AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਬਿਨਾਂ ਖੂਨ ਵਹਾਏ ਏਨੀ ਵੱਡੀ ਕਾਰਵਾਈ’, ਅੰਮ੍ਰਿਤਪਾਲ ਖਿਲਾਫ ਐਕਸ਼ਨ ਲੈਣ ‘ਤੇ Arvind Kejriwal ਵੱਲੋਂ ਪੰਜਾਬ ਸਰਕਾਰ ਦੀ ਤਾਰੀਫ

Amritpal Singh Arrest: 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਕਰੀਬ ਇੱਕ ਮਹੀਨੇ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਿਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ।

'ਬਿਨਾਂ ਖੂਨ ਵਹਾਏ ਏਨੀ ਵੱਡੀ ਕਾਰਵਾਈ', ਅੰਮ੍ਰਿਤਪਾਲ ਖਿਲਾਫ ਐਕਸ਼ਨ ਲੈਣ 'ਤੇ Arvind Kejriwal ਵੱਲੋਂ ਪੰਜਾਬ ਸਰਕਾਰ ਦੀ ਤਾਰੀਫ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਤਸਵੀਰ
tv9-punjabi
| Updated On: 24 Apr 2023 13:03 PM IST
Share
ਨਵੀਂ ਦਿੱਲੀ। ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਖਾਲਿਸਤਾਨੀ ਸਮਰਥਕ (Khalistani Supporter) ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ। ਕਰੀਬ ਇੱਕ ਮਹੀਨੇ ਤੋਂ ਫਰਾਰ ਅੰਮ੍ਰਿਤਪਾਲ ਆਖਿਰਕਾਰ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਿਆ ਹੈ। ਅੰਮ੍ਰਿਤਪਾਲ ਨੂੰ ਵੀ ਆਪਣੇ ਕਰੀਬੀਆਂ ਵਾਂਗ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ। ਪੰਜਾਬ ਪੁਲਿਸ ਦੀ ਇਸ ਪ੍ਰਾਪਤੀ ਦੀ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਨੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।

‘ਪੰਜਾਬ ਸਰਕਾਰ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀ ਬਿਨਾਂ ਕਿਸੇ ਖੂਨ-ਖਰਾਬੇ ਦੇ ਏਨੇ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਆਪਣੇ ਟਵਿੱਟਰ ਹੈਂਡਲ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਨੂੰ ਰੀਪੋਸਟ ਕਰਦੇ ਹੋਏ ਕੇਜਰੀਵਾਲ ਨੇ ਕੈਪਸ਼ਨ ਵਿੱਚ ਲਿਖਿਆ ਹੈ ਕਿ ਉਹ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦਾ ਕੀਤਾ ਸਮਰਥਨ

ਕੇਜਰੀਵਾਲ ਨੇ ਲਿਖਿਆ ਹੈ ਕਿ ਉਹ ਸ਼ਾਂਤੀ ਲਈ ਸਖ਼ਤ ਫੈਸਲੇ ਲੈਣ ਲਈ ਵੀ ਤਿਆਰ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ (CM Bhagwant Mann) ਨੂੰ ਟੈਗ ਕਰਦੇ ਹੋਏ ਲਿਖਿਆ ਹੈ ਕਿ ਉਨ੍ਹਾਂ ਨੇ ਇਸ ਮਿਸ਼ਨ ਨੂੰ ਬੜੀ ਪਰਿਪੱਕਤਾ ਅਤੇ ਹਿੰਮਤ ਨਾਲ ਪੂਰਾ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਖੂਨ ਵਹਾਇਆ ਅਤੇ ਨਾ ਹੀ ਗੋਲੀ ਚਲਾਈ। ਉਸ ਨੇ ਬਿਨ੍ਹਾਂ ਕਿਸੇ ਹਿੰਸਾ ਦੇ ਇਸ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਆਪਣੇ ਟਵੀਟ ਵਿੱਚ ਕੇਜਰੀਵਾਲ ਨੇ ਸਰਕਾਰ ਦਾ ਸਮਰਥਨ ਕਰਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ।

’18 ਮਾਰਚ ਤੋਂ ਫਰਾਰ ਸੀ ਅੰਮ੍ਰਿਤਪਾਲ’

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਮਹੀਨੇ ਦੀ 18 ਮਾਰਚ ਤੋਂ ਫਰਾਰ ਸੀ। ਪੰਜਾਬ ਪੁਲਿਸ ਪੂਰੇ ਸੂਬੇ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਉਸਦੀ ਭਾਲ ਵਿੱਚ ਲੱਗੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦੂਜੇ ਪਾਸੇ ਪੁਲੀਸ ਨੇ ਅੰਮ੍ਰਿਤਪਾਲ ਦੇ 8 ਸਾਥੀਆਂ ਖ਼ਿਲਾਫ਼ ਐਨਐਸਏ ਤਹਿਤ ਕਾਰਵਾਈ ਕੀਤੀ ਹੈ। ਅੰਮ੍ਰਿਤਪਾਲ ਨੂੰ ਵੀ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...