AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਹਾਲੀ ‘ਚ ਅੱਜ ਹਾਕੀ ਦਾ ਮਹਾਂ ਮੁਕਾਬਲਾ, ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ; ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

ਫਾਈਨਲ ਮੁਕਾਬਲੇ ਨੂੰ ਲੈ ਕੇ ਹਾਕੀ ਪ੍ਰੇਮੀਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ 'ਚ ਦਰਸ਼ਕਾਂ ਦੇ ਸਟੇਡੀਅਮ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੋਹਾਲੀ ਪੁਲਿਸ ਵੱਲੋਂ ਸ਼ਹਿਰ 'ਚ ਟ੍ਰੈਫਿਕ ਪ੍ਰਬੰਧਾਂ ਸਬੰਧੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਮੋਹਾਲੀ 'ਚ ਅੱਜ ਹਾਕੀ ਦਾ ਮਹਾਂ ਮੁਕਾਬਲਾ, ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ; ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ
tv9-punjabi
| Published: 05 Nov 2026 14:13 PM IST
Share

ਮੋਹਾਲੀ ਦੇ ਫੇਜ਼-9 ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ‘ਚ ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਫਾਈਨਲ ਮੁਕਾਬਲਾ ਖੇਡਿਆ ਜਾਵੇਗਾ। ਸ਼ਾਮ 7 ਵਜੇ ਸ਼ੁਰੂ ਹੋਣ ਵਾਲੇ ਇਸ ਅਹਿਮ ਮੁਕਾਬਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

ਫਾਈਨਲ ਮੁਕਾਬਲੇ ਨੂੰ ਲੈ ਕੇ ਹਾਕੀ ਪ੍ਰੇਮੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ‘ਚ ਦਰਸ਼ਕਾਂ ਦੇ ਸਟੇਡੀਅਮ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੋਹਾਲੀ ਪੁਲਿਸ ਵੱਲੋਂ ਸ਼ਹਿਰ ‘ਚ ਟ੍ਰੈਫਿਕ ਪ੍ਰਬੰਧਾਂ ਸਬੰਧੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਮਲੇਸ਼ੀਆ ਤੇ ਦੱਖਣੀ ਕੋਰੀਆ ਵਿਚਾਲੇ ਤੀਜੇ ਸਥਾਨ ਲਈ ਮੁਕਾਬਲਾ

ਭਾਰਤ ਤੇ ਜਾਪਾਨ ਦੇ ਫਾਈਨਲ ਤੋਂ ਪਹਿਲਾਂ ਵੀਰਵਾਰ ਸ਼ਾਮ 4:30 ਵਜੇ ਤੀਜੇ ਸਥਾਨ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੁਕਾਬਲਾ ਵੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ। ਜਿੱਤਣ ਵਾਲੀ ਟੀਮ ਨੂੰ ਕਾਂਸੀ ਦਾ ਤਮਗਾ ਦਿੱਤਾ ਜਾਵੇਗਾ।

ਕਈ ਇਲਾਕਿਆਂ ‘ਚ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ

ਮੈਚ ਦੌਰਾਨ ਦਰਸ਼ਕਾਂ ਦੀ ਭੀੜ ਨੂੰ ਦੇਖਦੇ ਹੋਏ ਫੇਜ਼-9, ਫੇਜ਼-10, ਪੀਸੀਏ ਲਾਈਟ ਪੁਆਇੰਟ ਤੇ ਹਾਕੀ ਸਟੇਡੀਅਮ ਦੇ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਟ੍ਰੈਫਿਕ ਦਾ ਦਬਾਅ ਵਧ ਸਕਦਾ ਹੈ। ਇਸ ਕਾਰਨ ਇਨ੍ਹਾਂ ਰਸਤਿਆਂ ‘ਤੇ ਜਾਮ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ। ਮੋਹਾਲੀ ਪੁਲਿਸ ਨੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਟੇਡੀਅਮ ਦੇ ਆਲੇ-ਦੁਆਲੇ ਬੇਲੋੜੀ ਆਵਾਜਾਈ ਤੋਂ ਬਚਣ ਤੇ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।

ਮੋਹਾਲੀ ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਇਹ ਅਪੀਲ

  • ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਯਾਤਰਾ ਦੀ ਯੋਜਨਾ ਬਣਾ ਕੇ ਚੱਲੋ।
  • ਸਫ਼ਰ ਲਈ ਵਾਧੂ ਸਮਾਂ ਲੈ ਕੇ ਨਿਕਲੋ।
  • ਟ੍ਰੈਫਿਕ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਅਤੇ ਡਾਇਵਰਸ਼ਨਾਂ ਦੀ ਪਾਲਣਾ ਕਰੋ।
  • ਆਪਣੇ ਵਾਹਨ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕਰੋ।
  • ਨੋ-ਪਾਰਕਿੰਗ ਜ਼ੋਨ ਅਤੇ ਸੜਕਾਂ ਦੇ ਕਿਨਾਰਿਆਂ ‘ਤੇ ਵਾਹਨ ਖੜ੍ਹੇ ਕਰਨ ਤੋਂ ਗੁਰੇਜ਼ ਕਰੋ।
  • ਐਮਰਜੈਂਸੀ ਵਾਹਨਾਂ ਨੂੰ ਰਸਤਾ ਦੇਣਾ ਯਕੀਨੀ ਬਣਾਓ।
  • ਐਮਰਜੈਂਸੀ ਹੈਲਪਲਾਈਨ ਨੰਬਰ: 112

ਮੋਹਾਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ, ਤਾਂ ਜੋ ਫਾਈਨਲ ਮੁਕਾਬਲੇ ਦੌਰਾਨ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਿਆ ਜਾ ਸਕੇ।

Follow Us