ਜੰਡਿਆਲਾ ਗੁਰੂ ‘ਚ ਗੋਲੀ ਮਾਰਕੇ ਏਐੱਸਆਈ ਦਾ ਕਤਲ, ਬਦਮਾਸ਼ਾਂ ਨੇ ਰਾਤ ਸਮੇਂ ਦਿੱਤਾ ਵਾਰਦਾਤ ਨੂੰ ਅੰਜ਼ਾਮ
ਅੰਮ੍ਰਿਤਸਰ 'ਚ ASI ਦੀ ਗੋਲੀ ਮਾਰ ਕੇ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।
ਪੰਜਾਬ ਨਿਊਜ। ਜੰਡਿਆਲਾ ਥਾਣੇ ਅਧੀਨ ਪੈਂਦੇ ਨਵਾਂ ਪਿੰਡ ਪੁਲਿਸ (Police) ਚੌਕੀ ਵਿੱਚ ਏ.ਐਸ.ਆਈ ਸਵਰੂਪ ਸਿੰਘ ਨੂੰ ਕੁੱਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਥਾਣਾ ਜੰਡਿਆਲਾ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਆਹ ਵੇਖੋ ਲਵੋ ਪੰਜਾਬ ਦੇ ਹਾਲਾਤ…ਜੰਡਿਆਲਾ ਗੁਰੂ ਪੁਲਿਸ ਥਾਣੇ ਵਿਚ ਤਾਇਨਾਤ ਏ ਐਸ ਆਈ ਸਰੂਪ ਸਿੰਘ ਨੂੰ ਅੱਜ ਸਵੇਰੇ ਖਾਨਕੋਟ ਸੂਆ ਵਿਖੇ ਅਣਪਛਾਤੇ ਹਮਲਾਵਰਾਂ ਨੇ ਉਦੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਡਿਊਟੀ ਤਹਿਤ ਮਿਸਲ ਲੈ ਕੇ ਹਾਈ ਕੋਰਟ ਜਾ ਰਿਹਾ ਸੀ….ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਪੀ ਏ ਪੀ ਗਰਾਉਂਡ
— Bikram Singh Majithia (@bsmajithia) November 17, 2023
ਇਹ ਵੀ ਪੜ੍ਹੋ
ਐੱਸਪੀ (SP) ਅਨੂਸਾਰ ਸਵਰੂਪ ਸਿੰਘ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਉਹ ਵੀਰਵਾਰ ਸ਼ਾਮ ਨੂੰ ਆਪਣੀ ਡਿਊਟੀ ਖਤਮ ਕਰਕੇ ਘਰ ਚਲਾ ਗਿਆ। ਇਸ ਤੋਂ ਬਾਅਦ ਰਾਤ 9 ਵਜੇ ਉਹ ਕਿਸੇ ਕੰਮ ਲਈ ਬਾਈਕ ‘ਤੇ ਘਰੋਂ ਨਿਕਲਿਆ। ਬਾਅਦ ‘ਚ ਉਨਾਂ ਦਾ ਫੋਨ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਸਾਰੀ ਰਾਤ ਉਨਾਂ ਦੀ ਭਾਲ ਕਰਦੇ ਰਹੇ। ਸਵਰੂਪ ਸਿੰਘ ਦੀ ਲਾਸ਼ ਸ਼ੁੱਕਰਵਾਰ ਸਵੇਰੇ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ। ਐੱਸਪੀ ਨੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰਨ ਦੀ ਗੱਲ ਆਖੀ ਹੈ।