ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ, ਵਧਦੀ ਗਰਮੀ ਦੇ ਚੱਲਦਿਆਂ ਲਿਆ ਫੈਸਲਾ
ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰਿਟ੍ਰਿਟ ਸੈਰਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ 6 ਵਜੇ ਤੱਕ ਦਿੱਤਾ ਗਿਆ ਹੈ। ਪੂਰੇ ਦੇਸ਼ 'ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ 'ਤੇ ਰੀਟ੍ਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।
Attari Wagah border retreat ceremony: ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ ‘ਤੇ ਰਿਟ੍ਰਿਟ ਸੈਰਮਣੀ ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਇਸ ‘ਚ ਤਬਦੀਲੀ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰਿਟ੍ਰਿਟ ਸੈਰਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ 6 ਵਜੇ ਤੱਕ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰੀਟਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।
ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਰੀਟਰੀਟ ਸਮਾਰੋਹ ਵਿੱਚ ਹਿੱਸਾ ਲੈਂਦੇ ਹਨ। ਪੰਜਾਬ ਵਿੱਚ, ਅੰਮ੍ਰਿਤਸਰ ਵਿੱਚ ਅਟਾਰੀ ਬਾਰਡਰ, ਫਾਜ਼ਲਿਕਾ ਵਿੱਚ ਸੈਦੇਕੇ ਚੌਕੀ ਅਤੇ ਫ਼ਿਰੋਜ਼ਪੁਰ ਵਿੱਚ ਹੁਸੈਨੀਵਾਲਾ ਬਾਰਡਰ ਉੱਤੇ ਹਰ ਸ਼ਾਮ ਨੂੰ ਵਾਪਸੀ ਦੀਆਂ ਰਸਮਾਂ ਹੁੰਦੀਆਂ ਹਨ। ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਸੈਲਾਨੀ ਹਰ ਰੋਜ਼ ਰੀਟਰੀਟ ਸਮਾਰੋਹ ਦੇਖਣ ਲਈ ਇਨ੍ਹਾਂ ਸਰਹੱਦਾਂ ‘ਤੇ ਪਹੁੰਚਦੇ ਹਨ।
ਇਹ ਵੀ ਪੜ੍ਹੋ: 10 ਸੂਬਿਆਂ ਚ ਚੱਲੇਗੀ ਹੀਟਵੇਵ, ਪੰਜਾਬ ਚ 26 ਜੂਨ ਤੋਂ ਬਾਅਦ ਮਾਨਸੂਨ ਦੀ ਐਂਟਰੀ
40 ਮਿੰਟ ਤੱਕ ਚਲਦੀ ਰਿਟਰੀਟ ਸੈਰਮਨੀ
ਸਰਹੱਦ ‘ਤੇ ਇਹ ਰਿਟਰੀਟ ਸਮਾਰੋਹ ਲਗਭਗ 40 ਮਿੰਟ ਤੱਕ ਚੱਲਦਾ ਹੈ। ਇਸ ਰਿਟਰੀਟ ਸਮਾਰੋਹ ਦੌਰਾਨ ਸਮੁੱਚਾ ਮਾਹੌਲ ਦੇਸ਼ ਭਗਤੀ ਨਾਲ ਰੰਗਿਆ ਜਾਂਦਾ ਹੈ। ਇਕ ਪਾਸੇ ਭਾਰਤੀ ਸਰਹੱਦ ‘ਤੇ ਭਾਰਤੀ ਫੌਜੀ ਭਾਰਤ ਮਾਤਾ ਦੀ ਉਸਤਤ ‘ਚ ਨਾਅਰੇ ਲਗਾਉਂਦੇ ਹਨ, ਉਥੇ ਹੀ ਦੂਜੇ ਪਾਸੇ ਪਾਕਿਸਤਾਨੀ ਫੌਜੀ ਆਪਣੀ ਸਰਹੱਦ ‘ਤੇ ਦੇਸ਼ ਭਗਤੀ ਦੇ ਨਾਅਰੇ ਲਗਾ ਕੇ ਆਪਣੀ ਦੇਸ਼ ਭਗਤੀ ਨੂੰ ਉਜਾਗਰ ਕਰਦੇ ਹਨ। ਇਸ ਰੀਟਰੀਟ ਸਮਾਰੋਹ ਦਾ ਉਦੇਸ਼ ਦੋਵਾਂ ਦੇਸ਼ਾਂ ਦਰਮਿਆਨ ਆਪਸੀ ਸਹਿਯੋਗ ਅਤੇ ਸਦਭਾਵਨਾ ਦਾ ਮਾਹੌਲ ਬਣਾਉਣਾ ਵੀ ਹੈ।
ਇਸ ਦੌਰਾਨ ਲੋਕ ਦੇਸ਼ ਭਗਤੀ ਦੇ ਗੀਤਾਂ ‘ਤੇ ਨੱਚਦੇ ਨਜ਼ਰ ਆ ਰਹੇ ਹਨ। ਜੇਕਰ ਵਾਹਗਾ ਬਾਰਡਰ ਦੀ ਗੱਲ ਕਰੀਏ ਤਾਂ ਇਹ ਅੰਮ੍ਰਿਤਸਰ ਤੋਂ 27 ਕਿਲੋਮੀਟਰ ਦੀ ਦੂਰੀ ‘ਤੇ ਹੈ। ਵਾਹਗਾ ਬਾਰਡਰ ‘ਤੇ ਰੀਟਰੀਟ ਸਮਾਰੋਹ ਸਾਲ 1959 ਵਿੱਚ ਸ਼ੁਰੂ ਹੋਇਆ ਸੀ। ਰੀਟਰੀਟ ਸਮਾਰੋਹ ਦੌਰਾਨ ਸਰਹੱਦ ਨੂੰ ਰਸਮੀ ਤੌਰ ‘ਤੇ ਬੰਦ ਕਰ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਝੰਡੇ ਸਤਿਕਾਰ ਨਾਲ ਝੁਕਾਏ ਗਏ।