Takht Sri Damdama Sahib: 14 ਅਪ੍ਰੈਲ ਨੂੰ ਲੱਗੇਗਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ
Baisakhi fair: ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸਾਖੀ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਬੈਠਕ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ
14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਦੇ ਮੇਲੇ ਨੂੰ ਲੈ ਕੇ ਡੀਸੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਫਾਇਰ ਬ੍ਰਿਗੇਡ ਦਾ ਵੀ ਕੀਤਾ ਗਿਆ ਪ੍ਰਬੰਧ
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ (Fire brigade) ਦਾ ਪ੍ਰਬੰਧ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਐਮਓ ਬਠਿੰਡਾ ਮੈਡੀਕਲ ਫਸਟ ਏਡ ਪੋਸਟਾਂ ਦੇ ਕੰਮ ਲਈ ਓਵਰਆਲ ਇੰਚਾਰਜ ਹੋਣਗੇ। ਮੇਲੇ ਦੌਰਾਨ ਸਹਾਇਤਾ ਕੇਂਦਰ ਅਤੇ ਫਸਟ ਏਡ ਪੋਸਟਾਂ ਮੇਲਾ ਅਫ਼ਸਰ, ਤਵਲੰਡੀ ਸਾਬੋ ਨਾਲ ਤਾਲਮੇਲ ਕਰਕੇ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਦੋ ਫਸਟ ਏਡ ਪੋਸਟਾਂ ਸਰੋਵਰ ਤੇ ਵੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੇਲੇ ਦੌਰਾਨ ਸੈਨੀਟੇਸ਼ਨ ਦੇ ਓਵਰਆਲ ਇੰਚਾਰਜ ਹੋਣਗੇ।ਸ਼ਹਿਰ ਦੀਆਂ ਅੰਦਰੀਆਂ ਸੜਕਾਂ ਦੀ ਹੋਵੇਗੀ ਰਿਪੇਅਰ: ਡੀਸੀ
ਮੇਲੇ ਤੋਂ ਪਹਿਲਾਂ-ਪਹਿਲਾਂ ਤਲਵੰਡੀ ਸਾਬੋ ਸ਼ਹਿਰ ਦੀ ਸਟਰੀਟ ਲਾਇਟ ਦੀ ਰਿਪੇਅਰ, ਸ਼ਹਿਰ ਅੰਦਰਲੀਆਂ ਸੜਕਾਂ ਦੇ ਡਿਵਾਈਡਰਾਂ ਦੀ ਰਿਪੇਅਰ ਅਤੇ ਰੰਗ ਰੋਗਨ, ਸੜਕਾਂ ਤੋਂ ਮਲਬਾ ਚੁਕਾਉਣਾ ਅਤੇ ਸ਼ਹਿਰ ਅੰਦਰਲੀਆਂ ਸੜਕਾਂ ਦੀ ਰਿਪੇਅਰ ਕਰਵਾਉਣਗੇ। ਸ਼ੌਕਤ ਅਹਿਮਦ ਪਰੇ ਨੇ ਕਾਰਜਕਾਰੀ ਇੰਜਨੀਅਰ ਜਨ ਸਿਹਤ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ (Devotees) ਲਈ ਵੱਖ-ਵੱਖ ਥਾਵਾਂ ਤੇ ਯੂਰੀਨਲਜ਼ ਅਤੇ ਲੈਟਰੀਨ ਔਰਤਾਂ ਤੇ ਪੁਰਸ਼ਾਂ ਲਈ ਬਣਵਾਉਣਗੇ। ਇਸ ਤੋਂ ਇਲਾਵਾ ਬੱਸ ਅੱਡਿਆਂ, ਸਕਿਉਰਟੀ ਫੋਰਸਾਂ ਵਾਲੇ ਕੈਂਪਾਂ ਤੇ ਵੀ ਇਹ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।ਦਰੱਖਤਾਂ ਦੀ ਕਾਂਟ ਛਾਂਟ ਕਰਵਾਉਣ ਦੇ ਨਿਰਦੇਸ਼
ਡੀਸੀ ਨੇ ਵਣ ਮੰਡਲ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਤਲਵੰਡੀ ਸਾਬੋ ਨੂੰ ਜਾਣ ਵਾਲੀਆਂ ਸੜਕਾਂ ਦੇ ਕਿਨਾਰੇ ਟਰੈਫ਼ਿਕ ਵਿੱਚ ਵਿਘਨ ਪਾਉਣ ਵਾਲੇ ਦਰੱਖ਼ਤਾ ਦੀ ਕਾਂਟ-ਛਾਂਟ ਕਰਵਾਉਣਗੇ। ਉਨ੍ਹਾਂ ਜਨਰਲ ਮੈਨੇਜ਼ਰ ਬੀਐਸਐਨਐਲ ਨੂੰ ਕਿਹਾ ਕਿ ਉਹ ਟੈਲੀਫੋਨ ਖੰਭਿਆਂ ਅਤੇ ਤਾਰਾ ਦੀ ਚੈਕਿੰਗ ਕਰਕੇ ਇਨ੍ਹਾਂ ਦੇ ਠੀਕ ਹੋਣ ਸਬੰਧੀ ਸਰਟੀਫਿਕੇਟ ਮੇਲਾ ਅਫ਼ਸਰ ਨੂੰ ਦੇਣਗੇ। ਜਨਰਲ ਮੈਨੇਜ਼ਰ ਪੀਆਰਟੀਸੀ ਰਿਕਵਰੀ ਵੈਨਾਂ, ਵਾਧੂ ਬੱਸਾਂ ਦਾ ਪ੍ਰਬੰਧ ਕਰਨਗੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ. ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
