AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ASI ਹਰਜੀਤ ਸਿੰਘ ਕਤਲਕਾਂਡ: ਐਨਕਾਊਂਟਰ ‘ਚ ਮਾਰੇ ਗਏ ਮੁਲਜ਼ਮ ਦਾ ਪਰਿਵਾਰ ਆਇਆ ਸਾਹਮਣੇ, ਪਿਤਾ ਨੇ ਦਰਦ ਕੀਤਾ ਬਿਆਨ- ਨਸ਼ੇ ਦੀ ਲਤ ਦਾ ਸ਼ਿਕਾਰ ਸੀ ਪੁੱਤਰ

ਪੁੱਤਰ ਦੀਆਂ ਆਦਤਾਂ ਬਾਰੇ ਗੱਲ ਕਰਦਿਆਂ ਪਿਤਾ ਨੇ ਭਰੇ ਮਨ ਨਾਲ ਮੰਨਿਆ ਕਿ ਦੀਪਕ ਨਸ਼ੇ ਦੀ ਬੁਰੀ ਲਤ ਦਾ ਸ਼ਿਕਾਰ ਹੋ ਚੁੱਕਾ ਸੀ। ਪਿਤਾ ਨੇ ਦੱਸਿਆ ਕਿ ਪਿਛਲੇ ਸਾਲ 27 ਸਤੰਬਰ ਨੂੰ ਉਹ ਜੇਲ੍ਹ ਗਿਆ ਸੀ ਤੇ ਲਗਭਗ 7 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅੱਠਵੇਂ ਮਹੀਨੇ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਨਸ਼ੇ ਦੀ ਲਤ ਤੋਂ ਬਾਹਰ ਨਹੀਂ ਨਿਕਲ ਸਕਿਆ ਤੇ ਗਲਤ ਸੰਗਤ 'ਚ ਪੈ ਗਿਆ।

ASI ਹਰਜੀਤ ਸਿੰਘ ਕਤਲਕਾਂਡ: ਐਨਕਾਊਂਟਰ 'ਚ ਮਾਰੇ ਗਏ ਮੁਲਜ਼ਮ ਦਾ ਪਰਿਵਾਰ ਆਇਆ ਸਾਹਮਣੇ, ਪਿਤਾ ਨੇ ਦਰਦ ਕੀਤਾ ਬਿਆਨ- ਨਸ਼ੇ ਦੀ ਲਤ ਦਾ ਸ਼ਿਕਾਰ ਸੀ ਪੁੱਤਰ
lalit-sharma
| Updated On: 20 Sep 2026 11:27 AM IST
Share

ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਦੇ ਚਰਚਿਤ ਕਤਲ ਮਾਮਲੇ’ਚ ਕਾਰਵਾਈ ਕਰਦਿਆਂ ਦੇਰ ਰਾਤ ਪਿੰਡ ਮੁਲੇਚੱਕ ਦੇ ਰਹਿਣ ਵਾਲੇ ਨੌਜਵਾਨ ਦੀਪਕ ਦਾ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮ੍ਰਿਤਕ ਦੀਪਕ ਦਾ ਪਰਿਵਾਰ ਮੀਡੀਆ ਦੇ ਸਾਹਮਣੇ ਆਇਆ ਅਤੇ ਉਨ੍ਹਾਂ ਨੇ ਪੂਰੇ ਘਟਨਾਕ੍ਰਮ ਨੂੰ ਲੈ ਕੇ ਆਪਣੀ ਗੱਲ ਰੱਖੀ।

ਮਾਮਲੇ ਬਾਰੇ ਸਾਨੂੰ ਕੁਝ ਨਹੀਂ ਦੱਸਿਆ: ਮੁਲਜ਼ਮ ਦੀ ਮਾਤਾ

ਦੀਪਕ ਦੀ ਮਾਂ ਭੋਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਘਰ ਆ ਰਹੀ ਸੀ ਤੇ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਮਾਮਲਾ ਇੰਨਾ ਵੱਡਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਾਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਸੀ ਤੇ ਸਵੇਰੇ ਅਚਾਨਕ ਸਾਨੂੰ ਸੂਚਨਾ ਮਿਲੀ ਕਿ ਸਾਡੇ ਪੁੱਤਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਸਾਨੂੰ ਪਹਿਲਾਂ ਕੁਝ ਨਹੀਂ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ: ASI ਹਰਜੀਤ ਸਿੰਘ ਹੱਤਿਆਕਾਂਡ: ਪੁਲਿਸ ਮੁਕਾਬਲੇ ਚ ਸ਼ੱਕੀ ਮੁਲਜ਼ਮ ਢੇਰ, ਦੂਜਾ ਫ਼ਰਾਰ, ਪਾਕਿਸਤਾਨ ਨਾਲ ਜੁੜੇ ਸਾਜ਼ਿਸ਼ ਦੇ ਤਾਰ

