ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਤਨੀ ਦੇ ਗਰਭ 'ਤੇ ਤੋੜੀ ਚੁੱਪੀ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ | Balkaur Singh Statement on Charan kaur Pregnancy read full Story in Punjabi Punjabi news - TV9 Punjabi

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਤਨੀ ਦੇ ਗਰਭ ‘ਤੇ ਤੋੜੀ ਚੁੱਪੀ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

Updated On: 

20 Mar 2024 17:43 PM

Charan kaur Pregnancy News: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਪਿਛਲੇ ਕੁਝ ਦਿਨਾਂ ਤੋਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ 'ਚ ਹੈ। ਹੁਣ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਬਲਕੌਰ ਸਿੰਘ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦੇ ਹੋਏ ਸਿੱਧੂ ਸੂਮੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਤਨੀ ਦੇ ਗਰਭ ਤੇ ਤੋੜੀ ਚੁੱਪੀ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਸਿੱਧੂ ਮੂਸੇਵਾਲਾ ਅਤੇ ਬਲਕੌਰ ਸਿੱਧੂ ਦੀ ਪੁਰਾਣੀ ਤਸਵੀਰ

Follow Us On

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ‘ਚ ਹਨ। ਅਜੇ ਕੁਝ ਦਿਨ ਪਹਿਲਾਂ ਹੀ ਚਰਨ ਕੌਰ ਦੇ ਗਰਭਵਤੀ ਹੋਣ ਦੀ ਖਬਰ ਸਾਹਮਣੇ ਆਈ ਸੀ। ਚਰਨ ਕੌਰ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਕਾਰਨ ਉਸ ਦੀ ਡਿਲੀਵਰੀ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪਤਨੀ ਦੇ ਗਰਭਵਤੀ ਹੋਣ ‘ਤੇ ਬਿਆਨ ਦਿੱਤਾ ਹੈ।

ਬਲਕੌਰ ਸਿੰਘ ਨੇ ਸਾਂਝੀ ਕੀਤੀ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਸਵੇਰੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਬਲਕੌਰ ਸਿੰਘ ਨੇ ਪੋਸਟ ‘ਚ ਲਿਖਿਆ, ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਸਾਡੇ ਪਰਿਵਾਰ ਨੂੰ ਲੈ ਕੇ ਚਿੰਤਤ ਹਨ। ਇਸ ਲਈ ਅਸੀਂ ਸਾਰਿਆਂ ਦੇ ਧੰਨਵਾਦੀ ਹਾਂ। ਪਰ ਤੁਹਾਨੂੰ ਬੇਨਤੀ ਹੈ ਕਿ ਸਾਡੇ ਪਰਿਵਾਰ ਬਾਰੇ ਫੈਲੀ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰੋ। ਜੇਕਰ ਕੁਝ ਵੀ ਹੁੰਦਾ ਹੈ ਤਾਂ ਪਰਿਵਾਰ ਤੁਹਾਡੇ ਨਾਲ ਜਾਣਕਾਰੀ ਜ਼ਰੂਰ ਸਾਂਝੀ ਕਰੇਗਾ।

ਬਲਕੌਰ ਸਿੰਘ ਨੇ ਖਬਰ ਨੂੰ ਅਫਵਾਹ ਦੱਸਿਆ

ਬਲਕੌਰ ਸਿੰਘ ਨੇ ਆਪਣੀ ਪੋਸਟ ਵਿੱਚ ਅਸਿੱਧੇ ਤੌਰ ਤੇ ਇਸ ਖਬਰ ਨੂੰ ਅਫਵਾਹ ਕਰਾਰ ਦਿੱਤਾ ਹੈ। ਹਾਲਾਂਕਿ ਅੰਤ ‘ਚ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨਾਲ ਹਰ ਜਾਣਕਾਰੀ ਉਹ ਜ਼ਰੂਰ ਸਾਂਝੀ ਕਰਨਗੇ। ਜਿਸ ਤੋਂ ਬਾਅਦ ਲੋਕ ਵੀ ਭੰਬਲਭੂਸੇ ਵਿੱਚ ਹਨ। ਪਰ ਇਸ ਦੇ ਬਾਵਜੂਦ ਸਿੱਧੂ ਦੇ ਪ੍ਰਸ਼ੰਸਕ ਉਨ੍ਹਾਂ ਦੇ ਮਾਤਾ-ਪਿਤਾ ਨੂੰ ਪੂਰਾ ਸਮਰਥਨ ਦੇ ਰਹੇ ਹਨ। ਬਲਕੌਰ ਸਿੰਘ ਦੀ ਪੋਸਟ ‘ਤੇ ਯੂਜ਼ਰਸ ਨੇ ਕੁਮੈਂਟਸ ਦੀ ਝੜੀ ਲਗਾ ਦਿੱਤੀ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Sidhu Moosewala: ਮੂਸੇਵਾਲਾ ਦੇ ਪਿਤਾ ਨੇ ਕੁੜਤੇ ਤੇ ਖੂਨ ਨਾਲ ਲਿਖਿਆ ਜਸਟਿਸ ਫਾਰ ਸਿੱਧੂ, ਬਲਕੌਰ ਸਿੰਘ ਬੋਲੇ, ਪੰਜਾਬ ਸਰਕਾਰ ਤੇ ਨਹੀਂ ਮੈਨੂੰ ਭਗਵਾਨ ਤੇ ਭਰੋਸਾ

Exit mobile version