AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ, ਹਰਿਆਣਾ ਦੇ ਹਲਕਿਆਂ ਨੂੰ ਹਟਾਉਣ ਦੀ ਮੰਗ

ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਲਈ ਹਰਿਆਣਾ ਦੇ ਹਲਕਿਆਂ ਨੂੰ ਬਾਹਰ ਕਰਨ ਦੀ ਮੰਗ ਕੀਤੀ। ਇਸ ਪਟੀਸ਼ਨ ਨੂੰ ਬਲਦੇਵ ਸਿੰਘ ਸਿਰਸਾ ਨੇ ਦਾਇਰ ਕੀਤਾ ਹੈ। ਇਸ ਪਟੀਸ਼ਨ 'ਚ 20 ਅਪ੍ਰੈਲ 1996 ਦੀ ਨੋਟੀਫਿਕੇਸ਼ਨ ਅਤੇ ਉਸ ਤੋਂ ਬਾਅਦ 17 ਸਤੰਬਰ 2009 ਦੇ ਨੋਟੀਫਿਕੇਸ਼ਨ ਨੂੰ ਰੱਦ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ,  ਹਰਿਆਣਾ ਦੇ ਹਲਕਿਆਂ ਨੂੰ ਹਟਾਉਣ ਦੀ ਮੰਗ
ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਤਸਵੀਰ
tv9-punjabi
| Published: 06 Dec 2023 15:15 PM IST
Share
ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਲਈ ਹਰਿਆਣਾ (Haryana) ਦੇ ਹਲਕਿਆਂ ਨੂੰ ਬਾਹਰ ਕਰਨ ਦੀ ਮੰਗ ਕੀਤੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਜਾ ਚੁੱਕੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਸੂਬੇ ਦੇ ਹਲਕਿਆਂ ਨੂੰ ਸ਼੍ਰੋਮਣੀ ਕਮੇਟੀ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ। ਦਾਇਰ ਕੀਤੀ ਗਈ ਇਸ ਪਟੀਸ਼ਨ ‘ਤੇ ਜਲਦ ਸੁਣਵਾਈ ਕੀਤੀ ਜਾਵੇਗੀ। ਇਸ ਪਟੀਸ਼ਨ ਨੂੰ ਬਲਦੇਵ ਸਿੰਘ ਸਿਰਸਾ ਨੇ ਦਾਇਰ ਕੀਤਾ ਹੈ। ਇਸ ਪਟੀਸ਼ਨ ‘ਚ 20 ਅਪ੍ਰੈਲ 1996 ਦੀ ਨੋਟੀਫਿਕੇਸ਼ਨ ਅਤੇ ਉਸ ਤੋਂ ਬਾਅਦ 17 ਸਤੰਬਰ 2009 ਦੇ ਨੋਟੀਫਿਕੇਸ਼ਨ ਨੂੰ ਰੱਦ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ‘ਚ ਜਿਕਰ ਕੀਤਾ ਗਿਆ ਹੈ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਸੂਬੇ ਵਿੱਚ ਲਾਗੂ ਕਰ ਦਿੱਤਾ ਗਿਆ ਹੈ ਅਤੇ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਲਈ ਸ਼੍ਰੋਮਣੀ ਕਮੇਟੀ ਚੋਣਾਂ ਚੋਂ ਹਰਿਆਣਾ ਦੇ ਮੌਜੂਦ ਹਲਕਿਆਂ ਨੂੰ ਹਟਾ ਕੇ ਚੋਣਾਂ ਲਈ ਨਵੇਂ ਸਿਰਿਓਂ ਹਲਕਿਆਂ ਦਾ ਨੋਟੀਫਿਕੇਸ਼ਨ ਕੀਤਾ ਜਾਣਾ ਚਾਹੀਦਾ ਹੈ।

ਸਿੱਖ ਗੁਰਦੁਆਰਾ ਐਕਟ 1925

ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 44(1) ਅਧੀਨ ਮਿਲੀ ਸ਼ਕਤੀ ਦੀ ਵਰਤੋਂ ਕਰਦਿਆਂ, 20 ਅਪ੍ਰੈਲ, 1996 ਨੂੰ ਨੋਟੀਫਿਕੇਸ਼ਨ ਰਾਹੀਂ, ਕੇਂਦਰ ਸਰਕਾਰ ਨੇ 120 ਹਲਕਿਆਂ ਨੂੰ ਨੋਟੀਫਾਈ ਕੀਤਾ ਸੀ। ਇਨ੍ਹਾਂ ਵਿੱਚੋਂ ਅੱਠ ਹਲਕੇ ਹਰਿਆਣਾ ਰਾਜ ਨਾਲ ਸਬੰਧਤ ਹਨ। ਹਰਿਆਣਾ ਦੇ ਇਨ੍ਹਾਂ ਹਲਕਿਆਂ ਵਿੱਚ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ ਅਤੇ ਰੋਹਤਕ, ਕੈਥਲ,ਜੀਂਦ, ਭਿਵਾਨੀ, ਮਹਿੰਦਰਗੜ੍ਹ, ਗੁਰੂਗ੍ਰਾਮ, ਫਰੀਦਗੜ੍ਹ, ਰੇਵਾੜਾ ਸ਼ਾਮਲ ਹਨ। ਇਸ ਇਲਾਵਾ ਰੋਹਤਕ ਜ਼ਿਲ੍ਹੇ ਦੀਆਂ ਮਹਿਮ ਤਹਿਸੀਲ, ਹਿਸਾਰ,ਸਿਰਸਾ ਦੀਆਂ ਡੱਬਵਾਲੀ ਤਹਿਸੀਲਾ ਸ਼ਾਮਲ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...