BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਟਾਰਗੇਟ ਕਿਲਿੰਗ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼; 6 ਪਿਸਤੌਲ, 275 ਕਾਰਤੂਸ ਬਰਾਮਦ

Published: 

28 Oct 2023 11:55 AM

ਪੰਜਾਬ ਦੇ ਐਸਏਐਸ ਨਗਰ ਮੁਹਾਲੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ।

BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਟਾਰਗੇਟ ਕਿਲਿੰਗ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼; 6 ਪਿਸਤੌਲ, 275 ਕਾਰਤੂਸ ਬਰਾਮਦ

(Photo Credit: Twitter-@DGPPunjabPolice)

Follow Us On

ਪੰਜਾਬ ਨਿਊਜ਼। ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ ਮੁਹਾਲੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ।

ਡੀਜੀਪੀ ਪੰਜਾਬ ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਇਹ ਹਥਿਆਰ ਮੰਗਵਾ ਕੇ ਪੰਜਾਬ ‘ਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸੀ।

ਭਾਰੀ ਮਾਤਰਾ ‘ਚ ਹਥਿਆਰ ਬਰਾਮਦ

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੰਜਾਬ ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਇਹ ਜਾਣਕਾਰੀ ਹਾਸਲ ਕਰ ਰਹੀ ਹੈ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

ਇਨਪੁਟ: ਮੋਹਿਤ ਮਲਹੋਤਰਾ

Related Stories
ਨਸ਼ਾ ਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼: 19 ਕਿਲੋ ਹੈਰੋਇਨ, 7 ਪਿਸਤੌਲਾਂ ਤੇ 23 ਲੱਖ ਰੁਪਏ ਦੀ ਡਰੱਗ ਮਨੀ ਸਮੇਤ 2 ਕਾਬੂ
ਜਗਤਾਰ ਸਿੰਘ ਹਵਾਰਾ ਦੀ ਸਜ਼ਾ ‘ਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਹੋਵੇਗਾ ਫੈਸਲਾ, 2005 ‘ਚ ਦਰਜ ਹੋਇਆ ਸੀ ਮਾਮਲਾ; ਦੇਸ਼ ਵਿਰੁੱਧ ਸਾਜ਼ਿਸ਼ ਰਚਣ ਦਾ ਮਾਮਲਾ
ਰੈਡ ਅਲਰਟ ਤੋਂ ਬਾਅਦ ਵੀ ਨਹੀਂ ਰੁੱਕ ਰਹੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ, ਸ਼ੁੱਕਰਵਾਰ ਨੂੰ 1150 ਮਾਮਲੇ ਆਏ ਸਾਹਮਣੇ
ਅਰਬ ਦੇਸ਼ਾਂ ਤੋਂ ਸੰਤ ਸੀਚੇਵਾਲ ਦੇ ਯਤਨਾਂ ਸਦਕਾ 17 ਹੋਰ ਕੁੜੀਆਂ ਦੀ ਹੋਈ ਘਰ ਵਾਪਸੀ
ਪੰਜਾਬ ‘ਚ NRI ‘ਤੇ ਪੁਲਿਸ ਨੇ ਚਲਾਇਆ ਡੰਡਾ !, ਮੰਗੇ 10 ਲੱਖ ਰੁਪਏ; ਘਰ ਤੋਂ ਲੈ ਕੇ ਥਾਣੇ ਤੱਕ ਕੁੱਟਮਾਰ ਕਰਨ ਦੇ ਇਲਜ਼ਾਮ
ਡੀਜੀਪੀ ਦਫ਼ਤਰ ਦਾ ਘਿਰਾਓ ਕਰਨ ਨਿਕਲੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਰੋਕਿਆ, ਖਹਿਰਾ ਦੀ ਗ੍ਰਿਫ਼ਤਾਰੀ ਦਾ ਵਿਰੋਧ