ਜੰਡਿਆਲਾ ਗੁਰੂ ‘ਚ ਗੋਲੀ ਮਾਰਕੇ ਏਐੱਸਆਈ ਦਾ ਕਤਲ, ਬਦਮਾਸ਼ਾਂ ਨੇ ਰਾਤ ਸਮੇਂ ਦਿੱਤਾ ਵਾਰਦਾਤ ਨੂੰ ਅੰਜ਼ਾਮ

Updated On: 

17 Nov 2023 12:48 PM

ਅੰਮ੍ਰਿਤਸਰ 'ਚ ASI ਦੀ ਗੋਲੀ ਮਾਰ ਕੇ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਜੰਡਿਆਲਾ ਗੁਰੂ ਚ ਗੋਲੀ ਮਾਰਕੇ ਏਐੱਸਆਈ ਦਾ ਕਤਲ, ਬਦਮਾਸ਼ਾਂ ਨੇ ਰਾਤ ਸਮੇਂ ਦਿੱਤਾ ਵਾਰਦਾਤ ਨੂੰ ਅੰਜ਼ਾਮ
Follow Us On

ਪੰਜਾਬ ਨਿਊਜ। ਜੰਡਿਆਲਾ ਥਾਣੇ ਅਧੀਨ ਪੈਂਦੇ ਨਵਾਂ ਪਿੰਡ ਪੁਲਿਸ (Police) ਚੌਕੀ ਵਿੱਚ ਏ.ਐਸ.ਆਈ ਸਵਰੂਪ ਸਿੰਘ ਨੂੰ ਕੁੱਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਥਾਣਾ ਜੰਡਿਆਲਾ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਐੱਸਪੀ (SP) ਅਨੂਸਾਰ ਸਵਰੂਪ ਸਿੰਘ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਉਹ ਵੀਰਵਾਰ ਸ਼ਾਮ ਨੂੰ ਆਪਣੀ ਡਿਊਟੀ ਖਤਮ ਕਰਕੇ ਘਰ ਚਲਾ ਗਿਆ। ਇਸ ਤੋਂ ਬਾਅਦ ਰਾਤ 9 ਵਜੇ ਉਹ ਕਿਸੇ ਕੰਮ ਲਈ ਬਾਈਕ ‘ਤੇ ਘਰੋਂ ਨਿਕਲਿਆ। ਬਾਅਦ ‘ਚ ਉਨਾਂ ਦਾ ਫੋਨ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਸਾਰੀ ਰਾਤ ਉਨਾਂ ਦੀ ਭਾਲ ਕਰਦੇ ਰਹੇ। ਸਵਰੂਪ ਸਿੰਘ ਦੀ ਲਾਸ਼ ਸ਼ੁੱਕਰਵਾਰ ਸਵੇਰੇ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ। ਐੱਸਪੀ ਨੇ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰਨ ਦੀ ਗੱਲ ਆਖੀ ਹੈ।