ਪਾਸਟਰ ਬਜਿੰਦਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਪੀੜਤ ਔਰਤ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ‘ਚ FIR ਦਰਜ
FIR Lodged against Bajinder Singh Pastor: ਪਾਸਟਰ ਬਜਿੰਦਰ ਵਿਰੁੱਧ ਮੋਹਾਲੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇੱਕ ਵੀਡੀਓ ਵਿੱਚ, ਉਹ ਇੱਕ ਔਰਤ ਅਤੇ ਇੱਕ ਨੌਜਵਾਨ ਨਾਲ ਕੁੱਟਮਾਰ ਕਰਦਾ ਦਿਖਾਈ ਦੇ ਰਿਹਾ ਹੈ। ਪੀੜਤ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਹਾਲਾਂਕਿ ਨੌਜਵਾਨ ਨੇ ਵੀਡੀਓ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਏ ਹਨ। ਪੁਲਿਸ ਨੇ ਹਮਲੇ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਬਲਜਿੰਦਰ ਪਾਸਟਰ ਦੀਆਂ ਮੁਸੀਬਤਾਂ ਇੱਕ ਵਾਰ ਫਿਰ ਵਧਦੀਆਂ ਜਾਪ ਰਹੀਆਂ ਹਨ। ਮੋਹਾਲੀ ਵਿੱਚ ਪਾਸਟਰ ਬਜਿੰਦਰ ਸਿੰਘ ਵਿਰੁੱਧ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਹਮਲੇ ਦੀ ਵਾਇਰਲ ਵੀਡੀਓ ਦੇ ਮਾਮਲੇ ਵਿੱਚ, ਪੰਜਾਬ ਪੁਲਿਸ ਨੇ ਬੀਐਨਐਸ ਦੀ ਧਾਰਾ 74, 126 (2), 115 (2), 351 (2) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ, ਬਲਜਿੰਦਰ ਪਾਸਟਰ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ ਥੱਪੜ ਮਾਰਦੇ ਹੋਏ ਦਿਖਾਈ ਦੇ ਰਿਹਾ ਸੀ।
ਵਿਵਾਦ ਅਤੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੀੜਤ ਮਹਿਲਾ ਪਾਦਰੀ ਆਪਣੇ ਸਾਥੀਆਂ ਨਾਲ ਅੱਜ ਮੋਹਾਲੀ ਦੇ ਮਾਜਰੀ ਪੁਲਿਸ ਸਟੇਸ਼ਨ ਗਈ ਅਤੇ ਸ਼ਿਕਾਇਤ ਦਰਜ ਕਰਵਾਈ। ਹਾਲਾਂਕਿ, ਇਸ ਮਾਮਲੇ ਵਿੱਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਪੀੜਤ ਨੇ ਇੱਕ ਪ੍ਰੈਸ ਕਾਨਫਰੰਸ ਕਰਦੇ ਹੋਏ ਦਾਅਵਾ ਕੀਤਾ ਕਿ ਉਸ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਨਹੀਂ ਹੋਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਤਿਆਰ ਕੀਤਾ ਗਿਆ ਹੈ।
ਪੀੜਤ ਨੇ ਵੀਡੀਓ ਨਾਲ ਛੇੜਛਾੜ ਕਰਨ ਤੋਂ ਕੀਤਾ ਇਨਕਾਰ
ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਤ ਔਰਤ ਨੇ ਕਿਹਾ ਕਿ ਉਸ ਨੂੰ ਪਾਸਟਰ ਬਲਜਿੰਦਰ ਨੇ ਕੁੱਟਿਆ ਸੀ ਅਤੇ ਇਹ ਕੋਈ ਨਕਲੀ ਵੀਡੀਓ ਨਹੀਂ ਹੈ। ਜਦੋਂ ਇਸ ਸਬੰਧੀ ਡੀਐਸਪੀ ਮੁੱਲਾਪੁਰ ਮੋਹਿਤ ਅਗਰਵਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਔਰਤ ਦਾ ਬਿਆਨ ਦਰਜ ਕਰ ਲਿਆ ਗਿਆ ਹੈ।
ਕੀ ਹੈ ਪੂਰਾ ਮਾਮਲਾ ?
ਪੰਜਾਬ ਦੇ ਇੱਕ ਸਵੈ-ਘੋਸ਼ਿਤ ਪਾਸਟਰ ਬਜਿੰਦਰ ਸਿੰਘ, ਜਿਸ ‘ਤੇ ਪਹਿਲਾਂ ਹੀ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਹੈ, ਇਸ ਵਾਰ ਇੱਕ ਔਰਤ ਦੇ ਨਾਲ ਕੁੱਟਮਾਰ ਕੀਤੀ। ਉਸ ਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਉਹ ਆਪਣੇ ਦਫ਼ਤਰ ਵਿੱਚ ਔਰਤਾਂ ਅਤੇ ਕਰਮਚਾਰੀਆਂ ‘ਤੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਫਰਵਰੀ 2025 ਦਾ ਹੈ ਅਤੇ ਹੁਣ ਸਾਹਮਣੇ ਆਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਫੁਟੇਜ ਸਾਹਮਣੇ ਆਉਣ ਤੋਂ ਬਾਅਦ, ਲੋਕ ਪਾਸਟਰ ਬਜਿੰਦਰ ਸਿੰਘ ਵਿਰੁੱਧ ਬਹੁਤ ਗੁੱਸੇ ਵਿੱਚ ਹਨ। ਹਾਲਾਂਕਿ, ਇਸ ਸਬੰਧ ਵਿੱਚ ਪਾਸਟਰ ਜਾਂ ਪੁਲਿਸ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਜਿੰਦਰ ਸਿੰਘ ਆਪਣੀਆਂ ਹਰਕਤਾਂ ਕਾਰਨ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਹਰਕਤਾਂ ਕਾਰਨ ਖ਼ਬਰਾਂ ਵਿੱਚ ਰਿਹਾ ਹੈ। ਉਸ ਵਿਰੁੱਧ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਸ ਵਿਰੁੱਧ ਪਹਿਲਾਂ ਹੀ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