ਆਸਟ੍ਰੇਲੀਆ: ਬਟਾਲਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 11 ਸਾਲ ਪਹਿਲਾਂ ਬਿਹਤਰ ਭਵਿੱਖ ਲਈ ਗਿਆ ਸੀ ਵਿਦੇਸ਼

Published: 

10 Aug 2026 12:21 PM IST

ਸਨੇਹ ਪਾਲ ਲਗਭਗ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਤੇ ਆਪਣੇ ਪਰਿਵਾਰ ਲਈ ਬਿਹਤਰ ਭਵਿੱਖ ਲਈ ਉੱਥੇ ਮਿਹਨਤ ਕਰ ਰਿਹਾ ਸੀ। ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸਦੇ ਮਾਪੇ ਦੁਖੀ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਉਨ੍ਹਾਂ ਨੇ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਉਨ੍ਹਾਂ ਦੇ ਨਾਲ ਨਹੀਂ ਹੈ।

ਆਸਟ੍ਰੇਲੀਆ: ਬਟਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ, 11 ਸਾਲ ਪਹਿਲਾਂ ਬਿਹਤਰ ਭਵਿੱਖ ਲਈ ਗਿਆ ਸੀ ਵਿਦੇਸ਼

ਆਸਟ੍ਰੇਲੀਆ: ਬਟਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਬਟਾਲਾ ਦੇ ਰਹਿਣ ਵਾਲੇ 36 ਸਾਲਾ ਸਨੇਹ ਪਾਲ ਸਿੰਘ ਦੀ ਸ਼ਨੀਵਾਰ ਨੂੰ ਆਸਟ੍ਰੇਲੀਆ ਦੇ ਮੈਲਬਰਨ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ। ਸਨੇਹ ਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਲਗਭਗ 11 ਸਾਲ ਪਹਿਲਾਂ ਬਿਹਤਰ ਭਵਿੱਖ ਦੀ ਭਾਲ ‘ਚ ਆਸਟ੍ਰੇਲੀਆ ਚਲਾ ਗਿਆ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਬਟਾਲਾ ‘ਚ ਉਸਦਾ ਪਰਿਵਾਰ ਸੋਗ ‘ਚ ਡੁੱਬ ਗਿਆ।

ਜਾਣਕਾਰੀ ਮੁਤਾਬਕ, ਸਨੇਹ ਪਾਲ ਸਿੰਘ ਦੀ ਕਾਰ ਸੜਕ ਕਿਨਾਰੇ ਖੜ੍ਹੀ ਸੀ ਜਦੋਂ ਪਿੱਛੇ ਤੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਨੇਹ ਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਨੇਹ ਪਾਲ ਲਗਭਗ 11 ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਤੇ ਆਪਣੇ ਪਰਿਵਾਰ ਲਈ ਬਿਹਤਰ ਭਵਿੱਖ ਲਈ ਉੱਥੇ ਮਿਹਨਤ ਕਰ ਰਿਹਾ ਸੀ। ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸਦੇ ਮਾਪੇ ਦੁਖੀ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਨੂੰ ਉਨ੍ਹਾਂ ਨੇ ਬਿਹਤਰ ਭਵਿੱਖ ਲਈ ਵਿਦੇਸ਼ ਭੇਜਿਆ ਸੀ, ਉਹ ਹੁਣ ਉਨ੍ਹਾਂ ਦੇ ਨਾਲ ਨਹੀਂ ਹੈ।

ਸਨੇਹ ਪਾਲ ਦੀ ਮੌਤ ਦੀ ਖ਼ਬਰ ਤੋਂ ਬਾਅਦ, ਰਿਸ਼ਤੇਦਾਰ ਤੇ ਪਰਿਵਾਰ ਦੇ ਜਾਣਕਾਰ ਘਰ ਦੁੱਖ ਪ੍ਰਗਟ ਕਰਨ ਲਈ ਆ ਰਹੇ ਹਨ। ਇਸ ਦੌਰਾਨ, ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਨੇਤਾ ਅਮਨਦੀਪ ਜੈਂਤੀਪੁਰ ਨੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਘਸੀਟਪੁਰ ‘ਚ ਮੁਲਾਕਾਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਪਰਿਵਾਰ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਸਨੇਹ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ‘ਚ ਸਹਾਇਤਾ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ।

Loading...
Unable to load recommendations.
Follow Us