ਪਿੰਡਾਂ ‘ਚ ਕੰਮ ਦੌਰਾਨ ਰੱਖੋ ਪਾਰਦਰਸ਼ਤਾ, ਅਰਵਿੰਦ ਕੇਜਰੀਵਾਲ ਦੀ ਸਰਪੰਚਾਂ ਨੂੰ ਅਪੀਲ – Punjabi News

ਪਿੰਡਾਂ ‘ਚ ਕੰਮ ਦੌਰਾਨ ਰੱਖੋ ਪਾਰਦਰਸ਼ਤਾ, ਅਰਵਿੰਦ ਕੇਜਰੀਵਾਲ ਦੀ ਸਰਪੰਚਾਂ ਨੂੰ ਅਪੀਲ

Updated On: 

08 Nov 2024 21:33 PM

ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ।

ਪਿੰਡਾਂ ਚ ਕੰਮ ਦੌਰਾਨ ਰੱਖੋ ਪਾਰਦਰਸ਼ਤਾ, ਅਰਵਿੰਦ ਕੇਜਰੀਵਾਲ ਦੀ ਸਰਪੰਚਾਂ ਨੂੰ ਅਪੀਲ
Follow Us On

Arivnd Kejriwal: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।

ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।

ਨਸ਼ਿਆਂ ਨੂੰ ਜੜ੍ਹੋ ਪੁੱਟਣਾ ਹੈ: ਕੇਜਰੀਵਾਲ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਹਰ ਹਰਬਾ ਵਰਤਿਆ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸਮਾਗਮ ਵਿੱਚ ਪੁੱਜੇ ਸਰਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸਹੁੰ ਚੁੱਕਣ ਮਗਰੋਂ ਇਹ ਸਰਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਉਤੇ ਤੋਰਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਕਰੀਬ ਤਿੰਨ ਹਜ਼ਾਰ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

‘ਪਿੰਡਾਂ ਨੂੰ ਆਦਰਸ਼ ਪਿੰਡ ਚ ਬਦਲਣਾ ਪਏਗਾ’

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਸਰਪੰਚਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਸਰਪੰਚਾਂ ਨੂੰ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਲਈ ਕਿਹਾ ਅਤੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਸਰਪੰਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅਹਿਮ ਅਹੁਦੇ ਲਈ ਚੁਣੇ ਸਾਰੇ ਸਰਪੰਚਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ 13,147 ਨਵੀਆਂ ਪੰਚਾਇਤਾਂ ਚੁਣੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਸ ਸੂਬਾ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ 19 ਜ਼ਿਲ੍ਹਿਆਂ ਦੇ 10031 ਸਰਪੰਚ ਅਹੁਦੇ ਦੀ ਸਹੁੰ ਚੁਕਾਈ ਗਈ।

Exit mobile version