AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜ਼ਮੀਨੀ ਵਿਵਾਦ ਸੁਲਝਾਉਣਾ ਮਹਿਲਾ ਸਰਪੰਚ ਨੂੰ ਪਿਆ ਮਹਿੰਗਾ, ਪਤੀ ਤੇ ਸਹੁਰੇ ਸਮੇਤ ਤਿੰਨ ਜ਼ਖ਼ਮੀ

Pathankot Sarpanch Attack: ਪਠਾਨਕੋਟ ਦੇ ਤਾਰਾਗੜ੍ਹ ਥਾਣਾ ਅਧੀਨ ਪੈਂਦੇ ਪਿੰਡ ਜਗਤਪੁਰ ਵਿੱਚ ਦੋ ਭਰਾਵਾਂ ਦੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਮਹਿਲਾ ਸਰਪੰਚ ਨੂੰ ਮਹਿੰਗੀ ਪੈ ਗਈ। ਸਰਪੰਚ ਦੇ ਦਖ਼ਲ ਤੋਂ ਨਾਰਾਜ਼ ਇੱਕ ਧਿਰ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਰਪੰਚ ਨੀਤੂ ਸੈਣੀ, ਉਨ੍ਹਾਂ ਦੇ ਪਤੀ ਅਮਰਜੀਤ ਸਿੰਘ ਅਤੇ ਸਹੁਰੇ ਸੁਭਾਸ਼ ਚੰਦਰ ਜ਼ਖ਼ਮੀ ਹੋ ਗਏ।

ਜ਼ਮੀਨੀ ਵਿਵਾਦ ਸੁਲਝਾਉਣਾ ਮਹਿਲਾ ਸਰਪੰਚ ਨੂੰ ਪਿਆ ਮਹਿੰਗਾ, ਪਤੀ ਤੇ ਸਹੁਰੇ ਸਮੇਤ ਤਿੰਨ ਜ਼ਖ਼ਮੀ
ਪਠਾਨਕੋਟ ‘ਚ ਮਹਿਲਾ ਸਰਪੰਚ ‘ਤੇ ਹਮਲਾ ( Pic Credit : ChatGPT )
tv9-punjabi
| Published: 27 Jun 2026 09:57 AM IST
Share

ਪਠਾਨਕੋਟ ਦੇ ਤਾਰਾਗੜ੍ਹ ਥਾਣਾ ਅਧੀਨ ਪੈਂਦੇ ਪਿੰਡ ਜਗਤਪੁਰ ਵਿੱਚ ਦੋ ਭਰਾਵਾਂ ਦੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਮਹਿਲਾ ਸਰਪੰਚ ਨੂੰ ਮਹਿੰਗੀ ਪੈ ਗਈ। ਸਰਪੰਚ ਦੇ ਦਖ਼ਲ ਤੋਂ ਨਾਰਾਜ਼ ਇੱਕ ਧਿਰ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਰਪੰਚ ਨੀਤੂ ਸੈਣੀ, ਉਨ੍ਹਾਂ ਦੇ ਪਤੀ ਅਮਰਜੀਤ ਸਿੰਘ ਅਤੇ ਸਹੁਰੇ ਸੁਭਾਸ਼ ਚੰਦਰ ਜ਼ਖ਼ਮੀ ਹੋ ਗਏ। ਸਰਪੰਚ ਦੇ ਪਤੀ ਅਮਰਜੀਤ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਸਦਰ ਪੁਲਿਸ ਨੇ ਸ਼ੁੱਕਰਵਾਰ ਰਾਤ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਜਗਤਪੁਰ ਦੇ ਰਹਿਣ ਵਾਲੇ ਜਗਦੀਸ਼ ਰਾਜ, ਨੇਹਾ ਅਤੇ ਗੁਰਦਾਸਪੁਰ ਦੀ ਰਹਿਣ ਵਾਲੀ ਪ੍ਰਵੇਸ਼ ਵਜੋਂ ਹੋਈ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਹਮਲਾਵਰ ਜਗਦੀਸ਼ ਉਸ ਦਾ ਚਾਚੇ ਦਾ ਪੁੱਤਰ ਹੈ।

