AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ, ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਉਣ ‘ਤੇ ਬੋਲੇ ਸੀਐਮ ਮਾਨ

Ashok Mittal Rajsabha Dy Leader Replaced Raghav Chadha: ਪਾਰਟੀ ਦੇ ਇਸ ਸਮੇਂ ਰਾਜ ਸਭਾ 'ਚ 10 ਮੈਂਬਰ ਹਨ- ਸੱਤ ਪੰਜਾਬ ਤੇ ਤਿੰਨ ਦਿੱਲੀ ਤੋਂ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਆਮ ਆਦਮੀ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 2012 'ਚ ਦਿੱਲੀ ਲੋਕਪਾਲ ਬਿੱਲ 'ਤੇ ਅਰਵਿੰਦ ਕੇਜਰੀਵਾਲ ਦੇ ਨਾਲ ਕੰਮ ਕਰਦੇ ਹੋਏ ਆਪਣਾ ਕਰੀਅਰ ਸ਼ੁਰੂ ਕੀਤਾ। ਪਾਰਟੀ ਦੇ ਅੰਦਰ ਉਨ੍ਹਾਂ ਦਾ ਕੱਦ ਤੇਜ਼ੀ ਨਾਲ ਵਧਿਆ, ਉਹ ਰਾਸ਼ਟਰੀ ਬੁਲਾਰੇ ਬਣ ਗਏ।

ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ, ਰਾਘਵ ਚੱਢਾ ਦੀ ਥਾਂ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਬਣਾਉਣ 'ਤੇ ਬੋਲੇ ਸੀਐਮ ਮਾਨ
kusum-chopra
| Updated On: 03 Apr 2026 15:14 PM IST

ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਆਪਣੀ ਲੀਡਰਸ਼ਿਪ ਵਿੱਚ ਵੱਡਾ ਬਦਲਾਅ ਕੀਤਾ ਹੈ। ਪਾਰਟੀ ਨੇ ਰਾਜ ਸਭਾ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਸੰਸਦ ਦੇ ਉਪਰਲੇ ਸਦਨ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਜਲੰਧਰ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਹੁਣ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਡਿਪਟੀ ਲੀਡਰ ਬਣਨਗੇ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਘਵ ਚੱਢਾ ਨੂੰ ਹੁਣ ਸੰਸਦ ਵਿੱਚ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ਇਹ ਕਦਮ ਪਾਰਟੀ ਦੇ ਅੰਦਰ ਨਵੀਆਂ ਰਣਨੀਤਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।

ਆਮ ਆਦਮੀ ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਰਾਘਵ ਚੱਢਾ ਦੀ ਜਗ੍ਹਾ ਅਸ਼ੋਕ ਮਿੱਤਲ ਡਿਪਟੀ ਲੀਡਰ ਵਜੋਂ ਲੈਣਗੇ। ਅਸ਼ੋਕ ਮਿੱਤਲ, ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਵੀ ਹਨ, ਨੂੰ ਪਾਰਟੀ ਦੇ ਅੰਦਰ ਇੱਕ ਤਜਰਬੇਕਾਰ ਚੇਹਰਾ ਮੰਨਿਆ ਜਾਂਦਾ ਹੈ।

ਰਾਘਵ ਚੱਢਾ ਤੇ ਐਕਸ਼ਨ?

