AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਮੈਚ ਦੇਖਣ ਪਹੁੰਚੇ ਮੰਤਰੀ ਖੁੱਡੀਆਂ ਨੇ ਵਧਾਇਆ ਹੌਸਲਾ

ਜਲੰਧਰ ਦੇ ਵੱਕਾਰੀ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕਰਵਾਈ ਜਾ ਰਹੀ 'ਏਸ਼ੀਅਨ ਚੈਂਪੀਅਨਜ਼ ਟਰਾਫ਼ੀ' ਦੌਰਾਨ ਦਰਸ਼ਕਾਂ ਨੂੰ ਰੋਮਾਂਚ ਨਾਲ ਭਰਪੂਰ ਤਿੰਨ ਹਾਈ-ਵੋਲਟੇਜ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਦੇ ਖੇਡੇ ਗਏ ਮੈਚਾਂ ਵਿੱਚ ਮੇਜ਼ਬਾਨ ਭਾਰਤੀ ਹਾਕੀ ਟੀਮ ਤੋਂ ਇਲਾਵਾ ਜਾਪਾਨ ਅਤੇ ਮਲੇਸ਼ੀਆ ਨੇ ਆਪੋ-ਆਪਣੇ ਮੈਚਾਂ ਵਿੱਚ ਜਿੱਤ ਦਰਜ ਕਰਕੇ ਪੂਰੇ ਅੰਕ ਹਾਸਲ ਕੀਤੇ।

ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਮੈਚ ਦੇਖਣ ਪਹੁੰਚੇ ਮੰਤਰੀ ਖੁੱਡੀਆਂ ਨੇ ਵਧਾਇਆ ਹੌਸਲਾ
davinder-kumar-jalandhar
| Published: 29 Oct 2026 23:05 PM IST
Share

ਜਲੰਧਰ ਦੇ ਵੱਕਾਰੀ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕਰਵਾਈ ਜਾ ਰਹੀ ‘ਏਸ਼ੀਅਨ ਚੈਂਪੀਅਨਜ਼ ਟਰਾਫ਼ੀ’ ਦੌਰਾਨ ਦਰਸ਼ਕਾਂ ਨੂੰ ਰੋਮਾਂਚ ਨਾਲ ਭਰਪੂਰ ਤਿੰਨ ਹਾਈ-ਵੋਲਟੇਜ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਦੇ ਖੇਡੇ ਗਏ ਮੈਚਾਂ ਵਿੱਚ ਮੇਜ਼ਬਾਨ ਭਾਰਤੀ ਹਾਕੀ ਟੀਮ ਤੋਂ ਇਲਾਵਾ ਜਾਪਾਨ ਅਤੇ ਮਲੇਸ਼ੀਆ ਨੇ ਆਪੋ-ਆਪਣੇ ਮੈਚਾਂ ਵਿੱਚ ਜਿੱਤ ਦਰਜ ਕਰਕੇ ਪੂਰੇ ਅੰਕ ਹਾਸਲ ਕੀਤੇ।

ਇਸ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖ਼ਾਸ ਤੌਰ ‘ਤੇ ਹਾਜ਼ਰੀ ਭਰੀ ਅਤੇ ਭਾਰਤ-ਚੀਨ ਵਿਚਾਲੇ ਖੇਡਿਆ ਗਿਆ ਜ਼ਬਰਦਸਤ ਮੈਚ ਦੇਖਿਆ। ਉਨ੍ਹਾਂ ਮੈਚ ਉਪਰੰਤ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸ਼ਾਨਦਾਰ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਹੌਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਅਤੇ ਖੇਡ ਪੱਖੀ ਨੀਤੀਆਂ ਸਦਕਾ ਹੀ ਪੰਜਾਬ ਨੂੰ ਇਸ ਵੱਕਾਰੀ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਪੰਜਾਬ ਨੂੰ ਦੇਸ਼ ਵਿੱਚ ਹਾਕੀ ਦਾ ਅਸਲ ਗੜ੍ਹ ਕਰਾਰ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਟੂਰਨਾਮੈਂਟ ਦੇ ਕਾਮਯਾਬ ਅਤੇ ਸੁਚੱਜੇ ਪ੍ਰਬੰਧਾਂ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਭਾਰਤ ਨੇ ਚੀਨ ਨੂੰ 5-2 ਨਾਲ ਦਿੱਤੀ ਕਰਾਰੀ ਮਾਤ

ਦਿਨ ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਭਾਰਤ ਅਤੇ ਚੀਨ ਵਿਚਾਲੇ ਬੇਹੱਦ ਤਿੱਖੀ ਟੱਕਰ ਹੋਈ, ਜਿਸ ਵਿੱਚ ਭਾਰਤੀ ਟੀਮ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਸਦਕਾ ਚੀਨ ਨੂੰ 5-2 ਦੇ ਵੱਡੇ ਫ਼ਰਕ ਨਾਲ ਹਰਾਇਆ। ਭਾਰਤੀ ਟੀਮ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਆਪਣੀ ਖ਼ਾਸ ਪਛਾਣ ਬਣ ਚੁੱਕੀ ‘ਡਰੈਗ ਫ਼ਲਿਕ’ ਦਾ ਸ਼ਾਨਦਾਰ ਨਜ਼ਾਰਾ ਪੇਸ਼ ਕਰਦਿਆਂ ਮੈਚ ਦੇ 27ਵੇਂ ਅਤੇ 31ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲਾਂ ਵਿੱਚ ਬਦਲ ਕੇ ਦੋ ਅਹਿਮ ਗੋਲ ਕੀਤੇ।

ਇਸੇ ਤਰ੍ਹਾਂ ਸਟ੍ਰਾਈਕਰ ਸੁਖਜੀਤ ਸਿੰਘ ਨੇ ਜ਼ਬਰਦਸਤ ਹਮਲਾਵਰ ਖੇਡ ਦਿਖਾਉਂਦਿਆਂ 12ਵੇਂ ਅਤੇ 34ਵੇਂ ਮਿੰਟ ਵਿੱਚ ਦੋ ਸ਼ਾਨਦਾਰ ਫ਼ੀਲਡ ਗੋਲ ਦਾਗ਼ੇ। ਟੀਮ ਵੱਲੋਂ ਪੰਜਵਾਂ ਗੋਲ ਜੁਗਰਾਜ ਸਿੰਘ ਨੇ ਮੈਚ ਦੇ 47ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਕੀਤਾ। ਦੂਜੇ ਪਾਸੇ ਚੀਨ ਦੀ ਟੀਮ ਨੇ ਵੀ ਵਾਪਸੀ ਦੀ ਕੋਸ਼ਿਸ਼ ਕੀਤੀ, ਜਿਸ ਤਹਿਤ ਪੇਂਗ ਯਾਂਗ ਨੇ 26ਵੇਂ ਮਿੰਟ ਵਿੱਚ ਅਤੇ ਚੋਂਗਕੋਂਗ ਚੇਨ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰਾਂ ਨੂੰ ਗੋਲ ਵਿੱਚ ਤਬਦੀਲ ਕੀਤਾ, ਪਰ ਇਹ ਟੀਮ ਨੂੰ ਹਾਰ ਤੋਂ ਬਚਾਉਣ ਲਈ ਨਾਕਾਫ਼ੀ ਸਾਬਤ ਹੋਏ।

ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

ਦਿਨ ਦੇ ਇੱਕ ਹੋਰ ਕਰੜੇ ਮੁਕਾਬਲੇ ਵਿੱਚ ਜਾਪਾਨ ਦੀ ਟੀਮ ਨੇ ਬੰਗਲਾਦੇਸ਼ ਨੂੰ ਸਖ਼ਤ ਮੁਕਾਬਲੇ ਤੋਂ ਬਾਅਦ 1-0 ਨਾਲ ਮਾਤ ਦਿੱਤੀ। ਬੰਗਲਾਦੇਸ਼ ਦੀ ਟੀਮ ਨੇ ਮੈਚ ਦੌਰਾਨ ਜ਼ਬਰਦਸਤ ਰੱਖਿਆਤਮਕ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਜਾਪਾਨੀ ਹਮਲਾਵਰਾਂ ਨੂੰ ਖੁੱਲ੍ਹ ਕੇ ਖੇਡਣ ਦਾ ਮੌਕਾ ਨਹੀਂ ਦਿੱਤਾ। ਹਾਲਾਂਕਿ, ਕਾਫ਼ੀ ਜੱਦੋ-ਜਹਿਦ ਮਗਰੋਂ ਮੈਚ ਦੇ 40ਵੇਂ ਮਿੰਟ ਵਿੱਚ ਜਾਪਾਨ ਦੇ ਰਾਇਕੀ ਫ਼ੁਜੀਸ਼ੀਮਾ ਨੇ ਪੈਨਲਟੀ ਕਾਰਨਰ ਰਾਹੀਂ ਨਿਰਣਾਇਕ ਗੋਲ ਦਾਗ਼ ਕੇ ਆਪਣੀ ਟੀਮ ਨੂੰ ਜਿੱਤ ਦਿਵਾ ਦਿੱਤੀ।

ਪਹਿਲੇ ਮੈਚ ਵਿੱਚ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ

ਇਸ ਤੋਂ ਪਹਿਲਾਂ ਟੂਰਨਾਮੈਂਟ ਦੇ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਦੇ ਫ਼ਰਕ ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਮੈਚ ਦੇ 10ਵੇਂ ਮਿੰਟ ਵਿੱਚ ਮਲੇਸ਼ੀਆ ਦੇ ਅਜ਼ੀਮੂਦੀਨ ਕਮਰੂਦੀਨ ਨੇ ਸ਼ਾਨਦਾਰ ਮੈਦਾਨੀ ਗੋਲ ਕਰਕੇ ਆਪਣੀ ਟੀਮ ਦਾ ਖਾਤਾ ਖੋਲ੍ਹਿਆ। ਹਾਲਾਂਕਿ, ਦੱਖਣੀ ਕੋਰੀਆ ਨੇ ਖੇਡ ਵਿੱਚ ਵਾਪਸੀ ਕਰਦਿਆਂ 31ਵੇਂ ਮਿੰਟ ਵਿੱਚ ਸੋਂਗ ਹਾਏ-ਸੋਂਗ ਦੇ ਮੈਦਾਨੀ ਗੋਲ ਦੀ ਮਦਦ ਨਾਲ ਸਕੋਰ 1-1 ਦੀ ਬਰਾਬਰੀ ‘ਤੇ ਲਿਆਂਦਾ।

ਇਸ ਬਰਾਬਰੀ ਤੋਂ ਬਾਅਦ ਮਲੇਸ਼ੀਆ ਨੇ ਹਮਲਾਵਰ ਰੁਖ਼ ਅਪਣਾਇਆ ਅਤੇ ਸ਼ਾਨਦਾਰ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਦੋ ਹੋਰ ਗੋਲ ਕੀਤੇ। ਮੈਚ ਦੇ 36ਵੇਂ ਮਿੰਟ ਵਿੱਚ ਮੁਹੰਮਦ ਅਖੀਮੁੱਲਾ ਅਨਵਰ ਏਸੂਕ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਮਲੇਸ਼ੀਆ ਨੂੰ 2-1 ਦੀ ਬੜ੍ਹਤ ਦਿਵਾਈ। ਮਗਰੋਂ 50ਵੇਂ ਮਿੰਟ ਵਿੱਚ ਫ਼ੈਜ਼ਲ ਬਿਨ ਸਾਰੀ ਨੇ ਮਲੇਸ਼ੀਆ ਲਈ ਇੱਕ ਹੋਰ ਗੋਲ ਕਰਕੇ ਟੀਮ ਦੀ ਲੀਡ 3-1 ਕਰ ਦਿੱਤੀ, ਜੋ ਮੈਚ ਦੇ ਅੰਤ ਤੱਕ ਬਰਕਰਾਰ ਰਹੀ।

Follow Us
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...