ਨਸ਼ੇ ਦੀ ਲਤ ਦਾ ਸ਼ਿਕਾਰ ਸੀ ਪੁੱਤਰ: ਪਿਤਾ

ਉੱਥੇ ਹੀ ਦੀਪਕ ਦੇ ਪਿਤਾ ਬਲਵਿੰਦਰ ਸਿੰਘ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਘਰ ਦੀਆਂ ਤਲਾਸ਼ੀਆਂ ਲੈ ਰਹੀ ਸੀ। ਉਨ੍ਹਾਂ ਕਿਹਾ ਕਿ ਪਰਸੋਂ ਪੁਲਿਸ ਉਨ੍ਹਾਂ ਦੇ ਘਰ ਆਈ ਸੀ, ਤਲਾਸ਼ੀ ਲਈ ਤੇ ਪਰਿਵਾਰ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਭਾਲ ਕਰ ਰਹੇ ਹਨ।

ਪੁੱਤਰ ਦੀਆਂ ਆਦਤਾਂ ਬਾਰੇ ਗੱਲ ਕਰਦਿਆਂ ਪਿਤਾ ਨੇ ਭਰੇ ਮਨ ਨਾਲ ਮੰਨਿਆ ਕਿ ਦੀਪਕ ਨਸ਼ੇ ਦੀ ਬੁਰੀ ਲਤ ਦਾ ਸ਼ਿਕਾਰ ਹੋ ਚੁੱਕਾ ਸੀ। ਪਿਤਾ ਨੇ ਦੱਸਿਆ ਕਿ ਪਿਛਲੇ ਸਾਲ 27 ਸਤੰਬਰ ਨੂੰ ਉਹ ਜੇਲ੍ਹ ਗਿਆ ਸੀ ਤੇ ਲਗਭਗ 7 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅੱਠਵੇਂ ਮਹੀਨੇ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਨਸ਼ੇ ਦੀ ਲਤ ਤੋਂ ਬਾਹਰ ਨਹੀਂ ਨਿਕਲ ਸਕਿਆ ਤੇ ਗਲਤ ਸੰਗਤ ‘ਚ ਪੈ ਗਿਆ। ਪਿਤਾ ਨੇ ਆਪਣਾ ਦਰਦ ਬਿਆਨ ਕਰਦਿਆਂ ਇਹ ਵੀ ਦੱਸਿਆ ਕਿ ਪੁੱਤਰ ਦੇ ਨਸ਼ੇ ਤੇ ਹੋਰ ਪਰੇਸ਼ਾਨੀਆਂ ਕਾਰਨ ਉਨ੍ਹਾਂ ਨੂੰ ਆਪਣਾ ਘਰ ਵੀ ਸਾਢੇ ਤਿੰਨ ਲੱਖ ਰੁਪਏ ‘ਚ ਗਿਰਵੀ ਰੱਖਣਾ ਪਿਆ।

ਦੀਪਕ ਦੇ ਕਿਸੇ ਸਰਹੱਦ ਪਾਰ (ਪਾਕਿਸਤਾਨ) ਜਾਂ ਹੋਰ ਅਪਰਾਧਿਕ ਸੰਪਰਕਾਂ ਬਾਰੇ ਪੁੱਛੇ ਜਾਣ ‘ਤੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਸ ਦਾ ਸੰਪਰਕ ਕਿਸ ਦੇ ਨਾਲ ਸੀ ਤੇ ਕਿਸ ਦੇ ਨਾਲ ਨਹੀਂ। ਪਰਿਵਾਰ ਦੇ ਅਨੁਸਾਰ, ਉਹ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿ ਦੀਪਕ ਇੰਨੇ ਵੱਡੇ ਅਪਰਾਧ ‘ਚ ਸ਼ਾਮਲ ਹੋ ਚੁੱਕਾ ਸੀ। ਦੀਪਕ ਦੇ ਐਨਕਾਊਂਟਰ ਤੋਂ ਬਾਅਦ ਤੋਂ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...