ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲੋਕਾਂ ਨਾਲ ਗੱਲ ਕਰਦੇ ਹੋਏ ਭਾਵੁਕ
'ਭਾਰਤ ਜੋੜੋ ਯਾਤਰਾ'ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਟਵੀਟ ਕਰ ਬਲਕੌਰ ਸਿੰਘ ਨਾਲ ਫੋਟੋ ਵੀ ਸਾਂਝੀ ਕੀਤੀ।
ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਸ ਸਮੇਂ ਪੰਜਾਬ ਵਿੱਚ ਚੱਲ ਰਹੀ ਹੈ। ਬੀਤੇ ਦਿਨੀਂ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਮੁੜ ਕੋਂ ਸ਼ੁਰੂ ਹੋ ਗਈ ਹੈ। ਦੱਸ ਦਇਏ ਕੀ ਸੰਸਦ ਮੈਂਬਰ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਯਾਤਰਾ 24 ਘੰਟਿਆਂ ਲਈ ਮੁਅੱਤਲ ਕਰ ਦਿੱਤੀ ਗਈ ਸੀ। ਇਸ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਟਵੀਟ ਕਰ ਬਲਕੌਰ ਸਿੰਘ ਨਾਲ ਫੋਟੋ ਵੀ ਸਾਂਝੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਲਿੱਖਿਆ- ਅੱਜ ਜਲੰਧਰ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ. ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜੀ ਯਾਤਰਾ ਵਿੱਚ ਸ਼ਾਮਿਲ ਹੋਏ। ਮੈਂ ਉਨ੍ਹਾਂ ਵਿੱਚ ਅਦਭੁਤ ਹਿੰਮਤ ਅਤੇ ਸਬਰ ਦੇਖਿਆ। ਸਿੱਧੂ ਦੇ ਪਿਤਾ ਦੀਆਂ ਅੱਖਾਂ ਵਿਚ ਆਪਣੇ ਪੁੱਤਰ ਲਈ ਮਾਨ ਹੈ, ਅਤੇ ਦਿਲ ਵਿਚ ਪਿਆਰ ਹੈ। ਮੈਂ ਅਜਿਹੇ ਪਿਤਾ ਨੂੰ ਸਲਾਮ ਕਰਦਾ ਹਾਂ!
ਯਾਤਰਾ ਦੌਰਾਨ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਭਾਰਤ ਜੋੜੋ ਯਾਤਰਾ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੋਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਮੂਹ ਲੋਕਾਂ ਦਾ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਇਸ ਸੰਸਾਰ ਨੂੰ ਜਲਦੀ ਛੱਡ ਇਸ ਦੁਨੀਆ ਤੋ ਚੱਲਾ ਗਿਆ ਹੈ। ਪਰ ਲੋਕ ਉਸ ਦੇ ਪਰਿਵਾਰਕ ਮੈਂਬਰ ਬਣੇ ਹੋਏ ਹਨ ਜਿਨ੍ਹਾਂ ਦਾ ਉਹਨਾ ਨੂੰ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਇਹ ਵੀ ਕਿਹਾ ਕਿ ਉਸਨੂ ਸਟੰਟ ਪਏ ਹਨ ਅਤੇ ਉਹ ਫਿਲਹਾਲ ਕਿਸੇ ਨਾਲ ਫੋਟੋ ਨਹੀਂ ਕਰਵਾ ਸਕਦੇ।ਬਲਕੋਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫੀ ਦੇਰ ਤੱਕ ਚੱਲੀ।ਮੀਟਿੰਗ ਤੋਂ ਬਾਅਦ ਬਲਕਾਰ ਸਿੰਘ ਭਾਰਤ ਜੋੜੋ ਯਾਤਰਾ ਵਿੱਚ ਰਾਹੁਲ ਗਾਂਧੀ ਦੇ ਨਾਲ ਗਏ।
‘ਭਾਰਤ ਜੋੜੋ ਯਾਤਰਾ’ ਦੌਰਾਨ ਭਾਵੁਕ ਹੋਏ ਬਲਕੌਰ ਸਿੱਧੂ
ਭਾਰਤ ਜੋੜੋ ਯਾਤਰਾ ਵਿਚ ਜਿਨ੍ਹਾਂ ਰਾਹੁਲ ਗਾਂਧੀ ਚੱਲੇ ਉਂਨਾ ਹੀ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੋਰ ਸਿੰਘ ਵੀ ਉਨ੍ਹਾਂ ਦੇ ਨਾਲ ਗਏ ਸਨ। ਜਲੰਧਰ ਦੇ ਖਾਲਸਾ ਕਾਲਜ ਤੋਂ ਸ਼ੁਰੂ ਹੋਈ ਇਹ ਯਾਤਰਾ ਸ਼ਹਿਰ ਦੇ ਕਈ ਇਲਾਕਿਆਂ ਵਿੱਚੋਂ ਦੀ ਹੁੰਦੀ ਹੋਈ ਭੋਗਪੁਰ ਪਹੁੰਚੀ। ਇਸ ਭਾਰਤ ਜੋੜੋ ਯਾਤਰਾ ਦੌਰਾਨ ਜਿੱਥੇ ਲੋਕ ਰਾਹੁਲ ਗਾਂਧੀ ਨੂੰ ਦੇਖਣ ਲਈ ਪਹੁੰਚੇ, ਉੱਥੇ ਹੀ ਸਿੱਧੂ-ਮੂਸੇ ਵਾਲੇ ਦੇ ਪਿਤਾ ਬਲਕਾਰ ਸਿੰਘ ਨੂੰ ਦੇਖਣ ਲਈ ਲੋਕ ਬੇਤਾਬ ਨਜ਼ਰ ਆਏ ਅਤੇ ਲੋਕਾਂ ਨੇ ਸਿੱਧੂ-ਮੂਸੇ ਵਾਲੇ ਦੇ ਪਿਤਾ ਨਾਲ ਗੱਲਬਾਤ ਵੀ ਕੀਤੀ।ਲੋਕਾਂ ਨਾਲ ਗੱਲ ਕਰਦਿਆਂ ਬਲਕੋਰ ਸਿੰਘ ਦੀਆਂ ਅੱਖਾਂ ਨਮ ਹੋ ਗਇਆ ਸਨ। ਆਪਣੇ ਪੁੱਤ ਮੂਸੇ ਵਾਲਾ ਨੂੰ ਯਾਦ ਕਰਦਿਆਂ ਭਾਵੁਕ ਬਲਕਾਰ ਸਿੰਘ ਨੇ ਕਿਹਾ ਕਿ ਹੁਣ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਭਾਰਤ ਜੋੜੋ ਯਾਤਰਾ ਚ ਰਾਹੁਲ ਗਾਂਧੀ ਦੇ ਨਾਲ ਚਲੇ ਗਏ ।
Input: ਦਵਿੰਦਰ ਕੁਮਾਰ,ਜਲੰਧਰ