ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ਚੋਂ ਫ਼ਰਾਰ! ਪੁਲਿਸ ਮੁਲਾਜ਼ਮ ਨੂੰ ਕੀਤਾ ਸਸਪੇੈਂਡ
ਪੁਲਿਸ ਮੁਲਜ਼ਮ ਕਰਨ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ 'ਚ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਲਾਪਰਵਾਹੀ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ ਇੱਕ ਪੁਲੀਸ ਮੁਲਾਜਮ ਨੂੰ ਸਸਪੈਂਡ ਕਰ ਦਿੱਤਾ ਗਿਆ
ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ‘ਚ ਪਿਛਲੇ ਦਿਨ ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਪਿੰਡ ਝੰਝੋਟੀ ਵਾਸੀ ਕਰਨ ਵਜੋਂ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਪੁਲਿਸ ਮੁਲਜ਼ਮ ਕਰਨ ਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਇਲਾਕੇ ‘ਚ ਲੈ ਕੇ ਗਈ ਸੀ। ਇਸੇ ਦੌਰਾਨ ਮੁਲਜ਼ਮ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਲਾਪਰਵਾਹੀ ਦੇ ਦੋਸ਼ ਹੇਠ ਰਾਜਾਸਾਂਸੀ ਥਾਣੇ ਦੇ ਇੱਕ ਪੁਲੀਸ ਮੁਲਾਜਮ ਨੂੰ ਸਸਪੈਂਡ ਕਰ ਦਿੱਤਾ ਗਿਆ
11 ਸਤੰਬਰ ਨੂੰ ਹੋਇਆ ਸੀ ASI ‘ਤੇ ਹਮਲਾ
ਜਿਕਰਯੋਗ ਹੈ ਕਿ 11 ਸਤੰਬਰ ਦੀ ਰਾਤ ਰਾਜਾਸਾਂਸੀ ਇਲਾਕੇ ‘ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਲਾਈਨ ‘ਚ ਤਾਇਨਾਤ ASI ਜਸਵੰਤ ਸਿੰਘ ਮੋਟਰਸਾਈਕਲ ਤੇ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਸਿਰ ਤੇ ਗੋਲੀ ਚਲਾ ਦਿੱਤੀ ਸੀ। ਗੋਲੀ ਪੱਗ ਨੂੰ ਭੇਦਦੀ ਹੋਈ ਸਿਰ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ASI ਜਸਵੰਤ ਸਿੰਘ ਨੂੰ ਮਾਮੂਲੀ ਸੱਟ ਲੱਗੀ ਸੀ।
ਪੁਲਿਸ ਨੇ CCTV ਫੁਟੇਜ ਦੇ ਆਧਾਰ ਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਅਦਾਲਤ ‘ਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ। ਹੁਣ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਜਾਂਦੇ ਸਮੇਂ ਮੁਲਜ਼ਮ ਦੇ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਤੇ ਸਵਾਲ ਖੜ੍ਹੇ ਹੋ ਗਏ ਹਨ। ਫਿਲਹਾਲ ਪੁਲਿਸ ਵੱਲੋਂ ਫਰਾਰ ਮੁਲਜ਼ਮ ਕਰਨ ਦੀ ਭਾਲ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
