ਕੇਜਰੀਵਾਲ ਭ੍ਰਿਸ਼ਟ ਨਹੀਂ… ਪੰਜਾਬ AAP ਆਗੂ ਬੋਲੇ- ਭਾਜਪਾ ਨੇ ਕੀਤੀ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ!

Updated On: 

27 Feb 2026 13:17 PM IST

ਪੰਜਾਬ ਆਮ ਆਦਮੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਮਾਨਦਾਰੀ ਤੇ ਸੱਚਾਈ ਅੱਗੇ ਦਮ ਤੋੜ ਗਈ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ। ਫ਼ਰਜ਼ੀ ਸ਼ਰਾਬ ਘੁਟਾਲਾ ਮਾਮਲੇ 'ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਦਿੱਤੀ ਕਲੀਨ ਚਿੱਟ, ਝੂਠਾ ਕੇਸ ਬਣਾਉਣ 'ਤੇ CBI ਨੂੰ ਫਟਕਾਰ ਲਗਾਈ ਹੈ।

ਕੇਜਰੀਵਾਲ ਭ੍ਰਿਸ਼ਟ ਨਹੀਂ... ਪੰਜਾਬ AAP ਆਗੂ ਬੋਲੇ- ਭਾਜਪਾ ਨੇ ਕੀਤੀ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ!

ਕੇਜਰੀਵਾਲ ਭ੍ਰਿਸ਼ਟ ਨਹੀਂ... ਪੰਜਾਬ AAP ਆਗੂ ਬੋਲੇ- ਭਾਜਪਾ ਨੇ ਕੀਤੀ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ!

Follow Us On

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਉੱਪ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ। ਅਦਾਲਤ ਦੇ ਇਸ ਫੈਸਲੇ ਦਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਰਵਾਂ ਸੁਆਗਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਅਮਨ ਅਰੋੜਾ ਤੇ ਹਰਪਾਲ ਸਿੰਘ ਵਰਗੇ ਹੋਰ ਵੱਡੇ ਆਗੂਆਂ ਨੇ ਇਸ ਫੈਸਲੇ ਦਾ ਸੁਆਗਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।

ਪੰਜਾਬ ਆਮ ਆਦਮੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਮਾਨਦਾਰੀ ਤੇ ਸੱਚਾਈ ਅੱਗੇ ਦਮ ਤੋੜ ਗਈ ਭਾਜਪਾ ਨੇ ਝੂਠ ਤੇ ਬਦਲਾਖੋਰੀ ਦੀ ਰਾਜਨੀਤੀ ਕੀਤੀ। ਫ਼ਰਜ਼ੀ ਸ਼ਰਾਬ ਘੁਟਾਲਾ ਮਾਮਲੇ ‘ਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਦਿੱਤੀ ਕਲੀਨ ਚਿੱਟ, ਝੂਠਾ ਕੇਸ ਬਣਾਉਣ ‘ਤੇ CBI ਨੂੰ ਫਟਕਾਰ ਲਗਾਈ ਹੈ।

ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ: ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਦਾਲਤ ਵੱਲੋਂ ਦਿੱਤੀ ਗਈ ਕਲੀਨ ਚਿੱਟ ‘ਤੇ ਕਿਹਾ- ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ। ਇਨਕਲਾਬ ਜ਼ਿੰਦਾਬਾਦ।

