AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਏਸ਼ੀਅਨ ਗੇਮਜ਼: ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ ਦਾ ਇਨਾਮ, CM ਮਾਨ ਨੇ ਕੀਤਾ ਐਲਾਨ

ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਉਪਲਬਧੀ ਨਾਲ ਪੰਜਾਬ ਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਖਾਸ ਤੌਰ 'ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਤੇ ਟੀਮ ਦੀ ਸਫਲਤਾ 'ਤੇ ਖੁਸ਼ੀ ਜ਼ਾਹਰ ਕੀਤੀ।

ਏਸ਼ੀਅਨ ਗੇਮਜ਼: 'ਪੰਜਾਬ ਦੀ ਧੀ' ਹਰਮਨਪ੍ਰੀਤ ਕੌਰ ਨੂੰ 1 ਕਰੋੜ ਦਾ ਇਨਾਮ, CM ਮਾਨ ਨੇ ਕੀਤਾ ਐਲਾਨ
tv9-punjabi
| Updated On: 23 Sep 2026 11:08 AM IST
Share

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਧੀ ਤੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਟੀਮ ਦੀ ਇਸ ਉਪਲਬਧੀ ਨਾਲ ਪੰਜਾਬ ਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਕਪਤਾਨੀ ਤੇ ਟੀਮ ਦੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਸੰਦੇਸ਼ ‘ਚ ਕਿਹਾ ਕਿ “ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।” ਉਨ੍ਹਾਂ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਪੂਰੀ ਟੀਮ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ।

ਖੇਡ ਨੀਤੀ ਤਹਿਤ ਮਿਲੇਗੀ ਇਨਾਮੀ ਰਾਸ਼ੀ

ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਐਲਾਨ ਸੂਬੇ ਦੀ ਖੇਡ ਨੀਤੀ ਤਹਿਤ ਕੀਤਾ ਗਿਆ ਹੈ। ਇਸ ਦੇ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਇਸ ਜਿੱਤ ਨੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਟੀਮ ਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ

ਏਸ਼ੀਅਨ ਗੇਮਜ਼ 2026 ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ ਹੈ। ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਫਾਈਨਲ ਮੁਕਾਬਲੇ ‘ਚ ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਸੋਨ ਤਗਮੇ ‘ਤੇ ਕਬਜ਼ਾ ਕੀਤਾ।

ਇਸ ਜਿੱਤ ਨਾਲ ਭਾਰਤ ਨੇ ਏਸ਼ੀਅਨ ਗੇਮਜ਼ ‘ਚ ਮਹਿਲਾ ਕ੍ਰਿਕਟ ਦਾ ਲਗਾਤਾਰ ਦੂਜਾ ਸੋਨ ਤਗਮਾ ਜਿੱਤਿਆ ਹੈ। ਇਸ ਤੋਂ ਪਹਿਲਾਂ 2023 ‘ਚ ਹੋਈਆਂ ਏਸ਼ੀਅਨ ਗੇਮਜ਼ ‘ਚ ਵੀ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...