ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਮੌਕੇ 'ਤੇ ਸਭ ਨੂੰ ਹਾਰਦਿਕ ਵਧਾਈਆਂ। ਸੰਵਿਧਾਨ ਰਾਹੀਂ, ਬਾਬਾ ਸਾਹਿਬ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਅਤੇ ਉਨ੍ਹਾਂ ਦੇ ਮਸੀਹਾ ਵਜੋਂ ਉਭਰੇ ਹਨ।

ਪੰਜਾਬ ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ
Follow Us
sajan-kumar-2
| Updated On: 14 Apr 2025 16:31 PM

BR Ambedkar Birthday: ਅੱਜ ਬਾਬਾ ਸਾਹਿਬ ਅੰਬੇਡਕਰ ਜੀ ਦਾ 134ਵਾਂ ਜਨਮ-ਦਿਹਾੜਾ ਦੇਸ਼ ਭਰ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਭਰ ਦੇ ਆਗੂਆਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਭੁੱਲ ਭੇਂਟ ਕੀਤੇ ਗਏ। ਨਾਲ ਹੀ ਸੰਵਿਧਾਨ ਅਤੇ ਦੇਸ਼ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਦੇ ਮੌਕੇ ‘ਤੇ ਸਭ ਨੂੰ ਹਾਰਦਿਕ ਵਧਾਈਆਂ। ਸੰਵਿਧਾਨ ਰਾਹੀਂ, ਬਾਬਾ ਸਾਹਿਬ ਨੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਅਤੇ ਉਨ੍ਹਾਂ ਦੇ ਮਸੀਹਾ ਵਜੋਂ ਉਭਰੇ ਹਨ।

ਖਜ਼ਾਨਾ ਮੰਤਰੀ ਪਹੁੰਚੇ ਜਲੰਧਰ

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੀ ਪਹੁੰਚੇ ਤੇ ਉਹਨਾਂ ਨੇ ਡਾਕਟਰ ਭੀਮ ਰਾਵ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ। ਡਾ. ਬੀਆਰ ਅੰਬੇਡਕਰ ਜੀ ਦੇ ਜਨਮ-ਦਿਹਾੜੇ ਮੌਕੇ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ‘ਚ ਬਣੇ ਡਾਕਟਰ ਅੰਬੇਡਕਰ ਜੀ ਦੇ ਬੁੱਤ ‘ਤੇ ਫੁੱਲਾਂ ਦੀ ਮਾਲਾ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਬਠਿੰਡਾ ਦੇ ਲੋਕਾਂ ਦਿੱਤੀਆਂ ਮੁਬਾਰਕਾਂ ਦਿੱਤੀਆਂ।

ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮਨਾਉਣ ਦੇ ਲਈ ਜ਼ਿਲ੍ਹਾਂ ਪੱਧਰੀ ਸਮਾਗਮ ਕੀਤਾ ਗਿਆ। ਇਸ ‘ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਸ਼ਾਮਿਲ ਹੋਏ। ਇਸ ਮੌਕੇ ‘ਤੇ ਉਹਨਾਂ ਵੱਲੋਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਕੁਲਤਾਰ ਸੰਧਵਾਂ ਨੇ ਫਰੀਦਕੋਟ ਚ ਫੁੱਲ ਕੀਤੇ ਅਰਪਿਤ

ਫਰੀਦਕੋਟ ਦੇ ਪੰਡਿਤ ਚੇਤਨ ਦੇਵ ਐਜੂਕੇਸ਼ਨ ਕਾਲਜ ‘ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇੱਥੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਹਰ ਇੱਕ ਸਿੱਖਿਆ ਸੰਸਥਾ ‘ਚ ਸਾਡੇ ਦੇਸ਼ ਦੇ ਸੰਵਿਧਾਨ ਦੀ ਕਾਪੀ ਜਰੂਰ ਹੋਣੀ ਚਾਹੀਦੀ ਹੈ। ਜਿਆਦਾਤਰ ਲੋਕਾਂ ਨੇ ਸੰਵਿਧਾਨ ਬਾਰੇ ਸੁਣਿਆ ਹੈ, ਪਰ ਕਦੀ ਇਸ ਨੂੰ ਪੜਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦਾ ਅਧਿਕਾਰ ਦਿਵਾਇਆ ਅਤੇ ਜਾਤੀਵਾਦ ਨੂੰ ਖਤਮ ਕੀਤਾ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਪਿਛੜੀ ਜਾਤੀਂ ਵਾਲੇ ਬੱਚਿਆਂ ਦੇ ਵਜੀਫੇ ਦੋਬਾਰਾ ਚਾਲੂ ਕਰਵਾਏ,ਬਾਬਾ ਸਾਹਿਬ ਦੇ ਸਤਿਕਾਰ ਵਜੋਂ ਸਰਕਾਰੀ ਦਫਤਰਾਂ ਚ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਵਾ ਉਨ੍ਹਾਂ ਦਾ ਸਨਮਾਨ ਕੀਤਾ। ਵਿਧਾਇਕ ਗੁਰਦਿਤ ਸਿੰਘ ਸੇਖੋਂ ਨੇ ਕਿਹਾ ਕਿ ਜੋ ਕੰਮ ਦੇਸ਼ ਲਈ ਬਾਬਾ ਸਾਹਿਬ ਨੇ ਕੀਤਾ ਉਹ ਸ਼ਾਇਦ ਕਿਸੇ ਹਿੰਦੁਸਤਾਨੀ ਨੇ ਨਹੀਂ ਕੀਤਾ।