ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Takht Sri Damdama Sahib: 14 ਅਪ੍ਰੈਲ ਨੂੰ ਲੱਗੇਗਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ

Baisakhi fair: ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸਾਖੀ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਬੈਠਕ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ

Takht Sri Damdama Sahib: 14 ਅਪ੍ਰੈਲ ਨੂੰ ਲੱਗੇਗਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ
14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਦੇ ਮੇਲੇ ਨੂੰ ਲੈ ਕੇ ਡੀਸੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
Follow Us
gobind-saini-bathinda
| Updated On: 25 Mar 2023 06:57 AM

ਬਠਿੰਡਾ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (Talwandi Sabo) ਵਿਖੇ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਜਿੰਮੇਵਾਰੀਆਂ ਸੌਪੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਅਪ੍ਰੈਲ ਨੂੰ ਪੂਰੀ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

ਬੈਠਕ ਦੌਰਾਨ ਡੀਸੀ ਵੱਲੋਂ ਐਸ.ਡੀ.ਐਮ. ਤਲਵੰਡੀ ਸਾਬੋ ਨੂੰ ਮੇਲਾ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਡੀਐਸਪੀ ਤਲਵੰਡੀ ਸਾਬੋ ਨੂੰ ਕਿਹਾ ਕਿ ਉਹ ਪੁੱਛਗਿੱਛ ਕੇਂਦਰਾਂ ਅਤੇ ਕੰਟਰੋਲ ਰੂਮਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਪੈਟਰੋਲਿੰਗ ਟੀਮਾਂ ਦਾ ਪ੍ਰਬੰਧ ਕਰਨਗੇ।

ਫਾਇਰ ਬ੍ਰਿਗੇਡ ਦਾ ਵੀ ਕੀਤਾ ਗਿਆ ਪ੍ਰਬੰਧ

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ (Fire brigade) ਦਾ ਪ੍ਰਬੰਧ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਐਮਓ ਬਠਿੰਡਾ ਮੈਡੀਕਲ ਫਸਟ ਏਡ ਪੋਸਟਾਂ ਦੇ ਕੰਮ ਲਈ ਓਵਰਆਲ ਇੰਚਾਰਜ ਹੋਣਗੇ। ਮੇਲੇ ਦੌਰਾਨ ਸਹਾਇਤਾ ਕੇਂਦਰ ਅਤੇ ਫਸਟ ਏਡ ਪੋਸਟਾਂ ਮੇਲਾ ਅਫ਼ਸਰ, ਤਵਲੰਡੀ ਸਾਬੋ ਨਾਲ ਤਾਲਮੇਲ ਕਰਕੇ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਦੋ ਫਸਟ ਏਡ ਪੋਸਟਾਂ ਸਰੋਵਰ ਤੇ ਵੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੇਲੇ ਦੌਰਾਨ ਸੈਨੀਟੇਸ਼ਨ ਦੇ ਓਵਰਆਲ ਇੰਚਾਰਜ ਹੋਣਗੇ।

ਸ਼ਹਿਰ ਦੀਆਂ ਅੰਦਰੀਆਂ ਸੜਕਾਂ ਦੀ ਹੋਵੇਗੀ ਰਿਪੇਅਰ: ਡੀਸੀ

ਮੇਲੇ ਤੋਂ ਪਹਿਲਾਂ-ਪਹਿਲਾਂ ਤਲਵੰਡੀ ਸਾਬੋ ਸ਼ਹਿਰ ਦੀ ਸਟਰੀਟ ਲਾਇਟ ਦੀ ਰਿਪੇਅਰ, ਸ਼ਹਿਰ ਅੰਦਰਲੀਆਂ ਸੜਕਾਂ ਦੇ ਡਿਵਾਈਡਰਾਂ ਦੀ ਰਿਪੇਅਰ ਅਤੇ ਰੰਗ ਰੋਗਨ, ਸੜਕਾਂ ਤੋਂ ਮਲਬਾ ਚੁਕਾਉਣਾ ਅਤੇ ਸ਼ਹਿਰ ਅੰਦਰਲੀਆਂ ਸੜਕਾਂ ਦੀ ਰਿਪੇਅਰ ਕਰਵਾਉਣਗੇ। ਸ਼ੌਕਤ ਅਹਿਮਦ ਪਰੇ ਨੇ ਕਾਰਜਕਾਰੀ ਇੰਜਨੀਅਰ ਜਨ ਸਿਹਤ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ (Devotees) ਲਈ ਵੱਖ-ਵੱਖ ਥਾਵਾਂ ਤੇ ਯੂਰੀਨਲਜ਼ ਅਤੇ ਲੈਟਰੀਨ ਔਰਤਾਂ ਤੇ ਪੁਰਸ਼ਾਂ ਲਈ ਬਣਵਾਉਣਗੇ। ਇਸ ਤੋਂ ਇਲਾਵਾ ਬੱਸ ਅੱਡਿਆਂ, ਸਕਿਉਰਟੀ ਫੋਰਸਾਂ ਵਾਲੇ ਕੈਂਪਾਂ ਤੇ ਵੀ ਇਹ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਦਰੱਖਤਾਂ ਦੀ ਕਾਂਟ ਛਾਂਟ ਕਰਵਾਉਣ ਦੇ ਨਿਰਦੇਸ਼

ਡੀਸੀ ਨੇ ਵਣ ਮੰਡਲ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਤਲਵੰਡੀ ਸਾਬੋ ਨੂੰ ਜਾਣ ਵਾਲੀਆਂ ਸੜਕਾਂ ਦੇ ਕਿਨਾਰੇ ਟਰੈਫ਼ਿਕ ਵਿੱਚ ਵਿਘਨ ਪਾਉਣ ਵਾਲੇ ਦਰੱਖ਼ਤਾ ਦੀ ਕਾਂਟ-ਛਾਂਟ ਕਰਵਾਉਣਗੇ। ਉਨ੍ਹਾਂ ਜਨਰਲ ਮੈਨੇਜ਼ਰ ਬੀਐਸਐਨਐਲ ਨੂੰ ਕਿਹਾ ਕਿ ਉਹ ਟੈਲੀਫੋਨ ਖੰਭਿਆਂ ਅਤੇ ਤਾਰਾ ਦੀ ਚੈਕਿੰਗ ਕਰਕੇ ਇਨ੍ਹਾਂ ਦੇ ਠੀਕ ਹੋਣ ਸਬੰਧੀ ਸਰਟੀਫਿਕੇਟ ਮੇਲਾ ਅਫ਼ਸਰ ਨੂੰ ਦੇਣਗੇ। ਜਨਰਲ ਮੈਨੇਜ਼ਰ ਪੀਆਰਟੀਸੀ ਰਿਕਵਰੀ ਵੈਨਾਂ, ਵਾਧੂ ਬੱਸਾਂ ਦਾ ਪ੍ਰਬੰਧ ਕਰਨਗੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ. ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories