ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੌਰੇ ‘ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ, ਲੁਧਿਆਣਾ ਜਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਕਰਨਗੇ ਬੈਠਕ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਉਹ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਹੋਟਲ ਕਿੰਗਜ਼ ਵਿਲਾ ਵਿਖੇ ਜਿਮਨੀ ਚੋਣ ਸੰਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਲੁਧਿਆਣਾ ਜਿਮਨੀ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਾਜਪਾ ਅਤੇ ਕਾਂਗਰਸ ਵੀ ਕਾਫੀ ਸਰਗਰਮ ਹੋ ਗਈਆਂ ਹਨ।

ਪੰਜਾਬ ਦੌਰੇ ‘ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ, ਲੁਧਿਆਣਾ ਜਿਮਨੀ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਕਰਨਗੇ ਬੈਠਕ
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ
Follow Us
tv9-punjabi
| Updated On: 01 Apr 2025 10:40 AM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਯਾਨੀ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਜਿਮਨੀ ਚੋਣ ਸੰਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਲਗਭਗ 2 ਤੋਂ 3 ਘੰਟੇ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਨਸ਼ਿਆਂ ਵਿਰੁੱਧ ਰੈਲੀ ਵੀ ਕਰਨਗੇ।

ਰੈਲੀ ਤੋਂ ਬਾਅਦ ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨੂੰ ਮਿਲਣਗੇ। 3 ਅਪ੍ਰੈਲ ਨੂੰ ਆਈ.ਟੀ.ਆਈ. ਕਾਲਜ ਵਿੱਚ ਨਵੀਆਂ ਮਸ਼ੀਨਾਂ ਦੇਖਣ ਨੂੰ ਮਿਲਣਗੀਆਂ।

ਕਾਂਗਰਸ ਤੇ ਭਾਜਪਾ ਵੀ ਜਲਦ ਕਰਨਗੇ ਉਮੀਦਵਾਰਾਂ ਦਾ ਐਲਾਨ

ਤੁਹਾਨੂੰ ਦੱਸ ਦੇਈਏ ਕਿ ਸੀਐਮ ਭਗਵੰਤ ਸਿੰਘ ਮਾਨ ਅਤੇ ਕੇਜਰੀਵਾਲ ਲਗਾਤਾਰ ਸ਼ਹਿਰ ਦਾ ਦੌਰਾ ਕਰ ਰਹੇ ਹਨ, ਜਿਸ ਕਾਰਨ ਕਾਂਗਰਸ ਅਤੇ ਭਾਜਪਾ ਵੀ ਸਰਗਰਮ ਹੋ ਗਈਆਂ ਹਨ। ਕਾਂਗਰਸ ਪਾਰਟੀ ਦੇ ਪੱਛਮੀ ਹਲਕੇ ਤੋਂ ਇੱਕ ਮਜ਼ਬੂਤ ​​ਦਾਅਵੇਦਾਰ ਭਾਰਤ ਭੂਸ਼ਣ ਆਸ਼ੂ ਨੇ ਕੱਲ੍ਹ ਸ਼ਹਿਰ ਵਿੱਚ ਜਿਮੀ ਚੋਣ ਦੀਆਂ ਤਿਆਰੀਆਂ ਸਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿਧਾਇਕ ਪ੍ਰਗਟ ਸਿੰਘ ਨੇ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ‘ਤੇ ਕਾਫ਼ੀ ਨਿਸ਼ਾਨਾ ਸਾਧਿਆ ਸੀ।

ਭਾਜਪਾ ਦੀ ਗੱਲ ਕਰੀਏ ਤਾਂ ਇਹ ਲਗਭਗ 4 ਨਾਵਾਂ ‘ਤੇ ਵੀ ਵਿਚਾਰ ਕਰ ਰਹੀ ਹੈ, ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ, ਜੀਵਨ ਗੁਪਤਾ, ਐਡਵੋਕੇਟ ਬਿਕਰਮ ਸਿੰਘ ਸਿੱਧੂ ਅਤੇ ਅਸ਼ੋਕ ਮਿੱਤਲ, ਜਿਨ੍ਹਾਂ ਨੂੰ ਇਹ ਟਿਕਟ ਦੇ ਸਕਦੀ ਹੈ। ਇਸ ਵੇਲੇ ਭਾਜਪਾ ਅਤੇ ਕਾਂਗਰਸ ਗੁਪਤ ਰੂਪ ਵਿੱਚ ਜਿਮਨੀ ਚੋਣ ਦੀ ਤਿਆਰੀ ਕਰ ਰਹੇ ਹਨ।

ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਸੀ ਇਹ ਸੀਟ

ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਇਸ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ‘ਆਪ’ ਸੁਪਰੀਮੋ ਦੂਜੀ ਵਾਰ ਜ਼ਿਮਨੀ ਚੋਣ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਕਾਰਜਕਾਰਨੀ ਦੀ ਮੀਟਿੰਗ ਮੰਗਲਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ਹੋਵੇਗੀ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਵੀ ਪਹੁੰਚ ਰਹੇ ਹਨ।

ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...