‘ਬਿਨਾਂ ਖੂਨ ਵਹਾਏ ਏਨੀ ਵੱਡੀ ਕਾਰਵਾਈ’, ਅੰਮ੍ਰਿਤਪਾਲ ਖਿਲਾਫ ਐਕਸ਼ਨ ਲੈਣ ‘ਤੇ Arvind Kejriwal ਵੱਲੋਂ ਪੰਜਾਬ ਸਰਕਾਰ ਦੀ ਤਾਰੀਫ

Updated On: 

24 Apr 2023 13:03 PM

Amritpal Singh Arrest: 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਕਰੀਬ ਇੱਕ ਮਹੀਨੇ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਿਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ।

ਬਿਨਾਂ ਖੂਨ ਵਹਾਏ ਏਨੀ ਵੱਡੀ ਕਾਰਵਾਈ, ਅੰਮ੍ਰਿਤਪਾਲ ਖਿਲਾਫ ਐਕਸ਼ਨ ਲੈਣ ਤੇ Arvind Kejriwal ਵੱਲੋਂ ਪੰਜਾਬ ਸਰਕਾਰ ਦੀ ਤਾਰੀਫ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਤਸਵੀਰ

Follow Us On

ਨਵੀਂ ਦਿੱਲੀ। ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਖਾਲਿਸਤਾਨੀ ਸਮਰਥਕ (Khalistani Supporter) ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਜ਼ਿਲੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ। ਕਰੀਬ ਇੱਕ ਮਹੀਨੇ ਤੋਂ ਫਰਾਰ ਅੰਮ੍ਰਿਤਪਾਲ ਆਖਿਰਕਾਰ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਿਆ ਹੈ। ਅੰਮ੍ਰਿਤਪਾਲ ਨੂੰ ਵੀ ਆਪਣੇ ਕਰੀਬੀਆਂ ਵਾਂਗ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ।

ਪੰਜਾਬ ਪੁਲਿਸ ਦੀ ਇਸ ਪ੍ਰਾਪਤੀ ਦੀ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਨੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।

‘ਪੰਜਾਬ ਸਰਕਾਰ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀ ਬਿਨਾਂ ਕਿਸੇ ਖੂਨ-ਖਰਾਬੇ ਦੇ ਏਨੇ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ। ਆਪਣੇ ਟਵਿੱਟਰ ਹੈਂਡਲ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਨੂੰ ਰੀਪੋਸਟ ਕਰਦੇ ਹੋਏ ਕੇਜਰੀਵਾਲ ਨੇ ਕੈਪਸ਼ਨ ਵਿੱਚ ਲਿਖਿਆ ਹੈ ਕਿ ਉਹ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦਾ ਕੀਤਾ ਸਮਰਥਨ

ਕੇਜਰੀਵਾਲ ਨੇ ਲਿਖਿਆ ਹੈ ਕਿ ਉਹ ਸ਼ਾਂਤੀ ਲਈ ਸਖ਼ਤ ਫੈਸਲੇ ਲੈਣ ਲਈ ਵੀ ਤਿਆਰ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ (CM Bhagwant Mann) ਨੂੰ ਟੈਗ ਕਰਦੇ ਹੋਏ ਲਿਖਿਆ ਹੈ ਕਿ ਉਨ੍ਹਾਂ ਨੇ ਇਸ ਮਿਸ਼ਨ ਨੂੰ ਬੜੀ ਪਰਿਪੱਕਤਾ ਅਤੇ ਹਿੰਮਤ ਨਾਲ ਪੂਰਾ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਖੂਨ ਵਹਾਇਆ ਅਤੇ ਨਾ ਹੀ ਗੋਲੀ ਚਲਾਈ। ਉਸ ਨੇ ਬਿਨ੍ਹਾਂ ਕਿਸੇ ਹਿੰਸਾ ਦੇ ਇਸ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਆਪਣੇ ਟਵੀਟ ਵਿੱਚ ਕੇਜਰੀਵਾਲ ਨੇ ਸਰਕਾਰ ਦਾ ਸਮਰਥਨ ਕਰਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ।

’18 ਮਾਰਚ ਤੋਂ ਫਰਾਰ ਸੀ ਅੰਮ੍ਰਿਤਪਾਲ’

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਮਹੀਨੇ ਦੀ 18 ਮਾਰਚ ਤੋਂ ਫਰਾਰ ਸੀ। ਪੰਜਾਬ ਪੁਲਿਸ ਪੂਰੇ ਸੂਬੇ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਉਸਦੀ ਭਾਲ ਵਿੱਚ ਲੱਗੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦੂਜੇ ਪਾਸੇ ਪੁਲੀਸ ਨੇ ਅੰਮ੍ਰਿਤਪਾਲ ਦੇ 8 ਸਾਥੀਆਂ ਖ਼ਿਲਾਫ਼ ਐਨਐਸਏ ਤਹਿਤ ਕਾਰਵਾਈ ਕੀਤੀ ਹੈ। ਅੰਮ੍ਰਿਤਪਾਲ ਨੂੰ ਵੀ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version