AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਾਰਕੋ-ਟੈਰਰ ਕੇਸ ‘ਚ ਵੱਡੀ ਸਫ਼ਲਤਾ, NIA ਵੱਲੋ ਹਿਜ਼ਬੁਲ ਮੁਜਾਹਿਦੀਨ ਦਾ ਸਾਥੀ ਇਕਬਾਲ ਸ਼ੇਰਾ ਪੁਰਤਗਾਲ ਤੋਂ ਗ੍ਰਿਫ਼ਤਾਰ

ਰਾਸ਼ਟਰੀ ਜਾਂਚ ਏਜੰਸੀ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਨਾਰਕੋ-ਟੈਰਰ ਮਾਮਲੇ ਦੇ ਮੁੱਖ ਮੁਲਜ਼ਮ ਇਕਬਾਲ ਸਿੰਘ ਉਰਫ਼ ਸ਼ੇਰਾ ਨੂੰ ਪੁਰਤਗਾਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐਨ.ਆਈ.ਏ. ਨੇ ਸ਼ੇਰਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।

ਨਾਰਕੋ-ਟੈਰਰ ਕੇਸ 'ਚ ਵੱਡੀ ਸਫ਼ਲਤਾ, NIA ਵੱਲੋ ਹਿਜ਼ਬੁਲ ਮੁਜਾਹਿਦੀਨ ਦਾ ਸਾਥੀ ਇਕਬਾਲ ਸ਼ੇਰਾ ਪੁਰਤਗਾਲ ਤੋਂ ਗ੍ਰਿਫ਼ਤਾਰ
tv9-punjabi
| Published: 15 May 2026 16:01 PM IST
Share

ਰਾਸ਼ਟਰੀ ਜਾਂਚ ਏਜੰਸੀ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਨਾਰਕੋ-ਟੈਰਰ ਮਾਮਲੇ ਦੇ ਮੁੱਖ ਮੁਲਜ਼ਮ ਇਕਬਾਲ ਸਿੰਘ ਉਰਫ਼ ਸ਼ੇਰਾ ਨੂੰ ਪੁਰਤਗਾਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐਨ.ਆਈ.ਏ. ਨੇ ਸ਼ੇਰਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਹੁਣ ਜਾਂਚ ਏਜੰਸੀ ਉਸ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰੇਗੀ। ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਫੜੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਯਾਨੀ 532 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਸ਼ੇਰਾ ਮੁੱਖ ਮੁਲਜ਼ਮ ਹੈ, ਅਤੇ ਇਸ ਸਬੰਧੀ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਣੀ ਹੈ।

ਐਨ.ਆਈ.ਏ. ਮੁਤਾਬਕ ਸ਼ੇਰਾ ਪਾਕਿਸਤਾਨ ਤੋਂ ਚੱਲ ਰਹੇ ਡਰੱਗਜ਼ ਅਤੇ ਅੱਤਵਾਦ ਦੇ ਨੈੱਟਵਰਕ ਦਾ ਇੱਕ ਵੱਡਾ ਚਿਹਰਾ ਸੀ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਸਰਗਰਮ ਆਪਣੇ ਨੈੱਟਵਰਕ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਸੀ ਅਤੇ ਉਸ ਤੋਂ ਹੋਣ ਵਾਲੀ ਕਮਾਈ ਨੂੰ ਹਵਾਲਾ ਰਾਹੀਂ ਅੱਤਵਾਦੀਆਂ ਤੱਕ ਪਹੁੰਚਾਉਂਦਾ ਸੀ। ਏਜੰਸੀ ਦਾ ਦਾਅਵਾ ਹੈ ਕਿ ਇਸ ਪੈਸੇ ਦੀ ਵਰਤੋਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਉਣ ਲਈ ਕੀਤੀ ਜਾਂਦੀ ਸੀ।

ਸਾਲ 2020 ਤੋਂ ਚੱਲ ਰਿਹਾ ਸੀ ਫਰਾਰ

ਇਕਬਾਲ ਸਿੰਘ ਉਰਫ਼ ਸ਼ੇਰਾ ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਸਾਲ 2020 ਵਿੱਚ ਕੇਸ ਦਰਜ ਹੋਣ ਤੋਂ ਬਾਅਦ ਉਹ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਪੁਰਤਗਾਲ ਵਿੱਚ ਜਾ ਕੇ ਲੁਕ ਗਿਆ ਸੀ। ਉਸ ਦੇ ਖ਼ਿਲਾਫ਼ ਅਕਤੂਬਰ 2020 ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਜੂਨ 2021 ਵਿੱਚ ਇੰਟਰਪੋਲ ਨੋਟਿਸ ਵੀ ਜਾਰੀ ਕੀਤਾ ਗਿਆ ਤਾਂ ਜੋ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਉਸ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਭਾਰਤ ਸਰਕਾਰ ਦੀਆਂ ਅਣਥੱਕ ਕੂਟਨੀਤਕ ਕੋਸ਼ਿਸ਼ਾਂ ਤੋਂ ਬਾਅਦ ਅਖ਼ੀਰ ਪੁਰਤਗਾਲ ਤੋਂ ਉਸ ਦੀ ਹਵਾਲਗੀ ਸੰਭਵ ਹੋ ਸਕੀ ਹੈ।

