AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਸਟ੍ਰੇਲੀਆ ਤੋਂ ਇੱਕ ਔਰਤ ਸਮੇਤ 9 ਪੰਜਾਬੀ ਡਿਪੋਰਟ, ਦਿੱਲੀ ਏਅਰਪੋਰਟ ‘ਤੇ 5 ਘੰਟੇ ਚੱਲੀ ਪੁੱਛਗਿੱਛ

ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਭਰੋਸਾ ਦਿੱਤਾ ਕਿ ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਦਾ ਕਿ ਦੁੱਖ ਰਿਹਾ ਤੇ ਜੇਕਰ ਕਿਸੇ ਕਾਰਵਾਈ ਲਈ ਵਿਦੇਸ਼ ਮਾਮਲੇ ਦੇ ਮੰਤਰਾਲੇ ਨਾਲ ਸੰਪਰਕ ਕਰਨਾ ਪਿਆ ਤੋਂ ਉਹ ਵੀ ਕੀਤਾ ਜਾਵੇਗਾ। ਹੁਣ ਪੰਜਾਬ ਸਰਕਾਰ ਦੇ ਅਧਿਕਾਰੀ ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਕੇ ਡਿਪੋਰਟੇਸ਼ਨ ਦੀ ਵਜ੍ਹਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ

ਆਸਟ੍ਰੇਲੀਆ ਤੋਂ ਇੱਕ ਔਰਤ ਸਮੇਤ 9 ਪੰਜਾਬੀ ਡਿਪੋਰਟ, ਦਿੱਲੀ ਏਅਰਪੋਰਟ 'ਤੇ 5 ਘੰਟੇ ਚੱਲੀ ਪੁੱਛਗਿੱਛ
tv9-punjabi
| Updated On: 30 Apr 2026 16:23 PM IST

ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 11 ਪੰਜਾਬੀ ਸ਼ਾਮਲ ਹਨ। ਉਨ੍ਹਾਂ ਵਿੱਚੋਂ ਇੱਕ ਔਰਤ ਸਮੇਤ ਸਿਰਫ਼ 9 ਨੂੰ ਹੀ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੀ ਉਡਾਣ ਕੱਲ੍ਹ ਰਾਤ ਦਿੱਲੀ ਹਵਾਈ ਅੱਡੇ ‘ਤੇ ਪਹੁੰਚੀ, ਜਿੱਥੇ ਉਨ੍ਹਾਂ ਤੋਂ ਲਗਭਗ 5 ਘੰਟੇ ਪੁੱਛਗਿੱਛ ਕੀਤੀ ਗਈ। ਪੰਜਾਬ ਸਰਕਾਰ ਦੀ ਇੱਕ ਟੀਮ ਉਨ੍ਹਾਂ ਨੂੰ ਲੈਣ ਲਈ ਦਿੱਲੀ ਪਹੁੰਚੀ ਸੀ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਵਾਪਸ ਲਿਆਇਆ ਗਿਆ ਹੈ। ਸੀਨੀਅਰ ਪੰਜਾਬ ਪੁਲਿਸ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਨੌਂ ਪੰਜਾਬੀ ਪਹੁੰਚੇ ਹਨ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਲਿਆਇਆ ਜਾ ਰਿਹਾ ਹੈ।

ਇਨ੍ਹਾਂ ਲੋਕਾਂ ਵਿੱਚ 8 ਪੁਰਸ਼ ਅਤੇ ਇੱਕ ਔਰਤ ਸ਼ਾਮਲ ਹਨ। ਮਹਿਲਾ ਪੁਲਿਸ ਅਧਿਕਾਰੀ ਵੀ ਸੁਰੱਖਿਆ ਲਈ ਪਹੁੰਚੀਆਂ ਹਨ। ਜਾਣਕਾਰੀ ਮੁਤਾਬਕ, ਕਾਗਜਾਤ ਵਿੱਚ ਕਮੀ ਹੋਣ ਕਰੋਕ ਹਾਲੇ 2 ਨੂੰ ਭਾਰਤ ਵਾਪਸ ਨਹੀਂ ਭੇਜਿਆ ਗਿਆ ਹੈ। ਹਰੇਕ ਵਿਅਕਤੀ ਦਾ ਵੱਖ-ਵੱਖ ਹਿਸਟਰੀ ਹੈ ਅਤੇ ਇਹ ਲੋਕ ਵੱਖ-ਵੱਖ ਸਮੇਂ ‘ਤੇ ਉੱਥੇ ਗਏ ਸਨ, ਇਸ ਲਈ ਸਾਰਿਆਂ ਤੋਂ ਵੱਖ-ਵੱਖ ਪੁੱਛਗਿੱਛ ਹੋ ਰਹੀ ਹੈ।