ਰਾਘਵ ਚੱਢਾ ਨੂੰ ਲੈ ਕੇ ਪਾਰਟੀ ਨੇ ਨਾ ਸਿਰਫ਼ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ ਬਲਕਿ ਸਕੱਤਰੇਤ ਨੂੰ ਵੀ ਇਹ ਕਿਹਾ ਹੈ ਕਿ ਉਨ੍ਹਾਂ ਨੂੰ ਸਦਨ ਵਿੱਚ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ। ਕਿਸੇ ਸੀਨੀਅਰ ਸੰਸਦ ਮੈਂਬਰ ਖਿਲਾਫ ਅਜਿਹਾ ਨਿਰਦੇਸ਼ ਆਮ ਤੌਰ ‘ਤੇ ਪਾਰਟੀ ਦੇ ਅੰਦਰੂਨੀ ਕਲੇਸ਼ ਜਾਂ ਵੱਡੀ ਸਜ਼ਾ ਵਾਲੀ ਕਾਰਵਾਈ ਦਾ ਸੰਕੇਤ ਮੰਨਿਆ ਜਾਂਦਾ ਹੈ। ਰਾਘਵ ਚੱਢਾ ਲੰਬੇ ਸਮੇਂ ਤੋਂ ਰਾਜ ਸਭਾ ਵਿੱਚ ‘ਆਪ’ ਦੀ ਪ੍ਰਮੁੱਖ ਆਵਾਜ਼ ਰਹੇ ਹਨ, ਅਤੇ ਇਸ ਫੈਸਲੇ ਨੇ ਰਾਜਨੀਤਿਕ ਹਲਕਿਆਂ ਵਿੱਚ ਗਰਮਾ-ਗਰਮ ਚਰਚਾਵਾਂ ਛੇੜ ਦਿੱਤੀਆਂ ਹਨ।

ਪਾਰਟੀ ਦੀ ਰਣਨੀਤੀ ਵਿੱਚ ਬਦਲਾਅ

ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ‘ਆਪ’ ਆਪਣੀ ਸੰਸਦੀ ਟੀਮ ਨੂੰ ਪੁਨਰਗਠਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਸ਼ੋਕ ਮਿੱਤਲ ਨੂੰ ਸਾਹਮਣੇ ਲਿਆਉਣਾ ਪੰਜਾਬ ਅਤੇ ਸਿੱਖਿਆ ਖੇਤਰ ਦੇ ਨੇਤਾ ਵਜੋਂ ਪਾਰਟੀ ਦੇ ਅਕਸ ਨੂੰ ਹੋਰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਹਾਲਾਂਕਿ, ਰਾਘਵ ਚੱਢਾ ਨੂੰ ਬੋਲਣ ਤੋਂ ਰੋਕਣ ਦਾ ਫੈਸਲਾ ਆਪਣੇ ਆਪ ਵਿੱਚ ਕਈ ਸਵਾਲ ਵੀ ਖੜੇ ਕਰਦਾ ਹੈ।

ਨੇਤਾ ਜਾਂ ਉੱਪ ਨੇਤਾ ਦਾ ਬਦਲਾਅ ਨਿਰੰਤਰ ਪ੍ਰਕਿਰਿਆ – ਮਿੱਤਲ

ਉੱਧਰ ਇਸ ਮਾਮਲੇ ਤੇ ਅਸ਼ੋਕ ਮਿੱਤਲ ਦਾ ਕਹਿਣਾ ਹੈ ਕਿ ਨੇਤਾ ਜਾਂ ਉੱਪ ਨੇਤਾ ਦਾ ਬਦਲਾਅ ਦੀ ਨਿਰੰਤਰ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਉਨ੍ਹਾਂ ਦੇ ਸਾਰੇ ਸਾਂਸਦਾਂ ਨੂੰ ਸਿੱਖਣ ਦਾ ਮੌਕਾ ਮਿਲੇ। ਸ਼ਾਇਦ ਇਸੇ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਇਹ ਜਿੰਮੇਦਾਰੀ ਸੌਂਪੀ ਹੈ ਕਿ ਮੈਂ ਵੀ ਸਿਆਸਤ ਵਿੱਚ ਕੁਝ ਪ੍ਰਸ਼ਾਸਨਿਕ ਸਕਿਲਸ ਸਿੱਖਣ ਦਾ ਮੌਕਾ ਮਿਲੇ। ਰਾਘਵ ਚੱਢਾ ਦੇ ਪਾਰਟੀ ਛੱਡਣ ਦੇ ਸਵਾਲ ਤੇ ਉਨ੍ਹਾ ਕਿਹਾ ਕਿ ਅਜਿਹੀਆਂ ਗੱਲਾਂ ਚੱਲਦੀਆਂ ਰਹਿੰਦੀਆਂ ਹਨ। ਇਨ੍ਹਾਂ ਤੇ ਧਿਆਨ ਨਹੀਂ ਦੇਣਾ ਚਾਹੀਦਾ।

