AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Asian Games 2026: ਗੋਲਡ ਮੈਡਲ ਜਿੱਤ ਕੇ ਚਮਕੀ ਹਰਮਨਪ੍ਰੀਤ ਕੌਰ, CM ਮਾਨ ਵੱਲੋਂ 1 ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਇਤਿਹਾਸਕ ਸੋਨ ਤਗਮਾ ਜਿੱਤਿਆ। ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਇਸ ਜਿੱਤ ਮਗਰੋਂ ਮੋਗਾ ਸਥਿਤ ਉਨ੍ਹਾਂ ਦੇ ਘਰ ਜਸ਼ਨ ਮਨਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮਨਪ੍ਰੀਤ ਨੂੰ 1 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ।

Asian Games 2026: ਗੋਲਡ ਮੈਡਲ ਜਿੱਤ ਕੇ ਚਮਕੀ ਹਰਮਨਪ੍ਰੀਤ ਕੌਰ, CM ਮਾਨ ਵੱਲੋਂ 1 ਕਰੋੜ ਰੁਪਏ ਦੇ ਇਨਾਮ ਦਾ ਐਲਾਨ
munish-jindal
| Updated On: 23 Sep 2026 16:39 PM IST
Share

ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਤੇ ਦਮਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਦੇ ਵੱਡੇ ਫ਼ਰਕ ਨਾਲ ਧੂੜ ਚਟਾ ਕੇ ਸੋਨ ਤਗਮਾ ਆਪਣੇ ਨਾਮ ਕਰ ਲਿਆ ਹੈ। ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਹੋਣਹਾਰ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ ਵਿਸ਼ਾਲ 216 ਦੌੜਾਂ ਦਾ ਪਹਾੜ ਜਿੱਡਾ ਸਕੋਰ ਖੜ੍ਹਾ ਕੀਤਾ। ਇਸ ਟੀਚੇ ਦੇ ਜਵਾਬ ਵਿੱਚ ਮੈਦਾਨ ਵਿੱਚ ਉੱਤਰੀ ਸ਼੍ਰੀਲੰਕਾਈ ਟੀਮ ਭਾਰਤੀ ਗੇਂਦਬਾਜ਼ਾਂ ਦੇ ਕਹਿਰ ਅੱਗੇ ਟਿਕ ਨਾ ਸਕੀ ਅਤੇ ਮਹਿਜ਼ 15.4 ਓਵਰਾਂ ਅੰਦਰ 69 ਦੌੜਾਂ ਬਣਾ ਕੇ ਢੇਰ ਹੋ ਗਈ।

ਮੰਧਾਨਾ, ਸ਼ੈਫਾਲੀ ਤੇ ਰਿਚਾ ਦੀ ਧਮਾਕੇਦਾਰ ਬੱਲੇਬਾਜ਼ੀ

ਭਾਰਤ ਦੀ ਇਸ ਇਤਿਹਾਸਕ ਤੇ ਇਕਤਰਫ਼ਾ ਜਿੱਤ ਵਿੱਚ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਬੇਹੱਦ ਲਾਜਵਾਬ ਰਿਹਾ। ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਲੈਅ ਦਿਖਾਉਂਦਿਆਂ ਮਹਿਜ਼ 45 ਗੇਂਦਾਂ ਤੇ 79 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਦੂਜੇ ਪਾਸੇ ਓਪਨਰ ਸ਼ੈਫਾਲੀ ਵਰਮਾ ਨੇ 48 ਦੌੜਾਂ ਦਾ ਅਹਿਮ ਯੋਗਦਾਨ ਪਾਇਆ, ਜਦਕਿ ਵਿਕਟਕੀਪਰ ਬੱਲੇਬਾਜ਼ ਰਿਚਾ ਘੋਸ਼ ਨੇ ਅੰਤਲੇ ਓਵਰਾਂ ਵਿੱਚ ਤੇਜ਼ ਤਰਾਰ ਖੇਡਦਿਆਂ ਨਾਬਾਦ 49 ਦੌੜਾਂ ਬਣਾਈਆਂ। ਇਸ ਮਗਰੋਂ ਭਾਰਤੀ ਗੇਂਦਬਾਜ਼ਾਂ ਨੇ ਘਾਤਕ ਗੇਂਦਬਾਜ਼ੀ ਕਰਦਿਆਂ ਵਿਰੋਧੀ ਟੀਮ ਨੂੰ 69 ਦੌੜਾਂ ਤੇ ਹੀ ਸਮੇਟ ਕੇ ਭਾਰਤ ਦੀ ਝੋਲੀ ਵਿੱਚ ਸੋਨ ਤਗਮਾ ਪਾ ਦਿੱਤਾ।