ਘਰ ਦੇ ਬਾਹਰ ਆ ਕੇ ਕੱਢੀਆਂ ਗਾਲ੍ਹਾਂ, ਰੋਕਣ ‘ਤੇ ਕੀਤਾ ਹਮਲਾ

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਪੀੜਤ ਪਿੰਡ ਜਗਤਪੁਰ ਦੇ ਰਹਿਣ ਵਾਲੇ 45 ਸਾਲਾ ਅਮਰਜੀਤ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਸ਼ੁੱਕਰਵਾਰ ਸ਼ਾਮ ਕਰੀਬ 5 ਵਜੇ ਉਹ ਆਪਣੇ ਘਰ ਦੇ ਵਿਹੜੇ ਵਿੱਚ ਪਿਤਾ ਸੁਭਾਸ਼ ਚੰਦਰ ਨਾਲ ਬੈਠ ਕੇ ਗੱਲਬਾਤ ਕਰ ਰਿਹਾ ਸੀ, ਜਦਕਿ ਉਸ ਦੀ ਪਤਨੀ ਨੀਤੂ ਸੈਣੀ ਘਰ ਦੇ ਕੰਮ ਵਿੱਚ ਰੁੱਝੀ ਹੋਈ ਸੀ। ਇਸੇ ਦੌਰਾਨ ਉਸ ਦੇ ਚਾਚੇ ਦਾ ਪੁੱਤਰ ਜਗਦੀਸ਼ ਰਾਜ, ਜੋ ਪੂਰਨ ਚੰਦ ਦਾ ਪੁੱਤਰ ਹੈ, ਹੱਥ ਵਿੱਚ ਲੋਹੇ ਦੀ ਰਾਡ ਲੈ ਕੇ ਆਪਣੀ ਪਤਨੀ ਨੇਹਾ ਅਤੇ ਪ੍ਰਵੇਸ਼ ਨਾਲ ਉਨ੍ਹਾਂ ਦੇ ਘਰ ਦੇ ਗੇਟ ‘ਤੇ ਆਇਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ।

ਗੇਟ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਰ ਦਿੱਤਾ ਹਮਲਾ

ਅਮਰਜੀਤ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਉਸ ਨੇ ਗਾਲ੍ਹਾਂ ਵੱਧਦੀਆਂ ਦੇਖ ਆਪਣੇ ਘਰ ਦਾ ਮੁੱਖ ਗੇਟ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਜਗਦੀਸ਼ ਰਾਜ ਨੇ ਆਪਣੇ ਹੱਥ ਵਿੱਚ ਫੜੀ ਲੋਹੇ ਦੀ ਰਾਡ ਨਾਲ ਉਸ ‘ਤੇ ਸਿੱਧਾ ਵਾਰ ਕਰ ਦਿੱਤਾ। ਇਹ ਵਾਰ ਉਸ ਦੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ ‘ਤੇ ਲੱਗਾ। ਇਸ ਤੋਂ ਬਾਅਦ ਜਗਦੀਸ਼ ਰਾਜ ਨੇ ਉਸ ਨੂੰ ਧੱਕਾ ਦੇ ਕੇ ਜ਼ਮੀਨ ‘ਤੇ ਸੁੱਟ ਦਿੱਤਾ। ਜਿਵੇਂ ਹੀ ਉਹ ਉੱਠਿਆ, ਮੁਲਜ਼ਮ ਨੇਹਾ ਨੇ ਆਪਣੇ ਹੱਥ ਵਿੱਚ ਫੜੇ ਡੰਡੇ ਨਾਲ ਉਸ ‘ਤੇ ਲਗਾਤਾਰ 3 ਤੋਂ 4 ਵਾਰ ਹਮਲੇ ਕੀਤੇ।