ਡਿਪੋਰਟ ਕੀਤੇ ਗਏ ਲੋਕ ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ

ਮੀਡੀਆ ਰਿਪੋਰਟਾਂ ਅਨੁਸਾਰ, ਡਿਪੋਰਟ ਕੀਤੇ ਗਏ ਲੋਕ ਜਲੰਧਰ, ਹੁਸ਼ਿਆਰਪੁਰ, ਖੰਨਾ, ਮੋਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਤਰਨਤਾਰਨ, ਫਿਰੋਜ਼ਪੁਰ ਅਤੇ ਰੂਪਨਗਰ ਦੇ ਵਸਨੀਕ ਹਨ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਨ੍ਹਾਂ ਵਿਅਕਤੀਆਂ ਨੇ ਆਸਟ੍ਰੇਲੀਆਈ ਨਿਯਮਾਂ ਦੀ ਉਲੰਘਣਾ ਕੀਤੀ ਹੈ, ਇਸੇ ਲਈ ਇਨ੍ਹਾਂ ਸਾਰਿਆਂ ਨੂੰ ਡਿਪੋਰਟ ਕੀਤਾ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਨੇ ਡਿਪੋਰਟ ਹੋਏ ਪੰਜਾਬੀਆਂ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਸੀ ਕਿ ਇਹ ਸਾਰੇ ਸਾਡੇ ਆਪਣੇ ਹੀ ਹਨ। ਹੋ ਸਕਦਾ ਹੈ ਕਿ ਉਹ ਕਿਸੇ ਏਜੰਟ ਦੇ ਹੱਥੇ ਚੜ੍ਹ ਗਏ ਹੋਣਗੇ ਜਾਂ ਫਿਰ ਉਨ੍ਹਾਂ ਦੀ ਕੋਈ ਨਾ ਕੋਈ ਮਜ਼ਬੂਰ ਰਹੀ ਹੋਵੇਗੀ।

ਇਨ੍ਹਾਂ ਦੀ ਪਛਾਣ ਜਸਵੰਤ ਸਿੰਘ (34), ਅੰਗਰੇਜ਼ ਸਿੰਘ (32), ਸਤਿੰਦਰਜੀਤ ਸਿੰਘ ਸ਼ੇਰਗਿੱਲ (31), ਗੁਰਪ੍ਰੀਤ ਸਿੰਘ ਸੰਧੂ (30), ਜਗਜੀਤ ਸਿੰਘ (35), ਜਸਪ੍ਰੀਤ ਸਿੰਘ (35), ਨਿਰਮਲ ਸਿੰਘ (38), ਸ਼ਰੂਤੀ ਸ਼ਰਮਾ (35), ਰਣਜੀ ਸਿੰਘ (35), ਹਰਪ੍ਰੀਤ ਸਿੰਘ (41) ਅਤੇ ਗਗਨਦੀਪ ਸਿੰਘ (25) ਵਜੋਂ ਹੋਈ ਹੈ।

ਪਹਿਲਾਂ ਅਮਰੀਕਾ ਤੋਂ ਡਿਪੋਰਟ ਹੋਏ ਸਨ ਪੰਜਾਬੀ

ਇੱਕ ਸਾਲ ਪਹਿਲਾਂ, ਅਮਰੀਕਾ ਨੇ ਇੱਕ ਨਵੀਂ ਇਮੀਗ੍ਰੇਸ਼ਨ ਨੀਤੀ ਦੇ ਤਹਿਤ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਜ਼ਬਰਦਸਤੀ ਡਿਪੋਰਟ ਕੀਤਾ ਸੀ। ਉਨ੍ਹਾਂ ਨੂੰ ਲੈ ਕੇ ਆਉਣ ਵਾਲਾ ਅਮਰੀਕੀ ਹਵਾਈ ਸੈਨਾ ਦਾ ਸੀ-17 ਗਲੋਬਮਾਸਟਰ ਜਹਾਜ਼ ਅੰਮ੍ਰਿਤਸਰ ਦੇ ਹਵਾਈ ਸੈਨਾ ਅੱਡੇ ‘ਤੇ ਉਤਰਿਆ। ਇਨ੍ਹਾਂ ਵਿੱਚ ਪੰਜਾਬ ਦੇ 30, ਹਰਿਆਣਾ ਅਤੇ ਗੁਜਰਾਤ ਦੇ 33-33 ਲੋਕ ਸ਼ਾਮਲ ਸਨ। ਇਨ੍ਹਾਂ ਵਿੱਚੋਂ ਕੁਝ ਵਿੱਚ ਪਰਿਵਾਰ ਅਤੇ 8-10 ਸਾਲ ਦੀ ਉਮਰ ਦੇ ਬੱਚੇ ਸ਼ਾਮਲ ਸਨ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