AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੋਲਡ ਮੈਡਲ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ, ਅੰਮ੍ਰਿਤਸਰ ਏਅਰਪੋਰਟ ‘ਤੇ ਸਵਾਗਤ

ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਸੋਨੇ ਦਾ ਤਮਗਾ ਜਿੱਤਣ 'ਤੇ ਬੇਹੱਦ ਮਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਤਾਬ ਨੂੰ ਜਿੱਤਣਾ ਅਤੇ ਫਿਰ ਉਸ ਨੂੰ ਬਰਕਰਾਰ ਰੱਖਣਾ ਪੂਰੀ ਟੀਮ ਦੀ ਸਾਂਝੀ ਮਿਹਨਤ, ਸਮਰਪਣ ਤੇ ਅਨੁਸ਼ਾਸਨ ਦਾ ਨਤੀਜਾ ਹੁੰਦਾ ਹੈ। ਹਰਮਨਪ੍ਰੀਤ ਨੇ ਆਪਣੀ ਨਿੱਜੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਅਤੇ ਪਰਮਾਤਮਾ ਦੀ ਕਿਰਪਾ ਹਮੇਸ਼ਾ ਉਨ੍ਹਾਂ ਦੇ ਨਾਲ ਰਹੀ ਹੈ।

ਗੋਲਡ ਮੈਡਲ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ, ਅੰਮ੍ਰਿਤਸਰ ਏਅਰਪੋਰਟ 'ਤੇ ਸਵਾਗਤ
ਗੋਲਡ ਮੈਡਲ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ, ਅੰਮ੍ਰਿਤਸਰ ਏਅਰਪੋਰਟ ‘ਤੇ ਢੋਲ-ਨਗਾੜਿਆਂ ਨਾਲ ਸਵਾਗਤ
lalit-sharma
| Updated On: 06 Oct 2026 08:45 AM IST
Share

ਏਸ਼ੀਆਈ ਖੇਡਾਂ ‘ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਦੇਸ਼ ਨੂੰ ਇਤਿਹਾਸਕ ਸੋਨੇ ਦਾ ਤਮਗਾ ਦਿਵਾਇਆ ਹੈ। ਇਸ ਵੱਡੀ ਜਿੱਤ ਤੋਂ ਬਾਅਦ ਜਦੋਂ ਟੀਮ ਦੇ ਖਿਡਾਰੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਤਾਂ ਉਨ੍ਹਾਂ ਦਾ ਜ਼ੋਰਦਾਰ ਤੇ ਪਿਆਰ ਭਰਿਆ ਸਵਾਗਤ ਕੀਤਾ ਗਿਆ। ਢੋਲ-ਨਗਾੜਿਆਂ, ਫੁੱਲਾਂ ਦੀਆਂ ਮਾਲਾਵਾਂ ਤੇ ਗੁਲਦਸਤਿਆਂ ਨਾਲ ਸਥਾਨਕ ਨਾਗਰਿਕਾਂ, ਖੇਡ ਪ੍ਰੇਮੀਆਂ, ਪੰਜਾਬ ਹਾਕੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਸੀਨੀਅਰ ਸਾਬਕਾ ਹਾਕੀ ਖਿਡਾਰੀਆਂ ਨੇ ਸੋਨੇ ਦੇ ਤਮਗਾ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ।

ਖਿਡਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਟੂਰਨਾਮੈਂਟ ‘ਚ ਉਨ੍ਹਾਂ ਦਾ ਮੁੱਖ ਟੀਚਾ ਸੋਨੇ ਦਾ ਤਮਗਾ ਜਿੱਤਣਾ ਸੀ, ਤਾਂ ਜੋ ਭਾਰਤ ਓਲੰਪਿਕ ਲਈ ਸਿੱਧਾ ਕੁਆਲੀਫਾਈ ਕਰ ਸਕੇ। ਫਾਈਨਲ ਮੁਕਾਬਲੇ ‘ਚ ਟੀਮ ਨੇ ਸ਼ਾਨਦਾਰ ਰਣਨੀਤੀ ਤੇ ਏਕਜੁੱਟਤਾ ਨਾਲ ਮਲੇਸ਼ੀਆ ਨੂੰ 5-1 ਦੇ ਵੱਡੇ ਫਰਕ ਨਾਲ ਹਰਾਇਆ। ਖਿਡਾਰੀਆਂ ਨੇ ਦੱਸਿਆ ਕਿ ਮੈਚ ਦੇ ਪਹਿਲੇ ਹਾਫ ”ਵਿੱਚ ਮੁਕਾਬਲਾ ਕਾਫ਼ੀ ਸਖ਼ਤ ਰਿਹਾ ਅਤੇ ਸਕੋਰ 2-1 ਸੀ, ਪਰ ਦੂਜੇ ਹਾਫ ‘ਚ ਟੀਮ ਨੇ ਆਪਣੀ ਬੜ੍ਹਤ ਮਜ਼ਬੂਤ ਕਰਦਿਆਂ ਲਗਾਤਾਰ ਤਿੰਨ ਹੋਰ ਗੋਲ ਕਰਕੇ ਜਿੱਤ ਯਕੀਨੀ ਬਣਾਈ।

ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੁਸ਼ੀ ਕੀਤੀ ਸਾਂਝੀ

ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਸੋਨੇ ਦਾ ਤਮਗਾ ਜਿੱਤਣ ‘ਤੇ ਬੇਹੱਦ ਮਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਤਾਬ ਨੂੰ ਜਿੱਤਣਾ ਅਤੇ ਫਿਰ ਉਸ ਨੂੰ ਬਰਕਰਾਰ ਰੱਖਣਾ ਪੂਰੀ ਟੀਮ ਦੀ ਸਾਂਝੀ ਮਿਹਨਤ, ਸਮਰਪਣ ਤੇ ਅਨੁਸ਼ਾਸਨ ਦਾ ਨਤੀਜਾ ਹੁੰਦਾ ਹੈ। ਹਰਮਨਪ੍ਰੀਤ ਨੇ ਆਪਣੀ ਨਿੱਜੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਅਤੇ ਪਰਮਾਤਮਾ ਦੀ ਕਿਰਪਾ ਹਮੇਸ਼ਾ ਉਨ੍ਹਾਂ ਦੇ ਨਾਲ ਰਹੀ ਹੈ।

ਉਨ੍ਹਾਂ ਕਿਹਾ ਕਿ ਓਲੰਪਿਕ ਲਈ ਸਿੱਧਾ ਟਿਕਟ ਹਾਸਲ ਕਰਨਾ ਟੀਮ ਲਈ ਬਹੁਤ ਫ਼ਾਇਦੇਮੰਦ ਰਹੇਗਾ, ਕਿਉਂਕਿ ਹੁਣ ਟੀਮ ਨੂੰ ਆਪਣੀਆਂ ਕਮੀਆਂ ‘ਤੇ ਕੰਮ ਕਰਨ ਤੇ ਓਲੰਪਿਕ ਦੀ ਤਿਆਰੀ ਲਈ ਕਾਫ਼ੀ ਸਮਾਂ ਮਿਲੇਗਾ।

ਟੀਮ ਦੇ ਹੋਰ ਖਿਡਾਰੀਆਂ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਪੋਡਿਅਮ ‘ਤੇ ਖੜ੍ਹੇ ਹੋ ਕੇ ਰਾਸ਼ਟਰੀ ਗੀਤ ਸੁਣਨਾ ਜ਼ਿੰਦਗੀ ਦੇ ਸਭ ਤੋਂ ਭਾਵੁਕ ਤੇ ਮਾਣ ਭਰੇ ਪਲਾਂ ਵਿੱਚੋਂ ਇੱਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਟੂਰਨਾਮੈਂਟਾਂ, ਜਿਵੇਂ ਏਸ਼ੀਅਨ ਚੈਂਪੀਅਨਜ਼ ਟਰਾਫੀ ਤੇ ਘਰੇਲੂ ਮੁਕਾਬਲਿਆਂ ‘ਚ ਵੀ ਉਹ ਆਪਣੀ ਇਸੇ ਲੈਅ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ

ਖਿਡਾਰੀਆਂ ਨੇ ਕਿਹਾ ਕਿ ਪੰਜਾਬ ਦਾ ਭਾਰਤੀ ਹਾਕੀ ‘ਚ ਹਮੇਸ਼ਾ ਹੀ ਅਹਿਮ ਯੋਗਦਾਨ ਰਿਹਾ ਹੈ ਤੇ ਮੌਜੂਦਾ ਟੀਮ ‘ਚ ਵੀ ਪੰਜਾਬ ਦੇ ਕਈ ਖਿਡਾਰੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਇਤਿਹਾਸਕ ਜਿੱਤ ਦੇ ਮੌਕੇ ‘ਤੇ ਖਿਡਾਰੀਆਂ ਨੇ ਦੇਸ਼ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਵਿਸ਼ੇਸ਼ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਆਪ ਨੂੰ ਭਟਕਾਅ ਤੋਂ ਦੂਰ ਰੱਖਣ, ਕਿਸੇ ਨਾ ਕਿਸੇ ਖੇਡ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਤੇ ਅਨੁਸ਼ਾਸਨ ਤੇ ਸਖ਼ਤ ਮਿਹਨਤ ਨੂੰ ਆਪਣਾ ਹਥਿਆਰ ਬਣਾਉਣ।

ਖਿਡਾਰੀਆਂ ਅਨੁਸਾਰ ਜੇਕਰ ਨੌਜਵਾਨ ਪੂਰੇ ਸਮਰਪਣ ਨਾਲ ਅੱਗੇ ਵਧਣ ਤਾਂ ਸਰਕਾਰਾਂ ਤੇ ਖੇਡ ਸੰਸਥਾਵਾਂ ਵੱਲੋਂ ਵੀ ਉਨ੍ਹਾਂ ਨੂੰ ਸਹਿਯੋਗ ਮਿਲਦਾ ਹੈ, ਜਿਸ ਨਾਲ ਉਹ ਅੰਤਰਰਾਸ਼ਟਰੀ ਪੱਧਰ ‘ਤੇ ਤਿਰੰਗਾ ਲਹਿਰਾ ਸਕਦੇ ਹਨ। ਖਿਡਾਰੀਆਂ ਨੇ ਆਪਣੇ ਪਰਿਵਾਰਾਂ ਤੇ ਕੋਚਾਂ ਵੱਲੋਂ ਮਿਲਦੇ ਨਿਰੰਤਰ ਸਹਿਯੋਗ ਲਈ ਵੀ ਡੂੰਘਾ ਧੰਨਵਾਦ ਪ੍ਰਗਟਾਇਆ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...