ਬਚਾਅ ਲਈ ਆਏ ਪਿਤਾ ਅਤੇ ਪਤਨੀ (ਸਰਪੰਚ) ਨੂੰ ਵੀ ਬੇਰਹਿਮੀ ਨਾਲ ਕੁੱਟਿਆ

ਇਸ ਤੋਂ ਬਾਅਦ ਜਗਦੀਸ਼ ਰਾਜ ਨੇ ਦੁਬਾਰਾ ਲੋਹੇ ਦੀ ਰਾਡ ਨਾਲ ਅਮਰਜੀਤ ‘ਤੇ ਹਮਲਾ ਕੀਤਾ। ਰੌਲਾ ਸੁਣ ਕੇ ਜਦੋਂ ਅਮਰਜੀਤ ਦੀ ਪਤਨੀ ਅਤੇ ਸਰਪੰਚ ਨੀਤੂ ਸੈਣੀ ਅਤੇ ਉਸ ਦੇ ਬਜ਼ੁਰਗ ਪਿਤਾ ਸੁਭਾਸ਼ ਚੰਦਰ ਉਸ ਨੂੰ ਬਚਾਉਣ ਲਈ ਅੱਗੇ ਆਏ, ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਦੋਂ ਪੀੜਤਾਂ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਮੁਲਜ਼ਮ ਪ੍ਰਵੇਸ਼ ਨੇ ਗਲੀ ਵਿੱਚੋਂ ਪੱਥਰ ਚੁੱਕ ਕੇ ਉਨ੍ਹਾਂ ਦੇ ਘਰ ‘ਤੇ ਸੁੱਟਣੇ ਸ਼ੁਰੂ ਕਰ ਦਿੱਤੇ। ਰੌਲਾ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਅਤੇ ਗੁਆਂਢੀ ਇਕੱਠੇ ਹੋਣ ਲੱਗੇ ਤਾਂ ਸਾਰੇ ਮੁਲਜ਼ਮ ਆਪਣੇ-ਆਪਣੇ ਹਥਿਆਰਾਂ ਸਮੇਤ ਉਥੋਂ ਫ਼ਰਾਰ ਹੋ ਕੇ ਆਪਣੇ ਘਰਾਂ ਵਿੱਚ ਲੁਕ ਗਏ।

ਸਰਪੰਚ ਹੋਣ ਕਰਕੇ ਰਾਜ਼ੀਨਾਮਾ ਕਰਵਾਉਣ ਦੀ ਰੰਜਿਸ਼

ਜ਼ਖ਼ਮੀਆਂ ਨੂੰ ਉਨ੍ਹਾਂ ਦੇ ਦੋਸਤ ਅਨਿਰੁੱਧ ਆਹੂਜਾ, ਵਾਸੀ ਦੀਨਾਨਗਰ, ਤੁਰੰਤ ਆਪਣੀ ਗੱਡੀ ਰਾਹੀਂ ਸਰਕਾਰੀ ਹਸਪਤਾਲ ਪਠਾਨਕੋਟ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਮੈਡੀਕਲ ਕਰਕੇ ਇਲਾਜ ਸ਼ੁਰੂ ਕਰ ਦਿੱਤਾ। ਪੀੜਤ ਅਮਰਜੀਤ ਨੇ ਦੱਸਿਆ ਕਿ ਇਸ ਖੂਨੀ ਹਮਲੇ ਦੇ ਪਿੱਛੇ ਪੁਰਾਣੀ ਰੰਜਿਸ਼ ਮੁੱਖ ਕਾਰਨ ਹੈ। ਦਰਅਸਲ, ਮੁਲਜ਼ਮ ਜਗਦੀਸ਼ ਰਾਜ ਦਾ ਆਪਣੇ ਭਰਾ ਪਾਲ ਸਿੰਘ ਨਾਲ ਜ਼ਮੀਨ ਦੀ ਮੇੜ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਅਮਰਜੀਤ ਦੀ ਪਤਨੀ ਨੀਤੂ ਸੈਣੀ ਪਿੰਡ ਦੀ ਮੌਜੂਦਾ ਸਰਪੰਚ ਹੈ, ਇਸ ਲਈ ਉਹ ਦੋਵੇਂ ਭਰਾਵਾਂ ਵਿਚਕਾਰ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਇਸੇ ਰੰਜਿਸ਼ ਕਾਰਨ ਨਾਰਾਜ਼ ਹੋ ਕੇ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ

ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਤਾਰਾਗੜ੍ਹ ਪੁਲਿਸ ਹਸਪਤਾਲ ਪਹੁੰਚੀ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ। ਡਾਕਟਰਾਂ ਦੀ ਮੈਡੀਕਲ ਰਿਪੋਰਟ ਅਨੁਸਾਰ ਅਮਰਜੀਤ ਨੂੰ ਤਿੰਨ ਸੱਟਾਂ ਲੱਗੀਆਂ ਹਨ। ਪੀੜਤ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਜਗਦੀਸ਼ ਰਾਜ, ਨੇਹਾ ਅਤੇ ਪ੍ਰਵੇਸ਼ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 115(2), 333 ਅਤੇ 3(5) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...