ਪਤਨੀ ਨਾਲ ਦਰਬਾਰ ਸਾਹਿਬ ਪਹੁੰਚੇ ਅਰਵਿੰਦ ਕੇਜਰੀਵਾਲ, CM ਮਾਨ ਵੀ ਰਹੇ ਮੌਜ਼ੂਦ

Updated On: 

17 Mar 2025 03:27 AM

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।

ਪਤਨੀ ਨਾਲ ਦਰਬਾਰ ਸਾਹਿਬ ਪਹੁੰਚੇ ਅਰਵਿੰਦ ਕੇਜਰੀਵਾਲ, CM ਮਾਨ ਵੀ ਰਹੇ ਮੌਜ਼ੂਦ
Follow Us On

Arvind Kejriwal: ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੌਜ਼ੂਦ ਸਨ। ਇੱਥੋਂ ਉਹ ਰਾਮਤੀਰਥ ਵੀ ਗਏ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ 5 ਸਾਲ ਪੂਰੇ ਕਰਨਗੇ, ਅਗਲੇ 5 ਸਾਲ ਵੀ ਉਹੀ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਗਰੀਬਾਂ ਦੀ ਸੇਵਾ ਕਰਨੀ ਪਵੇਗੀ। ਲੋਕਾਂ ਨੂੰ ਇਨਸਾਫ਼ ਮਿਲਣਾ ਜਰੂਰੀ ਹੈ। ਨਸ਼ਾਖੋਰੀ ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੋਵੇਗਾ। ਇਸ ਲਈ ਅਸੀਂ ਗੁਰੂਆਂ ਦਾ ਅਸ਼ੀਰਵਾਦ ਲੈਣ ਆਏ ਹਾਂ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਚੱਲ ਰਹੀ ਹੈ। ਅਸੀਂ 52 ਹਜ਼ਾਰ ਨੌਕਰੀਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਗੁਰੂਆਂ ਤੋਂ ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰਦੇ ਰਹਿਣ ਲਈ ਆਸ਼ੀਰਵਾਦ ਲੈਣ ਆਏ ਹਨ।

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ 10 ਦਿਨਾਂ ਤੋਂ ਹੁਸ਼ਿਆਰਪੁਰ ਦੇ ਵਿਪਾਸਨਾ ‘ਚ ਸਨ। ਕੇਜਰੀਵਾਲ ਕੱਲ੍ਹ ਹੀ ਅੰਮ੍ਰਿਤਸਰ ਪਹੁੰਚੇ ਸਨ। ਜਿੱਥੇ ਉਹ ਸਾਬਕਾ ਮੰਤਰੀ ਇੰਦਰਬੀਰ ਨਿੱਝਰ ਦੇ ਘਰ ਗਏ ਇਸ ਤੋਂ ਇਲਾਵਾ ਉਹ ਲਕਸ਼ੀਕਾਂਤਾ ਚਾਵਲਾ ਨੂੰ ਮਿਲੇ ਸਨ।

ਵਿਧਾਇਕਾਂ ਨਾਲ ਮੀਟਿੰਗ

ਅੱਜ ਉਹ ਪੰਜਾਬ ਦੇ ਵਿਧਾਇਕਾਂ ਨਾਲ ਵੀ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਸਨ। ਇਸ ਨੂੰ ਆਮ ਆਦਮੀ ਪਾਰਟੀ ਨੇ ਸਿਰੇ ਤੋਂ ਨਕਾਰ ਦਿੱਤੀ ਸੀ। ਜਿਸ ਤੋਂ ਬਾਅਦ ਕੇਜਰੀਵਾਲ ਨੇ ਦਿੱਲੀ ਵਿੱਚ ਵਿਧਾਇਕਾਂ ਦੀ ਮੀਟਿੰਗ ਵੀ ਬੁਲਾਈ ਹੈ।

ਦਿੱਲੀ ‘ਚ ਪਾਰਟੀ ਦੇ 10 ਸਾਲਾਂ ਬਾਅਦ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਇਹ ਅਰਵਿੰਦ ਕੇਜਰੀਵਾਲ ਦਾ ਪੰਜਾਬ ਦਾ ਪਹਿਲਾ ਦੌਰਾ ਹੈ। ਉਨ੍ਹਾਂ ਦੇ ਤੋਂ ਰਾਜ ਸਭਾ ਜਾਣ ਦੀ ਵੀ ਚਰਚਾ ਚੱਲ ਰਹੀ ਹੈ ਕਿਉਂਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਸੀਟ ਤੋਂ ਉਪ ਚੋਣ ਵਿੱਚ ‘ਆਪ’ ਨੇ ਉਮੀਦਵਾਰ ਬਣਾਇਆ ਹੈ। ਕੇਜਰੀਵਾਲ ਸੋਮਵਾਰ ਨੂੰ ਅਰੋੜਾ ਲਈ ਪ੍ਰਚਾਰ ਵੀ ਕਰਨਗੇ। ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਪਹਿਲਾਂ, ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਅਜੈ ਗੁਪਤਾ ਨਾਲ ਮੁਲਾਕਾਤ ਕੀਤੀ।