ਕਿਸਾਨਾਂ ਦੇ ਦਿੱਲੀ ਕੂਚ ‘ਤੇ ਯਾਦ ਆਇਆ ਮੂਸੇਵਾਲਾ, ਪਿਤਾ ਬੋਲੇ-ਪੁੱਤਰ ਜ਼ਿੰਦਾ ਹੁੰਦਾ ਤਾਂ ਸੰਘਰਸ਼ ਵਿਚ ਸਭ ਤੋਂ ਅੱਗੇ ਹੁੰਦਾ

Published: 

13 Feb 2024 08:23 AM IST

Sidhu Moosewala: ਗਾਇਕੀ ਕਾਰਨ ਦੁਨੀਆ ਭਰ ਵਿੱਚ ਆਪਣਾ ਨਾਮ ਬਣਾਉਣ ਵਾਲੇ ਸਿੱਧੂ ਮੂਸੇਵਾਲਾ ਨੂੰ ਉਹਨਾਂ ਦੇ ਚਾਹੁਣ ਵਾਲਿਆਂ ਵੱਲੋਂ ਅੱਜ ਵੀ ਯਾਦ ਕੀਤਾ ਜਾ ਰਿਹਾ ਹੈ। ਕਿਸਾਨ ਨੇ ਅੱਜ ਦਿੱਲੀ ਲਈ ਕੂਚ ਕਰ ਦਿੱਤਾ ਹੈ ਤਾਂ ਉੱਥੇ ਹੀ ਮੂਸੇਵਾਲਾ ਦੇ ਪਿਤਾ ਨੇ ਉਸ ਨੂੰ ਯਾਦ ਕਰਦਿਆਂ ਕਿਹਾ ਹੈ ਕਿ ਜੇਕਰ ਮੂਸੇਵਾਲਾ ਅੱਜ ਇਸ ਦੁਨੀਆਂ ਵਿੱਚ ਹੁੰਦਾ ਤਾਂ ਉਹ ਅੱਗੇ ਹੋਕੇ ਇਸ ਦਿੱਲੀ ਕੂਚ ਵਿੱਚ ਸ਼ਾਮਿਲ ਹੁੰਦਾ।

ਕਿਸਾਨਾਂ ਦੇ ਦਿੱਲੀ ਕੂਚ ਤੇ ਯਾਦ ਆਇਆ ਮੂਸੇਵਾਲਾ, ਪਿਤਾ ਬੋਲੇ-ਪੁੱਤਰ ਜ਼ਿੰਦਾ ਹੁੰਦਾ ਤਾਂ ਸੰਘਰਸ਼ ਵਿਚ ਸਭ ਤੋਂ ਅੱਗੇ ਹੁੰਦਾ

ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ

Follow Us On
ਜਿੱਥੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ ਤਾਂ ਉੱਥੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕੀਤਾ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਖੇਤੀ ਪ੍ਰਤੀ ਉਨ੍ਹਾਂ ਦੇ ਪਿਆਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦਾ 29 ਜੂਨ 2022 ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੁਣ ਤੱਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਯਤਨਸ਼ੀਲ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ਖੇਤੀ ਦਾ ਕੰਮ ਮੇਰੇ ਪੁੱਤਰ ਸਿੱਧੂ ਮੂਸੇਵਾਲਾ ਦੇ ਬਹੁਤ ਕਰੀਬ ਸੀ। ਉਸ ਦੇ ਦਿਲ ਵਿਚ ਟਰੈਕਟਰਾਂ ਦਾ ਜਨੂੰਨ ਸੀ। ਆਪਣੀ ਮਿੱਟੀ ਨਾਲ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਲਈ ਪੂਰੇ ਤਨ-ਮਨ ਨਾਲ ਪ੍ਰਚਾਰ ਕੀਤਾ ਅਤੇ ਜੇਕਰ ਉਹ ਅੱਜ ਜਿਉਂਦੇ ਹੁੰਦੇ ਤਾਂ ਇਸ ਸੰਘਰਸ਼ ਵਿੱਚ ਸਭ ਤੋਂ ਅੱਗੇ ਹੁੰਦੇ।

ਖੇਤੀ ਦਾ ਸ਼ੌਕੀ ਸੀ ਮੂਸੇਵਾਲਾ

ਵਰਨਣਯੋਗ ਹੈ ਕਿ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ ਵਿੱਚ ਸਿੱਧੂ ਮੂਸੇਵਾਲਾ ਨੇ ਇਸ ਦਾ ਸਮਰਥਨ ਕੀਤਾ ਸੀ। ਸਿੱਧੂ ਮੂਸੇਵਾਲਾ ਮਿਊਜ਼ਿਕ ਇੰਡਸਟਰੀ ਦਾ ਸਟਾਰ ਬਣ ਚੁੱਕਾ ਸੀ। ਉਸ ਦੀ ਦੇਸ਼-ਵਿਦੇਸ਼ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਸੀ। ਪਰ ਟਰੈਕਟਰਾਂ ਨਾਲ ਉਸਦਾ ਪਿਆਰ ਹਮੇਸ਼ਾ ਬਣਿਆ ਰਿਹਾ। ਜਦੋਂ ਵੀ ਉਹ ਇੰਡੀਆ ਵਿੱਚ ਠਹਿਰਦਾ ਸੀ ਤਾਂ ਰਾਤ ਨੂੰ ਆਪਣੇ ਘਰ ਪਿੰਡ ਮੂਸੇ ਆ ਜਾਂਦਾ ਸੀ। ਇੱਥੇ ਇੱਕ ਮਹਾਨ ਗਾਇਕ ਹੋਣ ਦੇ ਬਾਵਜੂਦ ਉਸ ਦੇ ਪ੍ਰਸ਼ੰਸਕ ਉਸ ਨੂੰ ਖੇਤਾਂ ਵਿੱਚ ਕੰਮ ਕਰਦੇ ਦੇਖਦੇ ਸਨ। ਇੱਥੇ ਹੀ ਬੱਸ ਨਹੀਂ ਪਿੰਡ ਮੂਸੇਵਾਲਾ ਵਿੱਚ ਜਦੋਂ ਸਿੱਧੂ ਮੂਸੇਵਾਲਾ ਦਾ ਆਲੀਸ਼ਾਨ ਘਰ ਬਣ ਰਿਹਾ ਸੀ ਤਾਂ ਸਿੱਧੂ ਖੁਦ ਆਪਣੇ ਟਰੈਕਟਰ-ਟਰਾਲੀ ਵਿੱਚ ਮਿੱਟੀ ਲੱਦ ਕੇ ਲਿਆਉਂਦੇ ਸਨ।

5911 ਟਰੈਕਟਰ ਗੀਤਾਂ ਵਿੱਚ ਸੀ

ਸਿੱਧੂ ਮੂਸੇਵਾਲਾ ਦੇ ਗੀਤਾਂ ਵਿੱਚ 5911 ਦਾ ਜ਼ਿਕਰ ਵੀ ਕਈ ਵਾਰ ਸੁਣਨ ਨੂੰ ਮਿਲਦਾ ਹੈ। ਮੂਸੇਵਾਲਾ ਦੇ ਸੰਗ੍ਰਹਿ ਵਿੱਚ ਵਾਹਨਾਂ ਦੇ ਨਾਲ-ਨਾਲ 5911 ਟਰੈਕਟਰ ਸ਼ਾਮਲ ਸਨ। ਜਿਸ ਨੂੰ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਵੀ ਦਿਖਾਉਂਦੇ ਸਨ