ਜਲੰਧਰ: ਆਤਿਸ਼ੀ ਦੀ ਵੀਡੀਓ ‘ਤੇ ਹੰਗਾਮਾ, ‘ਆਪ’ ਵਰਕਰਾਂ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ
ਇਸ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਵਾਇਰਲ ਕੀਤਾ ਗਿਆ ਹੈ ਤੇ ਇਹ ਭਾਜਪਾ ਤੇ ਕਾਂਗਰਸ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋਏ ਹਨ ਤੇ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜਲੰਧਰ: ਆਤਿਸ਼ੀ ਦੀ ਵੀਡੀਓ 'ਤੇ ਹੰਗਾਮਾ, 'ਆਪ' ਵਰਕਰਾਂ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ
ਦਿੱਲੀ ਦੀ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ‘ਚ ਸਿਆਸੀ ਮਾਹੌਲ ਗਰਮਾ ਗਿਆ ਹੈ। ਜਿੱਥੇ, ਇਸ ਮਾਮਲੇ ‘ਚ ਪੁਲਿਸ ਵਿਭਾਗ ਨੇ ਕਾਰਵਾਈ ਕਰਦਿਆਂ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਉੱਥੇ ਹੀ, ਆਮ ਆਦਮੀ ਪਾਰਟੀ(ਆਪ) ਨੇ ਅੱਜ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ।
ਜਿਵੇਂ ਹੀ ‘ਆਪ’ ਵਰਕਰਾਂ ਨੇ ਪਰਗਟ ਸਿੰਘ ਦੇ ਘਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਪ੍ਰਗਟ ਸਿੰਘ ਨੇ ਆਪਣੇ ਘਰੋਂ ਬਾਹਰ ਨਿਕਲੇ ਤੇ ‘ਆਪ’ ਵਰਕਰਾਂ ਕੋਲ ਜਾਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਨੂੰ ‘ਆਪ’ ਵਰਕਰਾਂ ਨੂੰ ਮਿਲਣ ਤੋਂ ਰੋਕ ਦਿੱਤਾ। ‘ਆਪ’ ਵਰਕਰਾਂ ਨੇ ਕਾਂਗਰਸ ਤੇ ਪਰਗਟ ਸਿੰਘ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ।
ਇਸ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਵਾਇਰਲ ਕੀਤਾ ਗਿਆ ਹੈ ਤੇ ਇਹ ਭਾਜਪਾ ਤੇ ਕਾਂਗਰਸ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋਏ ਹਨ ਤੇ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਲੰਧਰ ‘ਚ ਦਰਜ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਤੇ ਪੁਲਿਸ ਆਪਣਾ ਕੰਮ ਕਰ ਰਹੀ ਹੈ, ਪਰ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ, ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਉਨ੍ਹਾਂ ਦੇ ਮੰਤਰੀ ਨੂੰ ਮਿਲਣ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣ ਲਈ ਇਕੱਲੇ ਆਏ ਸਨ, ਪਰ ਉਹ ਸਮਝ ਨਹੀਂ ਸਕੇ ਕਿ ਪੁਲਿਸ ਉਨ੍ਹਾਂ ਦੀ ਮੌਜੂਦਗੀ ਤੋਂ ਕਿਉਂ ਪਰੇਸ਼ਾਨ ਸੀ।