ਗੁਰਗਿਆਂ ਰਾਹੀਂ ਚਲਾਉਂਦਾ ਸੀ ਡਰੱਗਜ਼ ਸਪਲਾਈ ਦਾ ਧੰਦਾ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ਼ੇਰਾ ਪਾਕਿਸਤਾਨ ਤੋਂ ਆਉਣ ਵਾਲੀ ਹੈਰੋਇਨ ਦੀ ਤਸਕਰੀ ਦਾ ਪੂਰਾ ਤਾਣਾ-ਬਾਣਾ ਖ਼ੁਦ ਸੰਭਾਲਦਾ ਸੀ। ਉਹ ਪੰਜਾਬ ਵਿੱਚ ਆਪਣੇ ਗੁਰਗਿਆਂ ਅਤੇ ਸਾਥੀਆਂ ਰਾਹੀਂ ਨਸ਼ੇ ਦੀ ਸਪਲਾਈ ਕਰਵਾਉਂਦਾ ਸੀ। ਨਸ਼ਾ ਵੇਚ ਕੇ ਜੋ ਮੋਟੀ ਰਕਮ ਇਕੱਠੀ ਹੁੰਦੀ ਸੀ, ਉਸ ਨੂੰ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਅਤੇ ਕਸ਼ਮੀਰ ਵਿੱਚ ਬੈਠੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਤੱਕ ਪਹੁੰਚਾਇਆ ਜਾਂਦਾ ਸੀ।

ਜਾਂਚ ਏਜੰਸੀ ਅਨੁਸਾਰ ਸ਼ੇਰਾ ਨੇ ਪੰਜਾਬ ਵਿੱਚ ਇੱਕ ਪੂਰਾ ਗੈਂਗ ਤਿਆਰ ਕੀਤਾ ਹੋਇਆ ਸੀ। ਇਹ ਗੈਂਗ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ, ਪੈਸਿਆਂ ਦੀ ਉਗਰਾਹੀ ਅਤੇ ਹਵਾਲਾ ਟ੍ਰਾਂਸਫਰ ਦਾ ਕੰਮ ਕਰਦਾ ਸੀ। NIA ਮੁਤਾਬਕ ਉਸ ਦੇ ਪਾਕਿਸਤਾਨ ਵਿੱਚ ਮੌਜੂਦ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਨਾਲ ਸਿੱਧੇ ਸਬੰਧ ਸਨ।

ਲੱਖਾਂ ਰੁਪਏ ਦੀ ਨਾਰਕੋ-ਟੈਰਰ ਫੰਡਿੰਗ ਬਰਾਮਦ

ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਦਰਜ ਕੀਤਾ ਗਿਆ ਸੀ। ਇਸ ਜਾਂਚ ਦੀ ਸ਼ੁਰੂਆਤ ਹਿਜ਼ਬੁਲ ਮੁਜਾਹਿਦੀਨ ਦੇ ਓਵਰਗਰਾਊਂਡ ਵਰਕਰ ਹਿਲਾਅਲ ਅਹਿਮਦ ਸ਼ੇਰਗੋਜਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਡਰੱਗਜ਼ ਦੀ ਕਮਾਈ ਦੇ ਕਰੀਬ 29 ਲੱਖ ਰੁਪਏ ਬਰਾਮਦ ਕੀਤੇ ਸਨ। ਹਿਲਾਅਲ ਨੂੰ ਮਾਰੇ ਜਾ ਚੁੱਕੇ ਅੱਤਵਾਦੀ ਕਮਾਂਡਰ ਰਿਆਜ਼ ਅਹਿਮਦ ਨਾਇਕੂ ਦਾ ਬੇਹੱਦ ਕਰੀਬੀ ਦੱਸਿਆ ਗਿਆ ਸੀ।

ਬਾਅਦ ਵਿੱਚ ਹੋਈ ਜਾਂਚ ਦੌਰਾਨ ਪੰਜਾਬ ਵਿੱਚ ਸਰਗਰਮ ਇਸ ਨੈੱਟਵਰਕ ਦੇ ਹੋਰਨਾਂ ਮੈਂਬਰਾਂ ਕੋਲੋਂ ਵੀ ਕਰੀਬ 32 ਲੱਖ ਰੁਪਏ ਦੀ ਨਾਰਕੋ-ਟੈਰਰ ਫੰਡਿੰਗ ਬਰਾਮਦ ਕੀਤੀ ਗਈ ਸੀ। ਮਾਮਲੇ ਦੀ ਗੰਭੀਰਤਾ ਅਤੇ ਅੰਤਰਰਾਸ਼ਟਰੀ ਸਬੰਧਾਂ ਨੂੰ ਦੇਖਦੇ ਹੋਏ ਬਾਅਦ ਵਿੱਚ ਇਹ ਕੇਸ ਐਨ.ਆਈ.ਏ. (NIA) ਨੇ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਹੁਣ ਸ਼ੇਰਾ ਦੀ ਗ੍ਰਿਫ਼ਤਾਰੀ ਨਾਲ ਇਸ ਨੈੱਟਵਰਕ ਦੇ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...