ਦਰਬਾਰ ਸਾਹਿਬ ਨੂੰ ਪਹਿਲਾਂ ਵੀ ਨੁਕਸਾਨ ਪਹੁੰਚਾਉਣ ਦੀ ਰਚੀ ਗਈ ਸਾਜਿਸ਼? ਜਾਣੋ
Golden Temple : ਅੰਮ੍ਰਿਤਸਰ ਦਾ ਹਰਿੰਮਦਰ ਸਾਹਿਬ ਸਿੱਖ ਧਰਮ ਦੇ ਪ੍ਰਸਿੱਧ ਤੀਰਥ ਅਸਥਾਨਾਂ ਵਿੱਚੋਂ ਇੱਕ ਹੈ। ਹਰਿੰਮਦਰ ਸਾਹਿਬ ਨੂੰ ਦਰਬਾਰ ਸਾਹਿਬ ਵੀ ਕਿਹਾ ਜਾਂਦਾ ਹੈ। ਦੇਸ਼-ਵਿਦੇਸ਼ ਤੋਂ ਸੰਗਤ ਹਰ ਰੋਜ ਇਥੇ ਨਤਮਸਤਕ ਹੋਣ ਪਹੁੰਚਦੀ ਹੈ। ਦਰਬਾਰ ਸਾਹਿਬ ਵਿੱਚ ਜਾਂ ਆਲੇ ਦੁਅਲੇ ਜੇਕਰ ਇੱਥੇ ਕੁਝ ਵੀ ਹਰਕਤ ਹੁੰਦੀ ਹੈ ਤਾਂ ਹਰ ਕਿਸੇ ਦੀਆਂ ਨਜ਼ਾਰਾਂ ਟਿਕ ਜਾਂਦੀਆਂ ਹਨ ਅਤੇ ਦਿਲਚਸਪੀ ਹੋਰ ਵੀ ਵਧ ਜਾਂਦੀ ਹੈ।
Sukhbir Badal Attack :ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਵੱਲੋਂ ਲਗੀ ਸਜ਼ਾ ਨਿਭਾ ਰਹੇ ਸਨ। ਇਸ ਦੌਰਾਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਸੁਖਬੀਰ ਦੀ ਸੁਰੱਖਿਆ ਵਿੱਚ ਤੈਨਾਤ ASI ਜਸਬੀਰ ਸਿੰਘ ਨੇ ਹਮਲਾਵਰ ਚੌੜਾ ਦੀ ਬਾਂਹ ਉੱਤੇ ਕਰ ਦਿੱਤੀ, ਜਿਸ ਕਾਰਨ ਉਸ ਦਾ ਨਿਸ਼ਾਨਾ ਖੂੰਝ ਗਿਆ ਅਤੇ ਗੋਲੀ ਕੰਧ ਵਿੱਚ ਜਾ ਕੇ ਲੱਗੀ। ਇਸ ਘਟਨਾ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਅਪਣੀ ਸੇਵਾਦਾਰੀ ਦੀ ਸੇਵਾ ਕਰਦੇ ਰਹੇ।
ਇਸ ਫਾਇਰਿੰਗ ਦੀ ਘਟਨਾ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਅਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਤਾੜਨਾ ਕਰਦੇ ਹੋਏ ਮਾਮਲੇ ਦੀ ਮੁਕਮਲ ਜਾਂਚ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ਤੇ ਨਹੀਂ ਸਗੋਂ ਦਰਬਾਰ ਸਾਹਿਬ ਦੇ ਪਹਿਰੇਦਾਰ ‘ਤੇ ਹੋਇਆ ਹੈ। ਕਿਉਂਕਿ ਉਸ ਵੇਲੇ ਉਹ ਚੋਲਾ ਪਾ ਕੇ ਅਤੇ ਹੱਥ ਵਿੱਚ ਬਰਛਾ ਫੜਕੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਸਨ।
ਬੀਤੇ ਸਾਲ ਵੀ ਹਮਲੇ ਦੀ ਹੋਈ ਸੀ ਕੋਝੀ ਸਾਜਿਸ਼
ਜ਼ਿਕਰਯੋਗ ਹੈ ਕਿ ਬੀਤੇ ਸਾਲ ਹਰਿਮੰਦਿਰ ਸਾਹਿਬ ਨੇੜੇ ਸਥਿਤ ਹੈਰੀਟੇਜ ਸਟ੍ਰੀਟ ‘ਤੇ ਲਗਾਤਾਰ ਤਿੰਨ ਵਾਰ ਧਮਾਕੇ ਹੋਏ ਸਨ। ਪਹਿਲਾ ਧਮਾਕਾ 6 ਮਈ 2023, ਦੂਜਾ ਧਮਾਕਾ 8 ਮਈ 2023 ਅਤੇ ਤੀਸਰਾ ਧਮਾਕਾ 10 ਤੇ 11 ਮਈ ਦੀ ਦਰਮਿਆਨੀ ਰਾਤ ਨੂੰ ਹੋਇਆ ਸੀ। ਇਨ੍ਹਾਂ ਸੀਰੀਅਲ ਧਮਾਕਿਆਂ ਵਿੱਚੋਂ ਤੀਜਾ ਧਮਾਕਾ ਰਾਤ 12 ਵੱਜ ਕੇ 10 ਮਿਨਟ ‘ਤੇ ਹੋਇਆ। ਇਸ ਧਮਾਕੇ ਤੋਂ ਬਾਅਦ ਐਸਜੀਪੀਸੀ ਦੇ ਸਹਿਯੋਗ ਨਾਲ ਅਤੇ ਕੈਮਰਿਆਂ ਦੀ ਮਦਦ ਨਾਲ ਸ਼ੱਕੀਆਂ ਨੂੰ ਪੁਲਿਸ ਨੇ ਤੁਰੰਤ ਫੜ ਲਿਆ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਸੀ ਕਿ ਧਮਾਕੇ ਦੇ ਤਿੰਨੋਂ ਮਾਮਲਿਆਂ ਵਿੱਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਦੇ ਨਾਮ ਅਜਾਦ ਵੀਰ ਸਿੰਘ, ਅਮਰੀਕ ਸਿੰਘ , ਸਾਹਿਬ ਸਿੰਘ ਉਰਫ ਸਾਬਾ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਸਨ। ਡੀਜੀਪੀ ਨੇ ਦੱਸਿਆ ਸੀ ਕਿ ਅਜਾਦ ਵੀਰ ਸਿੰਘ ਅਤੇ ਅਮਰੀਕ ਸਿੰਘ ਨੇ ਸਰਾਂ ਦੇ ਬਾਥਰੂਮ ਵਿੱਚ ਆਈਡੀ ਅਸੈਂਬਲ ਕੀਤੇ ਸਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹਰਜੀਤ ਸਿੰਘ ਪਟਾਕੇ ਬਣਾਉਣ ਦਾ ਕੰਮ ਕਰਦਾ ਸੀ ਅਤੇ ਉਸ ਕੋਲ ਇਸ ਦਾ ਲਾਇਸੰਸ ਵੀ ਸੀ।
ਇਹ ਵੀ ਪੜ੍ਹੋ
ਮੁੱਖ ਮੰਤਰੀ ਨੇ ਦੱਸਿਆ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿਖੇਦੀ ਕੀਤੀ ਹੈ ਤਾਂ ਨਾਲ ਹੀ ਸਰਕਾਰ ਦੀ ਪੁਲਿਸ ਅਤੇ ਪ੍ਰਸ਼ਾਸਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕੋਈ ਵੱਡੀ ਘਟਨਾ ਵਾਪਰਨ ਤੋਂ ਰੋਕ ਦਿੱਤੀ ਹੈ। ਪੰਜਾਬ ਪੁਲਿਸ ਮੌਕੇ ‘ਤੇ ਅਲਰਟ ਮੋਡ ‘ਚ ਸੀ। ਇਹ ਪੁਲਿਸ ਦੀ ਮੁਸਤੈਦੀ ਦਾ ਹੀ ਨਤੀਜਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ।
#WATCH | Mohali | On bullet fired at Sukhbir Singh Badal at Golden Temple, Punjab CM Bhagwant Mann says, “It is an unfortunate incident. Due to the alertness of Punjab Police personnel, a big incident was averted. The accused was arrested on the spot. I am in touch with senior pic.twitter.com/P0tTqITFpK
— ANI (@ANI) December 4, 2024
ਖਾਲਿਸਤਾਨੀ ਜੱਥੇਬੰਦੀਆਂ ਨਾਲ ਜੁੜਿਆ ਹੈ ਮੁਲਜ਼ਮ
ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ।
स्वर्ण मंदिर पर चली गोली। सुखबीर सिंह बादल पर गोली चलाने वाले हमलावर नारायण सिंह चौड़ा को पुलिस ने पकड़ लिया है। पुलिस ने हमले को नाकाम कर दिया। पुलिस का सुरक्षा घेरा पहले से ही मौजूद था। इससे पहले कि चौड़ा कुछ कर पाता, पुलिस कांस्टेबल ने उसे पकड़ लिया:पंजाब सीएमओ
(तस्वीर सोर्स pic.twitter.com/pkfFILEa4f
— ANI_HindiNews (@AHindinews) December 4, 2024
ਚੌੜਾ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ ‘ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹੀ ਸਾਹਿਤ ‘ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁਡੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ। ਨਰਾਇਣ ਇਸ ਤੋਂ ਪਹਿਲਾਂ ਪੰਜਾਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਚੁੱਕਾ ਹੈ।