ਆਤਿਸ਼ੀ ਮਾਮਲੇ ਦੀ FIR ਕਾਪੀ, ਅਣਪਛਾਤਿਆ ਖਿਲਾਫ਼ ਮਾਮਲਾ, ਇਨ੍ਹਾਂ ਆਗੂਆਂ ਦੀਆਂ ਪੋਸਟਾਂ ਦਾ ਜ਼ਿਕਰ

Updated On: 

12 Jan 2026 10:24 AM IST

ਐਫਆਈਆਰ ਦੇ ਵੇਰਵਿਆਂ 'ਚ ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ, ਜਲੰਧਰ ਕੈਂਟ ਤੋਂ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਅਤੇ ਕਪੂਰਥਲਾ ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਐਫਆਈਆਰ 'ਚ ਆਗੂਆਂ ਦੀ ਸੋਸ਼ਲ ਮੀਡੀਆ ਪੋਸਟ ਦਾ ਜ਼ਿਕਰ ਕੀਤਾ ਗਿਆ ਹੈ ਤੇ ਲਿਖਿਆ ਗਿਆ ਹੈ ਕਿ ਇਨ੍ਹਾਂ ਆਗੂਆਂ ਵੱਲੋਂ ਇਹ ਪੋਸਟ ਸ਼ੇਅਰ ਕੀਤੀ ਗਈ ਸੀ ਤੇ ਇਸ 'ਤੇ ਭੜਕਾਊ ਕੈਪਸ਼ਨ ਲਿਖਿਆ ਗਿਆ।

ਆਤਿਸ਼ੀ ਮਾਮਲੇ ਦੀ FIR ਕਾਪੀ, ਅਣਪਛਾਤਿਆ ਖਿਲਾਫ਼ ਮਾਮਲਾ, ਇਨ੍ਹਾਂ ਆਗੂਆਂ ਦੀਆਂ ਪੋਸਟਾਂ ਦਾ ਜ਼ਿਕਰ

ਆਤਿਸ਼ੀ ਮਾਮਲੇ ਦੀ FIR ਕਾਪੀ, ਅਣਪਛਾਤਿਆ ਖਿਲਾਫ਼ ਮਾਮਲਾ, ਇਨ੍ਹਾਂ ਆਗੂਆਂ ਦੀਆਂ ਪੋਸਟਾਂ ਦਾ ਜ਼ਿਕਰ

Follow Us On

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਮਲੇ ‘ਚ ਜਲੰਧਰ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਐਫਆਈਆਰ ਚ ਕਿਹਾ ਗਿਆ ਸੀ ਕਿ ਆਤਿਸ਼ੀ ਦੀ ਵੀਡੀਓ ਨਾਲ ਛੇੜ-ਛਾੜ ਕੀਤੀ ਗਈ ਤੇ ਉਸ ਨੂੰ ਗਲਤ ਤਰੀਕੇ ਨਾਲ ਦਰਸਾਉਂਦੇ ਹੋਏ ਸੋਸ਼ਲ ਮੀਡੀਆ ਤੇ ਪੋਸਟ ਕੀਤਾ ਗਿਆ। ਇਸ ਮਾਮਲੇ ਦੀ ਐਫਆਈਆਰ ਕਾਪੀ ਹੁਣ ਸਾਹਮਣੇ ਆਈ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ, ਇਹ ਐਫਆਈਆਰ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਖਿਲਾਫ਼ ਦਰਜ ਕੀਤੀ ਗਈ ਹੈ, ਪਰ ਐਫਆਈਆਰ ਕਾਪੀ ਚ ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ।

ਹਾਲਾਂਕਿ, ਐਫਆਈਆਰ ਦੇ ਵੇਰਵਿਆਂ ਚ ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ, ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ, ਜਲੰਧਰ ਕੈਂਟ ਤੋਂ ਕਾਂਗਰਸ ਵਿਧਾਇਕ ਪ੍ਰਗਟ ਸਿੰਘ ਅਤੇ ਕਪੂਰਥਲਾ ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਐਫਆਈਆਰ ਚ ਆਗੂਆਂ ਦੀ ਸੋਸ਼ਲ ਮੀਡੀਆ ਪੋਸਟ ਦਾ ਜ਼ਿਕਰ ਕੀਤਾ ਗਿਆ ਹੈ ਤੇ ਲਿਖਿਆ ਗਿਆ ਹੈ ਕਿ ਇਨ੍ਹਾਂ ਆਗੂਆਂ ਵੱਲੋਂ ਇਹ ਪੋਸਟ ਸ਼ੇਅਰ ਕੀਤੀ ਗਈ ਸੀ ਤੇ ਇਸ ਤੇ ਭੜਕਾਊ ਕੈਪਸ਼ਨ ਲਿਖਿਆ ਗਿਆ।

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚ ‘ਆਪ’ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇਤਰਾਜ਼ਯੋਗ ਟਿੱਪਣੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਸੀ। ਇਸ ਸਬੰਧੀ ਪੰਜਾਬ ਦੇ ਜਲੰਧਰ ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਧਾਰਾ 196 (1) 353 (1) (ਬੀ) 353 (2) ਆਈਟੀ ਐਕਟ 66 (ਸੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ ਤੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਤੋਂ ਬਾਅਦ ਕਿਹਾ ਸੀ ਕਿ ਕਿਤੇ ਵੀ ਗੁਰੂ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਗਿਆ ਸੀ।