ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਦੇਣ ਲਈ 39.69 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ
ਪੰਜਾਬ ਦੀ ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਮੁਫ਼ਤ ਪਾਠ ਪੁਸਤਕਾਂ ਲਈ ਫੰਡ ਜਾਰੀ ਕੀਤੇ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਦੇਣ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਹਰ ਵਰਗ ਲਈ ਕੰਮ ਕਰ ਰਹੀ ਹੈ- ਬਲਜੀਤ ਕੌਰ
ਕੈਬਿਨਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰਨਾਂ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਸੂਬੇ ਦੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ।
ਗਰੀਬ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਵਚਨਬੱਧ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਇਸ ਸ਼ਰਤ ‘ਤੇ ਜਾਰੀ ਕੀਤੀ ਗਈ ਹੈ। ਇਹ ਰਕਮ ਸਿਰਫ਼ ਅਤੇ ਸਿਰਫ਼ ਉਸ ਮਕਸਦ ਲਈ ਹੀ ਖਰਚ ਕੀਤੀ ਜਾਵੇਗੀ ਜਿਸ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਦੇ ਵਿਕਾਸ ਅਤੇ ਉੱਚਾ ਚੁੱਕਣ ਲਈ ਵਚਨਬੱਧ ਹੈ, ਇਸ ਲਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਫੰਡਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: CM ਮਾਨ ਨੇ ANTF ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, Whatsapp No. ਕੀਤਾ ਜਾਰੀ