮੇਅਰ ਬਣਾਇਆ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਉਹ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਪੇਟੀਆਂ ਵਿੱਚੋਂ ਖੁੱਲ੍ਹੇ ਦਿਲ ਨਾਲ ਝਾੜੂ ਦੇ ਹੱਕ ਵਿੱਚ ਵੋਟਾਂ ਨਿਕਲੀਆਂ। ਇਸ ਵਾਰ ਸੁਨਾਮ ਵਿੱਚ ਵਿਰੋਧੀਆਂ ਦੇ ਗਠਜੋੜ ਦੇ ਬਾਵਜੂਦ ਅਸੀਂ 23 ਵਿੱਚੋਂ 19 ਸੀਟਾਂ ਜਿੱਤੀਆਂ ਹਨ, ਜਿੱਥੇ ਅਮਨ ਅਰੋੜਾ ਦੀ ਮਿਹਨਤ ਨੇ ਕਮਾਲ ਕਰ ਦਿੱਤਾ।

ਖੇਤਾਂ ਨੂੰ ਨਿਰੰਤਰ ਬਿਜਲੀ ਅਤੇ ਨਹਿਰੀ ਪਾਣੀ: ਸੀਐਮ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸ਼ਾਨਦਾਰ ਸਰਕਾਰੀ ਸਕੂਲ ਬਣ ਗਏ ਹਨ ਅਤੇ ਸਾਡੇ ਬੱਚੇ ਵੱਡੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਖੇਤਾਂ ਨੂੰ ਨਿਰੰਤਰ ਬਿਜਲੀ ਮਿਲ ਰਹੀ ਹੈ ਅਤੇ ਸਾਡੀ ਸਰਕਾਰ ਨੇ ਨਹਿਰੀ ਪਾਣੀ ਉੱਚੇ ਟਿੱਬਿਆਂ ਤੱਕ ਪਹੁੰਚਾ ਦਿੱਤਾ ਹੈ। ਪਹਿਲੀ ਵਾਰ ਹੋ ਰਿਹਾ ਹੈ ਕਿ ਝੋਨੇ ਦੀ ਲਵਾਈ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਪਾਣੀ ਦੀ ਕੋਈ ਕਮੀ ਨਹੀਂ ਹੈ ਅਤੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਆਪਣੀ ਔਸਤ ਨਾਲੋਂ 16 ਫੁੱਟ ਜ਼ਿਆਦਾ ਚੱਲ ਰਿਹਾ ਹੈ।

90 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ: ਮੁੱਖ ਮੰਤਰੀ ਨੇ ਜਨਤਾ ਨੂੰ ਪੁੱਛਿਆ ਕਿ ਅੱਜ ਪੰਜਾਬ ਦੇ 90 ਫ਼ੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ 70 ਫ਼ੀਸਦੀ ਲੋਕਾਂ ਦੇ ਹੈਲਥ ਕਾਰਡ ਬਣ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਇਸ ਦੌਰਾਨ ਸੀਐਮ ਮਾਨ ਨੇ ਸੁਖਬੀਰ ਸਿੰਘ ਬਾਦਲ ‘ਤੇ ਤਨਜ਼ ਕਸਦਿਆਂ ‘ਕਿਕਲੀ’ ਵੀ ਸੁਣਾਈ ਅਤੇ ਕਿਹਾ ਕਿ ਜਨਤਾ ਦੇ ਇਸ ਨਿਰਸਵਾਰਥ ਪਿਆਰ ਦੀ ਕੀਮਤ ਦੁਨੀਆ ਦੀ ਕਿਸੇ ਕਰੰਸੀ ਵਿੱਚ ਨਹੀਂ ਚੁਕਾਈ ਜਾ ਸਕਦੀ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......