ਥਾਣਿਆਂ ‘ਤੇ ਹਮਲੇ ਤੋਂ ਬਾਅਦ ਮੁਸ਼ਤੈਦ ਪੁਲਿਸ, ਲੱਗਣਗੇ CCTV ਤੇ ਲੋਹੇ ਦੀਆਂ ਜਾਲੀਆਂ
ਹਾਲ ਹੀ ਵਿੱਚ ਹੋਏ ਹਮਲਿਆਂ ਵਿੱਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਥਾਣਿਆਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਹੈ। ਅਜਿਹੇ 'ਚ ਅੰਮ੍ਰਿਤਸਰ ਦੇ ਥਾਣਿਆਂ 'ਚ ਜਾਲ ਵਿਛਾਇਆ ਗਿਆ ਹੈ। ਥਾਣਿਆਂ ਦੀਆਂ ਛੱਤਾਂ 'ਤੇ ਜਾਲ ਵਿਛਾਏ ਗਏ ਹਨ, ਤਾਂ ਜੋ ਬੰਬ ਹੇਠਾਂ ਨਾ ਡਿੱਗੇ ਅਤੇ ਹਵਾ 'ਚ ਧਮਾਕਾ ਹੋਣ ਨਾਲ ਨੁਕਸਾਨ ਘੱਟ ਹੋਵੇ।
Police Station Attack: ਪੰਜਾਬ ‘ਚ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਸੂਬੇ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ। ਥਾਣਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਸੁਰੱਖਿਆ ਤੰਤਰ ਤਾਇਨਾਤ ਕੀਤਾ ਜਾ ਰਿਹਾ ਹੈ।
ਹਾਲ ਹੀ ਵਿੱਚ ਹੋਏ ਹਮਲਿਆਂ ਵਿੱਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਥਾਣਿਆਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਹੈ। ਅਜਿਹੇ ‘ਚ ਅੰਮ੍ਰਿਤਸਰ ਦੇ ਥਾਣਿਆਂ ‘ਚ ਜਾਲ ਲਗਾਇਆ ਗਿਆ ਹੈ। ਥਾਣਿਆਂ ਦੀਆਂ ਛੱਤਾਂ ‘ਤੇ ਜਾਲ ਵਿਛਾਏ ਗਏ ਹਨ, ਤਾਂ ਜੋ ਬੰਬ ਧਮਾਕਾ ਹੋਣ ਨਾਲ ਨੁਕਸਾਨ ਘੱਟ ਹੋਵੇ। ਜਿਨ੍ਹਾਂ ਥਾਣਿਆਂ ਦੀਆਂ ਕੰਧਾਂ ਛੋਟੀਆਂ ਹਨ, ਉਨ੍ਹਾਂ ਦੀਆਂ ਦੀਵਾਰਾਂ ਤੇ ਜਾਲ ਲਗਾ ਕੇ ਉੱਚਾ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਐਤਵਾਰ ਰਾਤ ਨੂੰ ਖੁਦ ਗਸ਼ਤ ‘ਤੇ ਨਿਕਲੇ ਸਨ। ਉਨ੍ਹਾਂ ਚੌਕੀਆਂ ਅਤੇ ਥਾਣਿਆਂ ਦਾ ਜਾਇਜ਼ਾ ਲਿਆ। ਪੀ.ਸੀ.ਆਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਰਾਤ ਦੀ ਗਸ਼ਤ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਗਿਆ ਹੈ। ਗਸ਼ਤ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਰਾਤ ਸਮੇਂ ਥਾਣਿਆਂ ਦੇ ਗੇਟ ਬੰਦ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਸੁਰੱਖਿਆ ਲਈ ਚੁੱਕੇ ਕਦਮ
ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਿਆਂ ਅਤੇ ਚੌਕੀਆਂ ਦੇ ਆਲੇ-ਦੁਆਲੇ ਵਿਸ਼ੇਸ਼ ਜਾਲ ਅਤੇ ਬੈਰੀਕੇਡ ਲਗਾਏ ਜਾ ਰਹੇ ਹਨ। ਇਹ ਪ੍ਰਬੰਧ ਗ੍ਰੇਨੇਡ ਅਤੇ ਹੋਰ ਵਿਸਫੋਟਕਾਂ ਨੂੰ ਥਾਣੇ ਦੇ ਅੰਦਰ ਪਹੁੰਚਣ ਤੋਂ ਰੋਕਣ ਲਈ ਕੀਤਾ ਗਿਆ ਹੈ। ਸੰਵੇਦਨਸ਼ੀਲ ਇਲਾਕਿਆਂ ‘ਚ ਸੀਸੀਟੀਵੀ ਕੈਮਰੇ ਲਗਾ ਕੇ ਹਰ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਣਿਆਂ ‘ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਰੈਪਿਡ ਐਕਸ਼ਨ ਫੋਰਸ (RAF) ਅਤੇ ਸਪੈਸ਼ਲ ਟਾਸਕ ਫੋਰਸ (STF) ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਥਾਣਿਆਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ‘ਚ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਤੁਰੰਤ ਪਤਾ ਲਗਾਇਆ ਜਾ ਸਕੇ।
ਹਾਲ ਹੀ ਵਿੱਚ ਹੋਏ ਹਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਹਾਈ ਅਲਰਟ ਐਲਾਨ ਦਿੱਤਾ ਹੈ ਅਤੇ ਸਾਰੇ ਥਾਣਿਆਂ ਨੂੰ ਸੁਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ
ਬੰਬ ਧਮਾਕਿਆਂ ‘ਤੇ ਨਜ਼ਰ ਰੱਖ ਰਹੀ NIA
ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਨੇ ਹਾਲ ਹੀ ‘ਚ ਪੰਜਾਬ ਪੁਲਸ ਨਾਲ ਇਕ ਰਿਪੋਰਟ ਸਾਂਝੀ ਕੀਤੀ ਸੀ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ‘ਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹਨ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ 7 ਥਾਣਿਆਂ ‘ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ।
ਬੰਬ ਧਮਾਕਿਆਂ ਤੋਂ ਬਾਅਦ NIA ਪੰਜਾਬ ‘ਤੇ ਨਜ਼ਰ ਰੱਖ ਰਹੀ ਹੈ। 1984 ਵਾਂਗ ਹੁਣ ਮੁੜ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ।