AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 3 ਦਿਨਾਂ ਦੌਰੇ ‘ਤੇ ਰਹਿਣਗੇ ਕੇਜਰੀਵਾਲ, ਅੰਮ੍ਰਿਤਸਰ-ਬਟਾਲਾ ਤੇ ਗੁਰਦਾਸਪੁਰ ‘ਚ ਹੋਣਗੇ ਪ੍ਰੋਗਰਾਮ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਿੰਨ ਦੌਰੇ 'ਤੇ ਰਹਿਣਗੇ। 27, 28 ਤੇ 29 ਜੂਨ ਨੂੰ ਕੇਜਰੀਵਾਲ ਮਾਝਾ ਖੇਤਰ ਦੇ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਦਾ ਦੌਰਾ ਕਰਨਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਇੱਕ ਸ਼ਾਮ ਸ਼ਿਵ ਦੇ ਨਾਮ ਪ੍ਰੋਗਰਾਮ 'ਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ।

ਪੰਜਾਬ ਦੇ 3 ਦਿਨਾਂ ਦੌਰੇ 'ਤੇ ਰਹਿਣਗੇ ਕੇਜਰੀਵਾਲ, ਅੰਮ੍ਰਿਤਸਰ-ਬਟਾਲਾ ਤੇ ਗੁਰਦਾਸਪੁਰ 'ਚ ਹੋਣਗੇ ਪ੍ਰੋਗਰਾਮ
ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਤਸਵੀਰ
tv9-punjabi
| Updated On: 22 Jun 2026 16:50 PM IST
Share

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 27, 28 ਅਤੇ 29 ਜੂਨ ਨੂੰ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਮਾਝਾ ਖੇਤਰ ਦੇ ਅਹਿਮ ਸ਼ਹਿਰਾਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਪਾਰਟੀ ਵੱਲੋਂ ਇਸ ਦੌਰੇ ਨੂੰ ਮਾਝਾ ਖੇਤਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਇਸ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਇੱਕ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਇੱਕ ਸ਼ਾਮ ਸ਼ਿਵ ਦੇ ਨਾਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਦੋਵੇਂ ਆਗੂ ਲੋਕਾਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਵੀ ਦੇਣਗੇ।

ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼

ਸੂਤਰਾਂ ਮੁਤਾਬਕ ਕੇਜਰੀਵਾਲ ਆਪਣੇ ਦੌਰੇ ਦੌਰਾਨ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਥਾਨਕ ਨੁਮਾਇੰਦਿਆਂ ਨਾਲ ਵੀ ਮੀਟਿੰਗਾਂ ਕਰਨਗੇ। ਇਨ੍ਹਾਂ ਬੈਠਕਾਂ ਵਿੱਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਸਬੰਧੀ ਰਣਨੀਤੀ ‘ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਮਾਝਾ ਖੇਤਰ ਵਿੱਚ ਸੰਗਠਨ ਨੂੰ ਮਿਲੇਗੀ ਮਜ਼ਬੂਤੀ

ਆਮ ਆਦਮੀ ਪਾਰਟੀ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਮਾਝਾ ਖੇਤਰ ਵਿੱਚ ਆਪਣਾ ਜਨ ਆਧਾਰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਹੈ। ਇਸੇ ਕੜੀ ਤਹਿਤ ਪਾਰਟੀ ਵੱਲੋਂ ਜਨ ਸਭਾਵਾਂ, ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਅਤੇ ਵਰਕਰ ਮਿਲਣੀਆਂ ਦਾ ਸਿਲਸਿਲਾ ਜਾਰੀ ਹੈ। ਪਾਰਟੀ ਨੂੰ ਉਮੀਦ ਹੈ ਕਿ ਅਰਵਿੰਦ ਕੇਜਰੀਵਾਲ ਦਾ ਇਹ ਤਿੰਨ ਦਿਨਾਂ ਦੌਰਾ ਮਾਝਾ ਖੇਤਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰੇਗਾ। ਇਸ ਦੌਰੇ ਨੂੰ ਸਿਆਸੀ ਪੱਖੋਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

Follow Us
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...