ਪਾਰਟੀ ਦੇ ਫੈਸਲੇ ਚੱਲਦੇ ਰਹਿੰਦੇ ਹਨ: ਸੀਐਮ ਮਾਨ

ਇਸ ਫੈਸਲੇ ਤੇ ਪਾਰਟੀ ਆਗੂਆਂ ਦਾ ਕਹਿਣਾ ਹੈ ਪਾਰਟੀ ਦੀਆਂ ਨੀਤੀਆਂ ਚੱਲਦੀਆਂ ਰਹਿੰਦੀਆਂ ਹਨ। ਜਦੋਂ ਅਸੀਂ ਚਾਰ ਚੁਣੇ ਗਏ, ਤਾਂ ਧਰਮਵੀਰ ਗਾਂਧੀ ਨੂੰ ਨੇਤਾ ਬਣਾਇਆ ਗਿਆ ਸੀ। ਉਸ ਤੋਂ ਬਾਅਦ, ਮੈਨੂੰ ਨੇਤਾ ਨਿਯੁਕਤ ਕੀਤਾ ਗਿਆ। ਇਹ ਸਬ ਪਾਰਟੀ ਦੇ ਫੈਸਲੇ ਹਨ ਤਾਂ ਚੱਲਦਾ ਹੀ ਰਹਿੰਦੇ ਹਨ। ਫੂਲਕਾ ਦੇ ਸਵਾਲ ‘ਤੇ ਉਨ੍ਹਾਂ ਕਿਹਾ, “ਜਿਸ ਪਾਰਟੀ ਨੇ ਉਨ੍ਹਾਂ ਨੂੰ ਵਿਧਾਇਕ ਅਤੇ ਐਲਓਪੀ ਬਣਾਇਆ ਸੀ, ਉਹ ਉਸ ਸਮੇਂ ਬਹੁਤ ਵਧੀਆ ਸੀ।

ਸੀਐਮ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਕਿਤੇ ਹੋਰ ਜਾਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਉਸ ਪਾਰਟੀ ਵਿੱਚ ਘੁਟਣ ਮਹਿਸੂਸ ਹੁੰਦੀ ਹੈ। ਇੱਕ ਵਾਰ ਉਨ੍ਹਾਂ ਨੂੰ ਪੁੱਛ ਲੈਣਾ ਚਾਹੀਦਾ ਹੈ ਜੋ ਉਨ੍ਹਾਂ ਤੋਂ ਪਹਿਲਾਂ ਗਏ ਸਨ। ਇਸ ਲਈ, ਮੈਂ ਉਨ੍ਹਾਂ ਨੂੰ ਗੁੱਡ ਲੱਕ ਹੀ ਕਹਾਂਗਾ।”

ਉੱਧਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਸ਼ੋਕ ਮਿੱਤਲ ਨੂੰ ਵਧਾਈ ਦਿੱਤੀ ਅਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਤੇ ਬੱਸ ਇਨ੍ਹਾ ਹੀ ਕਿਹਾ ਕਿ ਡਿਪਟੀ ਲੀਡਰ ਬਣਾਉਣਾ ਜਾਂ ਨਾ ਬਣਾਉਣਾ ਉੱਤੇ ਦੇ ਫੈਸਲੇ ਹਨ। ਜਿਵੇਂ ਤੁਹਾਨੂੰ ਪਤਾ ਲੱਗਾ ਹੈ ਉਵੇਂ ਹੀ ਮੈਂਨੂੰ ਵੀ ਪਤਾ ਲੱਗਾ ਹੈ। ਉਨ੍ਹਾਂ ਨੇ ਇਸ ਤੋਂ ਜਿਆਦਾ ਇਸ ਮੁੱਦੇ ਤੇ ਬੋਲਣ ਤੋਂ ਇਨਕਾਰ ਕਰ ਦਿੱਤਾ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...