AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਖ਼ਿਲਾਫ਼ ਚੌਤਰਫ਼ਾ ਹਮਲਾ ਬੋਲ ਦਿੱਤਾ ਹੈ।

ਰਾਜਾ ਵੜਿੰਗ ਦੇ ਬਿਆਨ 'ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ
tv9-punjabi
| Updated On: 23 Oct 2026 13:20 PM IST
Share

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਖ਼ਿਲਾਫ਼ ਚੌਤਰਫ਼ਾ ਹਮਲਾ ਬੋਲ ਦਿੱਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਚੌਕਸ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਜਨਤਾ ਨੂੰ ਮਿਲ ਰਹੀ ਮੁਫ਼ਤ ਬਿਜਲੀ ਅਤੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਜਾਵੇਗੀ।

ਭਲਾਈ ਸਕੀਮਾਂ ਬੰਦ ਕਰਨਾ ਚਾਹੁੰਦੀ ਹੈ ਕਾਂਗਰਸ: ਬਲਤੇਜ ਪੰਨੂ

ਅਰਵਿੰਦ ਕੇਜਰੀਵਾਲ ਦੇ ਬਿਆਨ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕ-ਭਲਾਈ ਦੇ ਵਿਰੁੱਧ ਰਹੀਆਂ ਹਨ। ਕਾਂਗਰਸ ਸੂਬੇ ਦੇ ਕਥਿਤ ਵਿੱਤੀ ਸੰਕਟ ਦਾ ਢਕਵੰਜ ਰਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਤਿਹਾਸਕ ਲੋਕ-ਪੱਖੀ ਸਕੀਮਾਂ ‘ਤੇ ਕੁਹਾੜਾ ਚਲਾਉਣਾ ਚਾਹੁੰਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ‘ਆਪ’ ਸਰਕਾਰ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸ ਕੇ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ (ਦੋ ਮਹੀਨਿਆਂ ਦੀ 600 ਯੂਨਿਟ) ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਤੇ ਆਤਮ-ਨਿਰਭਰ ਬਣਾਉਣ ਲਈ ਸਨਮਾਨ ਰਾਸ਼ੀ ਦੀ ਗਾਰੰਟੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।

ਸਿਆਸੀ ਲਾਹਾ ਖੱਟਣ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਕਾਂਗਰਸੀ ਆਗੂ

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਾਕੀ ਕਾਂਗਰਸੀ ਲੀਡਰਸ਼ਿਪ ਸਿਰਫ਼ ਸਿਆਸੀ ਰੋਟੀਆਂ ਸੇਕਣ ਲਈ ਅਜਿਹੀ ਬਿਆਨਬਾਜ਼ੀ ਕਰ ਰਹੀ ਹੈ। ਕੇਜਰੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਕਿਸੇ ਵੀ ਭਰਮਾਊ ਜਾਲ ਜਾਂ ਛਲਾਵੇ ਵਿੱਚ ਨਾ ਆਉਣ, ਕਿਉਂਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਜੇਬ ‘ਤੇ ਪੈ ਰਹੇ ਵਿੱਤੀ ਬੋਝ ਨੂੰ ਘਟਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਦਰਅਸਲ, ਰਾਜਾ ਵੜਿੰਗ ਨੇ ਇੱਕ ਪ੍ਰੋਗਰਾਮ ਦੌਰਾਨ ਜਨਤਕ ਤੌਰ ‘ਤੇ ਬਿਆਨ ਦਿੱਤਾ ਸੀ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਉਹ ਉਨ੍ਹਾਂ ਲੋਕਾਂ ਦੀ ਸਬਸਿਡੀ ਬੰਦ ਕਰ ਦੇਣਗੇ ਜਿਨ੍ਹਾਂ ਨੂੰ ਇਸ ਦੀ ਅਸਲ ਵਿੱਚ ਲੋੜ ਨਹੀਂ ਹੈ, ਅਤੇ ਸਬਸਿਡੀ ਕੇਵਲ ਲੋੜਵੰਦਾਂ ਤੱਕ ਹੀ ਸੀਮਤ ਰੱਖੀ ਜਾਣੀ ਚਾਹੀਦੀ ਹੈ। ਇਸ ਬਿਆਨ ਨੂੰ ਆਧਾਰ ਬਣਾ ਕੇ ‘ਆਪ’ ਨੇ ਕਾਂਗਰਸ ਨੂੰ ਲੋਕ-ਵਿਰੋਧੀ ਕਰਾਰ ਦੇ ਦਿੱਤਾ ਹੈ।

ਕਾਂਗਰਸ ਆਈ ਤਾਂ ਸਾਰੀਆਂ ਸਹੂਲਤਾਂ ਖੋਹ ਲਵੇਗੀ: ਅਮਨ ਅਰੋੜਾ

ਵੜਿੰਗ ਦੇ ਬਿਆਨ ਮਗਰੋਂ ‘ਆਪ’ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈ। ਪਹਿਲਾਂ ਕੇਜਰੀਵਾਲ ਨੇ ਟਵੀਟ ਕਰਕੇ ਘੇਰਿਆ, ਫਿਰ ਬਲਤੇਜ ਪੰਨੂ ਨੇ ਮੋਰਚਾ ਸੰਭਾਲਿਆ ਅਤੇ ਕੁਝ ਹੀ ਸਮੇਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀ ਅਸਲ ਮਨਸ਼ਾ ਜੱਗ-ਜ਼ਾਹਿਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸੂਬੇ ਦੇ ਲੋਕਾਂ ਨੂੰ ਮਿਲ ਰਹੀਆਂ ਸਾਰੀਆਂ ਜਨਤਕ ਸਹੂਲਤਾਂ ਤੁਰੰਤ ਬੰਦ ਕਰ ਦਿੱਤੀਆਂ ਜਾਣਗੀਆਂ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਆਉਂਦੇ ਹੀ ਲੋਕਾਂ ਨੂੰ ਮਿਲ ਰਹੀ 600 ਯੂਨਿਟ ਮੁਫ਼ਤ ਬਿਜਲੀ ਬੰਦ ਕਰ ਦੇਵੇਗੀ, ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲਣ ਵਾਲਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਬੰਦ ਹੋ ਜਾਵੇਗਾ, ਅਤੇ ਔਰਤਾਂ ਨੂੰ 1000 ਤੇ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਨਹੀਂ ਮਿਲੇਗੀ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ ਵੀ ਠੱਪ ਹੋ ਜਾਣਗੀਆਂ।

Follow Us
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ
ਭਾਜਪਾ-ਅਕਾਲੀ ਗੱਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ, ਰਾਜਾ ਵੜਿੰਗ ਦਾ ਵੱਡਾ ਬਿਆਨ...
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ
BJP-SAD ਗਠਜੋੜ ਵਿੱਚ ਅਕਾਲੀ ਦਲ ਦਾ ਹੀ ਹੋਵੇਗਾ ਮੁੱਖ ਮੰਤਰੀ... TV9 ਦੇ ਸਵਾਲ 'ਤੇ ਬੋਲੇ ਅਮਿਤ ਸ਼ਾਹ...
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ
ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚਿਆ ਜੱਥਾ, ਫੁੱਲਾਂ ਨਾਲ ਹੋਇਆ ਸਵਾਗਤ...
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......