ਦੇਸ਼ ਦੇ ਲੋਕ ਸਾਜ਼ਿਸ਼ਕਾਰਾਂ ਨੂੰ ਢੁਕਵਾਂ ਜਵਾਬ ਦੇਣਗੇ: ਅਮਨ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ- ਜਿਵੇਂ ਕਿ ਕਹਾਵਤ ਹੈ ਨਿਆਂ ‘ਚ ਦੇਰੀ ਹੋ ਸਕਦੀ ਹੈ ਪਰ ਨਿਆਂ ਨੂੰ ਇਨਕਾਰ ਨਹੀਂ ਕੀਤਾ ਜਾ ਸਕਤਾ ਅਰਵਿੰਦ ਕੇਜਰੀਵਾਲ ਜੀ ਤੇ ਮਨੀਸ਼ ਸਿਸੋਦੀਆ ਤੇ ਹੋਰ ਸਾਰਿਆਂ ਨੂੰ ਦਿੱਲੀ ਦੇ ਇੱਕ ਝੂਠੇ, ਮਨਘੜਤ, ਝੂਠਾਂ ਦੇ ਪੁਲੰਦੇ ਤੋਂ ਬਰੀ ਕਰ ਦਿੱਤਾ ਗਿਆ ਹੈ, ਮਾਣਯੋਗ ਅਦਾਲਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਇਹ ਸਭ ਆਮ ਆਦਮੀ ਪਾਰਟੀ ਦੀ ਦੀ ਇਮਾਨਦਾਰੀ ਦੀ ਰਾਜਨੀਤੀ ਨੂੰ ਬਦਨਾਮ ਕਰਨ ਤੇ ਨੁਕਸਾਨ ਪਹੁੰਚਾਉਣ ਲਈ ਕੀਤਾ ਸੀ। ਦੇਸ਼ ਦੇ ਲੋਕ ਆਉਣ ਵਾਲੇ ਦਿਨਾਂ ‘ਚ ਸਾਜ਼ਿਸ਼ਕਾਰਾਂ ਨੂੰ ਢੁਕਵਾਂ ਜਵਾਬ ਦੇਣਗੇ।

ਅੰਤ ਵਿੱਚ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ: ਬਲਬੀਰ ਸਿੰਘ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਅਦਾਲਤ ਦੇ ਫੈਸਲੇ ਦਾ ਸੁਆਗਤ ਕੀਤਾ। ਉਨ੍ਹਾਂ ਨੇ ਲਿਖਿਆ- ਅੰਤ ਵਿੱਚ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ! ਦਿੱਲੀ ਚੋਣਾਂ ਨੂੰ ਭਾਜਪਾ ਨੇ ਗੈਰ-ਕਾਨੂੰਨੀ ਢੰਗ ਨਾਲ ਅਰਵਿੰਦਰ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਲੁੱਟਿਆ। ਭਾਜਪਾ ਨੇ ਸਾਡੇ ਲੋਕਤੰਤਰ, ਸੰਵਿਧਾਨ ਤੇ ਅੰਤਰਰਾਸ਼ਟਰੀ ਅਕਸ ਦਾ ਮਜ਼ਾਕ ਉਡਾਇਆ। ਦਿੱਲੀ ‘ਚ ਚੋਰੀ ਦੇ ਫਤਵੇ ਨੇ ਸਾਰੀ ਜਾਇਜ਼ਤਾ ਗੁਆ ਦਿੱਤੀ ਹੈ।

ਦੁਰਵਰਤੋਂ ਤੇ ਬਦਲੇ ਦੀ ਰਾਜਨੀਤੀ ਲਈ ਰਾਸ਼ਟਰ ਨੂੰ ਜਵਾਬ ਦੇਣਾ ਚਾਹੀਦਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਐਡਵੋਕਟੇ ਹਰਪਾਲ ਸਿੰਘ ਚੀਮਾ ਨੇ ਕਿਹਾ- ਦਿੱਲੀ ਦੀ ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਜੀ ਨੂੰ ਝੂਠੇ ਸ਼ਰਾਬ ਮਾਮਲੇ ‘ਚ ਬਰੀ ਕਰ ਦਿੱਤਾ। ਸੱਚ ਦੀ ਜਿੱਤ ਹੋਈ ਹੈ। ਨਿਆਂ ਦੀ ਜਿੱਤ ਹੋਈ ਹੈ। ਇਹ ਝੂਠ ਉੱਤੇ ਸੱਚ ਦੀ, ਬਦਲਾਖੋਰੀ ਵਾਲੀ ਰਾਜਨੀਤੀ ‘ਤੇ ਜਿੱਤ ਹੈ। ਅਸੀਂ ਨਿਆਂ ਅਤੇ ਸੰਵਿਧਾਨ ਨੂੰ ਬਰਕਰਾਰ ਰੱਖਣ ਲਈ ਨਿਆਂਪਾਲਿਕਾ ਦਾ ਧੰਨਵਾਦ ਕਰਦੇ ਹਾਂ। ਹੁਣ ਭਾਜਪਾ ਨੂੰ ਏਜੰਸੀਆਂ ਦੀ ਦੁਰਵਰਤੋਂ ਤੇ ਬਦਲੇ ਦੀ ਰਾਜਨੀਤੀ ਲਈ ਰਾਸ਼ਟਰ ਨੂੰ ਜਵਾਬ ਦੇਣਾ ਚਾਹੀਦਾ ਹੈ।