ਮੋਗਾ ਸਥਿਤ ਘਰ ‘ਚ ਵੰਡੇ ਲੱਡੂ

ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ਸਥਿਤ ਘਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮਠਿਆਈਆਂ ਵੰਡ ਕੇ ਜਸ਼ਨ ਮਨਾਇਆ ਗਿਆ। ਹਰਮਨਪ੍ਰੀਤ ਦੇ ਪਿਤਾ ਹਰਿਮੰਦਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਜਿੱਤ ਸਮੁੱਚੇ ਦੇਸ਼ ਅਤੇ ਉਨ੍ਹਾਂ ਦੇ ਪਰਿਵਾਰ ਲਈ ਅਤਿਅੰਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਾਰਤੀ ਟੀਮ ਨੇ ਜ਼ਬਰਦਸਤ ਤਾਲਮੇਲ ਅਤੇ ਇਕਜੁੱਟਤਾ ਦਿਖਾ ਕੇ ਦੁਨੀਆ ਭਰ ਵਿੱਚ ਤਿਰੰਗੇ ਦੀ ਸ਼ਾਨ ਵਧਾਈ ਹੈ। ਉਨ੍ਹਾਂ ਸਮਾਜ ਦੇ ਸਾਰੇ ਮਾਪਿਆਂ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਅਪੀਲ ਕੀਤੀ ਕਿ ਧੀਆਂ ਨੂੰ ਚਾਰਦੀਵਾਰੀ ਅੰਦਰ ਨਾ ਰੋਕਿਆ ਜਾਵੇ, ਸਗੋਂ ਉਨ੍ਹਾਂ ਦੀ ਕਾਬਲੀਅਤ ਤੇ ਭਰੋਸਾ ਕਰਕੇ ਉਨ੍ਹਾਂ ਨੂੰ ਆਪਣੇ ਖ਼ੁਆਬ ਸਾਕਾਰ ਕਰਨ ਅਤੇ ਹੁਨਰ ਦਿਖਾਉਣ ਦਾ ਪੂਰਾ ਮੌਕਾ ਦਿੱਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਖੇਡ ਦਾ ਮੈਦਾਨ ਹੋਵੇ ਜਾਂ ਫਿਰ ਪੜ੍ਹਾਈ ਦਾ ਖੇਤਰ, ਜੇਕਰ ਬੱਚਿਆਂ ਨੂੰ ਪਰਿਵਾਰ ਦਾ ਨਿਰੰਤਰ ਸਮਰਥਨ, ਯੋਗ ਮੌਕਾ ਅਤੇ ਆਪਣੀ ਸਖ਼ਤ ਮਿਹਨਤ ਦਾ ਸਾਥ ਮਿਲੇ ਤਾਂ ਉਹ ਜ਼ਿੰਦਗੀ ਦੇ ਹਰ ਮੁਕਾਮ ਤੇ ਸਫ਼ਲਤਾ ਦੇ ਝੰਡੇ ਗੱਡ ਸਕਦੇ ਹਨ। ਹਰਿਮੰਦਰ ਸਿੰਘ ਨੇ ਦੁਹਰਾਇਆ ਕਿ ਅੱਜ ਭਾਰਤ ਦੀਆਂ ਧੀਆਂ ਨੇ ਗੋਲਡ ਮੈਡਲ ਜਿੱਤ ਕੇ ਨਾ ਸਿਰਫ਼ ਪੰਜਾਬ ਸਗੋਂ ਪੂਰੇ ਭਾਰਤ ਅਤੇ ਆਪਣੇ ਮਾਪਿਆਂ ਦਾ ਨਾਮ ਦੁਨੀਆ ਦੇ ਨਕਸ਼ੇ ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧੀ ਦੀ ਸਫ਼ਲਤਾ ਸਿਰਫ਼ ਉਸਦੀ ਇਕੱਲੀ ਮਿਹਨਤ ਨਾਲ ਨਹੀਂ ਆਉਂਦੀ, ਬਲਕਿ ਪਰਿਵਾਰ ਦਾ ਹੱਲਾਸ਼ੇਰੀ ਭਰਿਆ ਰਵੱਈਆ ਸਭ ਤੋਂ ਵੱਡਾ ਆਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਦੇਸ਼ ਦੀਆਂ ਕਰੋੜਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਬਣੇਗਾ ਕਿ ਸਹੀ ਸਹਿਯੋਗ ਮਿਲਣ ਤੇ ਉਹ ਸੰਸਾਰ ਦੇ ਸਭ ਤੋਂ ਵੱਡੇ ਮੰਚ ਤੇ ਵੀ ਦੇਸ਼ ਦਾ ਸਿਰ ਉੱਚਾ ਕਰ ਸਕਦੀਆਂ ਹਨ।

CM ਮਾਨ ਵੱਲੋਂ ਹਰਮਨਪ੍ਰੀਤ ਕੌਰ ਲਈ 1 ਕਰੋੜ ਰੁਪਏ ਇਨਾਮ ਦਾ ਐਲਾਨ

ਭਾਰਤੀ ਮਹਿਲਾ ਟੀਮ ਦੀ ਇਸ ਸੁਨਹਿਰੀ ਜਿੱਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਅਨ ਗੇਮਜ਼ ਅੰਦਰ ਟੀਮ ਵੱਲੋਂ ਹਾਸਲ ਕੀਤਾ ਗਿਆ ਸੋਨ ਤਗਮਾ ਪੰਜਾਬ ਅਤੇ ਪੂਰੇ ਦੇਸ਼ ਲਈ ਬੇਹੱਦ ਮਾਣਮੱਤਾ ਪਲ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਅਧੀਨ ਮੋਗਾ ਦੀ ਹੋਣਹਾਰ ਧੀ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਵਿਸ਼ੇਸ਼ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਦੇ ਰਹਿਣ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...