ਸ਼ਹੀਦ ਜਰਨੈਲ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰ ਰਿਹਾ ਦੇਸ਼, ਮੁੱਖ ਮੰਤਰੀ ਸਮੇਤ ਕਈ ਮੰਤਰੀਆਂ ਨੇ ਕੀਤਾ ਪ੍ਰਣਾਮ
ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ 9 ਜੂਨ ਦੱਸਿਆ ਗਿਆ ਹੈ, ਪਰ ਨਾਨਕਸ਼ਾਹੀ ਕੈਲੇਂਡਰ ਮੁਤਾਬਕ, ਉਨ੍ਹਾਂ ਨੇ 25 ਜੂਨ ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ।

Shaheed Jairnail Banda Singh Bahadur: ਸ਼ਹੀਦ ਜਰਨੈਲ ਬੰਦਾ ਸਿੰਘ ਬਹਾਦਰ (Banda Singh Bahadur) ਦਾ ਅੱਜ ਸ਼ਹੀਦੀ ਦਿਹਾੜਾ ਹੈ। ਸਿੱਖ ਸੰਗਤਾਂ ਦੇ ਨਾਲ-ਨਾਲ ਪੂਰਾ ਦੇਸ਼ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਸਣੇ ਕਈ ਹੋਰ ਮੰਤਰੀਆਂ ਨੇ ਵੀ ਬੰਦਾ ਸਿੰਘ ਬਹਾਦੁਰ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਲਿੱਖਿਆ- ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਮਾਧੋ ਦਾਸ ਤੋਂ ਬੰਦਾ ਸਿੰਘ ਬਹਾਦਰ ਬਣੇ ਇਸ ਜਰਨੈਲ ਨੇ ਆਪਣੀ ਬਹਾਦਰੀ ਨਾਲ ਨਾ ਸਿਰਫ ਮੁਗਲਾਂ ਦੇ ਦੰਦ ਖੱਟੇ ਕੀਤੇ, ਸਗੋਂ ਛੇਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਇੰਤਕਾਮ ਲੈਂਦਿਆ ਕਈ ਵੱਡੀਆਂ ਜੰਗਾਂ ਵੀ ਜਿੱਤੀਆਂ।
ਉੱਧਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਵੀ ਟਵੀਟ ਕਰ ਬੰਦਾ ਸਿੰਘ ਬਹਾਦੁਰ ਨੂੰ ਪ੍ਰਣਾਮ ਕੀਤਾ ਹੈ। ਉਨ੍ਹਾਂ ਨੇ ਦੇਸ਼ ਵਿੱਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ।ਦਸਮ ਪਾਤਸ਼ਾਹ ਤੋਂ ਥਾਪੜਾ ਲੈ ਮਾਧੋ ਦਾਸ ਤੋਂ ਬਣਿਆ ਬੰਦਾ ਸਿੰਘ ਬਹਾਦਰ
ਸਿੱਖ ਕੌਮ ਦੀ ਅਗਵਾਈ ਕਰਦੇ ਹੋਏ ਅਨੇਕਾਂ ਜੰਗਾਂ ਜਿੱਤੀਆਂਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆਕੌਮ ਚ ਜ਼ੁਲਮ ਤੇ ਜਬਰ ਅੱਗੇ ਲੜਨ ਦਾ ਜੋਸ਼ ਤੇ ਜਜ਼ਬਾ ਭਰਿਆਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦਾ pic.twitter.com/K9XpjOD1Lt — Bhagwant Mann (@BhagwantMann) June 25, 2023
ਦੇਸ਼ ਚ ਪੰਚਾਇਤੀ ਰਾਜ ਦੀ ਨੀਂਹ ਰੱਖਣ ਵਾਲੇ, ਅੰਨਦਾਤੇ ਨੂੰ ਜ਼ਮੀਨਾਂ ਦਾ ਮਾਲਕੀ ਹੱਕ ਦੇਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।
Tribute to Great Sikh Emperor Baba Banda Singh Bahadur ji on his Martyrdom day. pic.twitter.com/IVMvbUdaUV — Harjot Singh Bains (@harjotbains) June 25, 2023ਇਹ ਵੀ ਪੜ੍ਹੋ