ਭਾਜਪਾ ਛੱਡ ਅਕਾਲੀ ਦਲ ‘ਚ ਸ਼ਾਮਲ ਹੋਏ ਅਰਵਿੰਦ ਖੰਨਾ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

Updated On: 

15 Feb 2026 19:30 PM IST

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਭਾਜਪਾ ਛੱਡ ਅਕਾਲੀ ਦਲ ਚ ਸ਼ਾਮਲ ਹੋਏ ਅਰਵਿੰਦ ਖੰਨਾ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਅਰਵਿੰਦ ਖੰਨਾ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

Follow Us On

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਐਤਵਾਰ (15 ਫਰਵਰੀ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਅਰਵਿੰਦ ਖੰਨਾ ਦੇ ਸੰਗਰੂਰ ਸਥਿਤ ਨਿਵਾਸ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਜਤਾਈ ਖੁਸ਼ੀ, ਸੌਂਪੀ ਵੱਡੀ ਜ਼ਿੰਮੇਵਾਰੀ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ, “ਮੈਨੂੰ ਭਾਜਪਾ ਦੇ ਸੀਨੀਅਰ ਆਗੂ, ਦੋ ਵਾਰ ਵਿਧਾਇਕ ਰਹੇ ਅਤੇ ਮੇਰੇ ਨਿੱਜੀ ਮਿੱਤਰ ਅਰਵਿੰਦ ਖੰਨਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਬੇਹੱਦ ਖੁਸ਼ੀ ਹੋ ਰਹੀ ਹੈ।”

ਸੁਖਬੀਰ ਬਾਦਲ ਨੇ ਤੁਰੰਤ ਕਾਰਵਾਈ ਕਰਦਿਆਂ ਅਰਵਿੰਦ ਖੰਨਾ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਦਾ ‘ਹਲਕਾ ਇੰਚਾਰਜ’ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਖੰਨਾ ਵੱਲੋਂ ‘ਉਮੀਦ ਫਾਊਂਡੇਸ਼ਨ’ ਰਾਹੀਂ ਪਿਛਲੇ ਦੋ ਦਹਾਕਿਆਂ ਤੋਂ ਸੰਗਰੂਰ ਇਲਾਕੇ ਵਿੱਚ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਕਈ ਹੋਰ ਆਗੂ ਵੀ ਅਕਾਲੀ ਦਲ ‘ਚ ਹੋਏ ਸ਼ਾਮਲ

ਅਰਵਿੰਦ ਖੰਨਾ ਦੇ ਨਾਲ-ਨਾਲ ਭਾਜਪਾ ਅਤੇ ਕਾਂਗਰਸ ਦੇ ਕਈ ਹੋਰ ਪ੍ਰਮੁੱਖ ਚਿਹਰੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਤ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹਨ। ਸੁਖਬੀਰ ਬਾਦਲ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਖੰਨਾ ਦੇ ਆਉਣ ਨਾਲ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।

ਕੌਣ ਹਨ ਅਰਵਿੰਦ ਖੰਨਾ?

ਅਰਵਿੰਦ ਖੰਨਾ ਪੰਜਾਬ ਦੀ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਪੇਸ਼ੇ ਤੋਂ ਕਾਰੋਬਾਰੀ ਹਨ ਅਤੇ ਲੰਬਾ ਸਮਾਂ ਕਾਂਗਰਸ ਪਾਰਟੀ ਵਿੱਚ ਰਹੇ ਹਨ। ਖੰਨਾ 2002 ਵਿੱਚ ਸੰਗਰੂਰ ਤੋਂ ਅਤੇ 2012 ਵਿੱਚ ਧੂਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਜਨਵਰੀ 2022 ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਵੇਂ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਸੰਗਰੂਰ ਤੋਂ ਭਾਜਪਾ ਦੀ ਟਿਕਟ ‘ਤੇ ਲੜੀਆਂ ਸਨ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਹੁਣ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੇ ਸਿਆਸੀ ਸਫਰ ਵਿੱਚ ਇੱਕ ਨਵਾਂ ਮੋੜ ਆਇਆ ਹੈ।