AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਾਬਾ ਬਕਾਲਾ ਵਿਖੇ 31 ਮਈ ਨੂੰ ਹੋਵੇਗਾ ਮਹਾਨ ਪੰਥਕ ਸੰਮੇਲਨ, ਐਡਵੋਕੇਟ ਧਾਮੀ ਵੱਲੋਂ ਪ੍ਰਚਾਰਕਾਂ ਨਾਲ ਅਹਿਮ ਮੀਟਿੰਗ

ਬਾਬਾ ਬਕਾਲਾ ਵਿਖੇ 31 ਮਈ ਨੂੰ ਮਹਾਨ ਪੰਥਕ ਸੰਮੇਲਨ ਹੋਵੇਗਾ। ਜਿਸ ਵਿੱਚ ਐਡਵੋਕੇਟ ਧਾਮੀ ਵੱਲੋਂ ਪ੍ਰਚਾਰਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਅਮਰੀਕਾ ਦੇ ਗੁਰਦੁਆਰੇ 'ਚ ਪੁਲਿਸ ਵੱਲੋਂ ਬੂਟਾਂ ਸਮੇਤ ਜਾਣ ਦੀ ਵੀਡੀਓ 'ਤੇ SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਉਨ੍ਹਾਂ ਨੇ ਮਰਿਆਦਾ ਕਾਇਮ ਰੱਖਣ ਦੀ ਅਪੀਲ ਕੀਤੀ ਹੈ।

ਬਾਬਾ ਬਕਾਲਾ ਵਿਖੇ 31 ਮਈ ਨੂੰ ਹੋਵੇਗਾ ਮਹਾਨ ਪੰਥਕ ਸੰਮੇਲਨ, ਐਡਵੋਕੇਟ ਧਾਮੀ ਵੱਲੋਂ ਪ੍ਰਚਾਰਕਾਂ ਨਾਲ ਅਹਿਮ ਮੀਟਿੰਗ
lalit-sharma
| Updated On: 23 May 2026 13:45 PM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਾਝੇ ਦੇ ਪ੍ਰਚਾਰਕਾਂ, ਢਾਡੀਆਂ ਅਤੇ ਕਵੀਸ਼ਰਾਂ ਨਾਲ ਇੱਕ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਮੀਟਿੰਗ ਦਾ ਮੁੱਖ ਮਨੋਰਥ 31 ਮਈ ਨੂੰ ਬਾਬੇ ਬਕਾਲੇ ਦੀ ਪਵਿੱਤਰ ਧਰਤੀ ਵਿਖੇ ਹੋਣ ਵਾਲੇ ਮਹਾਨ ਪੰਥਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਾ ਅਤੇ ਸਮੂਹ ਸੰਗਤਾਂ ਨੂੰ ਸੁਨੇਹਾ ਲਾਉਣਾ ਸੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਅੰਮ੍ਰਿਤ ਵੇਲੇ ਆਜ਼ਾਦ ਭਾਰਤ ਦੇ ਵੱਡੇ ਸਾਕੇ ‘ਸਾਕਾ ਪੌਂਟਾ ਸਾਹਿਬ’ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਹਰੀਆਂ ਵੇਲਾਂ ਜਥੇਬੰਦੀ ਦੇ ਮੁਖੀ ਸੰਤ ਬਾਬਾ ਨਿਹਾਲ ਸਿੰਘ ਜੀ ਨੇ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਬੇਅਦਬੀ ਦੇ ਖਿਲਾਫ਼ ਸਖ਼ਤ ਕਾਨੂੰਨ

ਬੇਅਦਬੀ ਦੇ ਮੁੱਦੇ ‘ਤੇ ਬੋਲਦਿਆਂ SGPC ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਕਮੇਟੀ ਹਮੇਸ਼ਾ ਬੇਅਦਬੀ ਦੇ ਖਿਲਾਫ਼ ਸਖ਼ਤ ਕਾਨੂੰਨ (ਘੱਟੋ-ਘੱਟ ਉਮਰ ਕੈਦ ਅਤੇ ਵੱਧ ਤੋਂ ਵੱਧ ਫਾਂਸੀ) ਬਣਾਉਣ ਦੀ ਪੱਖਧਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਦਕਿਸਮਤੀ ਨਾਲ ਸਰਕਾਰ ਨੇ ਅਜੇ ਤੱਕ ਕਾਨੂੰਨ ਨੂੰ ਪੰਜਾਬੀ ਵਿੱਚ ਛਾਪ ਕੇ ਲੋਕਾਂ ਤੱਕ ਨਹੀਂ ਪਹੁੰਚਾਇਆ। ਕਮੇਟੀ ਇਸ ਸਬੰਧੀ ਲੋਕਾਂ ਨੂੰ ਐਜੂਕੇਟ ਕਰ ਰਹੀ ਹੈ। ਮੀਟਿੰਗ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ ਅਤੇ ਹੋਰ ਪ੍ਰਚਾਰਕਾਂ ਨੂੰ ਸੰਮੇਲਨ ਦੀ ਸਫਲਤਾ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਦੌਰਾਨ, ਅਮਰੀਕਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਅਧਿਕਾਰੀ ਵੱਲੋਂ ਬੂਟਾਂ ਸਮੇਤ ਮਰਿਆਦਾ ਦੀ ਉਲੰਘਣਾ ਕਰਨ ਦੀ ਵਾਇਰਲ ਵੀਡੀਓ ‘ਤੇ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਸਿੱਖ ਸੰਗਤ ਅਤੇ ਸਥਾਨਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਸੀ ਝਗੜਿਆਂ ਕਾਰਨ ਪੁਲਿਸ ਨੂੰ ਅੰਦਰ ਆਉਣ ਦਾ ਬਹਾਨਾ ਨਾ ਦੇਣ। ਉਨ੍ਹਾਂ ਵਿਦੇਸ਼ੀ ਕਮੇਟੀਆਂ ਨੂੰ ਉੱਥੋਂ ਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਗੁਰੂ ਘਰ ਦੀ ਮਰਿਆਦਾ (ਸਿਰ ਢੱਕਣਾ ਅਤੇ ਜੋੜੇ ਉਤਾਰਨਾ) ਤੋਂ ਜਾਣੂ ਕਰਵਾਉਣ ਲਈ ਕਿਹਾ।

ਅੰਤ ਵਿੱਚ, ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਬੇਨਤੀ ਕੀਤੀ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਅਜਿਹੇ ਗੰਭੀਰ ਅਤੇ ਮਰਿਆਦਾ ਨਾਲ ਸੰਬੰਧਿਤ ਮਸਲਿਆਂ ‘ਤੇ ਪੂਰੀ ਗੰਭੀਰਤਾ ਅਤੇ (ਵਿਚਾਰ) ਨਾਲ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਪ੍ਰਬੰਧਕਾਂ ਲਈ ਕੋਈ ਦੁਵਿਧਾ ਨਾ ਖੜ੍ਹੀ ਹੋਵੇ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...