AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ASI ਸੁਖਚੈਨ ਸਿੰਘ ‘ਤੇ ਗੋਲੀਬਾਰੀ, ਬਾਂਹ ਦੇ ਆਰ-ਪਾਰ ਹੋਈ ਗੋਲੀ, ਸਿਵਲ ਹਸਪਤਾਲ ‘ਚ ਇਲਾਜ ਜਾਰੀ

GRP ਅੰਮ੍ਰਿਤਸਰ 'ਚ ਤਾਇਨਾਤ ASI ਸੁਖਚੈਨ ਸਿੰਘ 'ਤੇ ਗੋਲੀਆਂ ਚੱਲੀਆਂ ਹਨ। ਗੋਲੀ ASI ਸੁਖਚੈਨ ਸਿੰਘ ਦੀ ਬਾਂਹ ਦੇ ਆਰ-ਪਾਰ ਹੋ ਗਈ। ਗੋਲੀ ਲੱਗਣ ਤੋਂ ਬਾਅਦ ਏਐਸਆਈ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ASI ਸੁਖਚੈਨ ਸਿੰਘ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਜਾਰੀ ਹੈ।

ਅੰਮ੍ਰਿਤਸਰ 'ਚ ASI ਸੁਖਚੈਨ ਸਿੰਘ 'ਤੇ ਗੋਲੀਬਾਰੀ, ਬਾਂਹ ਦੇ ਆਰ-ਪਾਰ ਹੋਈ ਗੋਲੀ, ਸਿਵਲ ਹਸਪਤਾਲ 'ਚ ਇਲਾਜ ਜਾਰੀ
lalit-sharma
| Published: 04 Oct 2026 23:40 PM IST
Share

ਅੰਮ੍ਰਿਤਸਰ ਵਿੱਚ ਚਾਟੀਵਿੰਡ ਥਾਣੇ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਸੁਖਚੈਨ ਸਿੰਘ ਤੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਿੱਛਿਓਂ ਆ ਕੇ ASI ਸੁਖਚੈਨ ਸਿੰਘ ਤੇ ਗੋਲੀ ਚਲਾਈ। ਗੋਲੀ ਉਨ੍ਹਾਂ ਦੀ ਬਾਂਹ ਦੇ ਆਰ-ਪਾਰ ਹੋ ਗਈ। ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।

ਘਰ ਪਰਤਦੇ ਸਮੇਂ ਅਚਾਨਕ ਹਮਲਾ ਹੋਇਆ

ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ASI ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਡਿਊਟੀ ਖਤਮ ਕਰਨ ਤੋਂ ਬਾਅਦ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਪਿੱਛਿਓਂ ਆਏ ਅਤੇ ਬਿਨਾਂ ਕਿਸੇ ਗੱਲਬਾਤ ਜਾਂ ਚੇਤਾਵਨੀ ਦੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ।

ਸੁਖਚੈਨ ਸਿੰਘ ਮੁਤਾਬਕ ਹਮਲਾਵਰਾਂ ਨੇ ਆਪਣੇ ਚਿਹਰੇ ਵੀ ਨਹੀਂ ਢੱਕੇ ਹੋਏ ਸਨ। ਗੋਲੀ ਉਨ੍ਹਾਂ ਦੀ ਬਾਂਹ ਵਿੱਚ ਲੱਗੀ ਅਤੇ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਖਦਸ਼ਾ

ਹਮਲੇ ਦੇ ਕਾਰਨਾਂ ਬਾਰੇ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਤੌਰ ਤੇ ਕਿਸੇ ਨਾਲ ਕੋਈ ਸਿੱਧੀ ਦੁਸ਼ਮਣੀ ਜਾਂ ਤਕਰਾਰ ਨਹੀਂ ਸੀ। ਹਾਲਾਂਕਿ ਉਨ੍ਹਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਹ ਹਮਲਾ ਉਨ੍ਹਾਂ ਦੇ ਪਰਿਵਾਰ ਨਾਲ ਜੁੜੀ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਭਰਾ ਦਾ ਕਤਲ ਹੋਇਆ ਸੀ ਅਤੇ ਇਸ ਮਾਮਲੇ ਨਾਲ ਸਬੰਧਤ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਮੁਤਾਬਕ ਕੇਸ ਵਿੱਚ ਗਵਾਹੀਆਂ ਪੂਰੀਆਂ ਹੋਣ ਤੋਂ ਬਾਅਦ ਮਾਮਲਾ ਹੁਣ ਅੰਤਿਮ ਪੜਾਅ ਵਿੱਚ ਚੱਲ ਰਿਹਾ ਹੈ। ਸੁਖਚੈਨ ਸਿੰਘ ਨੇ ਸ਼ੱਕ ਜ਼ਾਹਰ ਕੀਤਾ ਕਿ ਇਸੇ ਰੰਜਿਸ਼ ਦੇ ਚਲਦਿਆਂ ਵਿਰੋਧੀ ਧਿਰ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ।

ਹਮਲਾਵਰਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ

ਪੀੜਤ ਪੁਲਿਸ ਮੁਲਾਜ਼ਮ ਨੇ ਕਿਹਾ ਕਿ ਉਹ ਕਿਸੇ ਨਾਲ ਗਲਤ ਵਰਤਾਅ ਨਹੀਂ ਕਰਦੇ ਅਤੇ ਉਨ੍ਹਾਂ ਤੇ ਬਿਨਾਂ ਕਿਸੇ ਕਾਰਨ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗੋਲੀ ਕਿਸੇ ਹੋਰ ਥਾਂ ਲੱਗ ਜਾਂਦੀ ਤਾਂ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਸੀ। ਸੁਖਚੈਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ, ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਹਮਲੇ ਦੇ ਪਿੱਛੇ ਮੌਜੂਦ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...