ਝੋਟਾ ਇਨਸਾਫ਼ ਮੋਰਚੇ ‘ਚ ਪਹੁੰਚੇ ਬਲਕੌਰ ਸਿੰਘ, ਬੋਲੇ- ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਉਮੀਦ ਰੱਖਣੀ ਚਾਹੀਦੀ
ਬਲਕੌਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਇਸ ਲਈ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਨਸ਼ਾ ਮਾਫ਼ੀਆ ਦੇ ਪਿੱਛੇ ਕੌਣ ਲੋਕ ਹਨ ਤੇ ਇਸ ਮਾਮਲੇ 'ਚ ਕਿਸੇ ਸਿਆਸੀ ਵਿਅਕਤੀ ਦੀ ਸ਼ਮੂਲੀਅਤ ਤਾਂ ਨਹੀਂ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਮੋਰਚੇ ‘ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਦੋਂ ਪਹਿਲਾਂ ਇੱਕ ਝੋਟੇ ਨੂੰ ਮਾਰ ਦਿੱਤਾ ਗਿਆ ਤੇ ਉਸ ਨੂੰ ਇਨਸਾਫ਼ ਨਹੀਂ ਮਿਲਿਆ, ਤਾਂ ਹੁਣ ਦੂਜੇ ਝੋਟੇ ਦੇ ਪਰਿਵਾਰ ਨੂੰ ਸਰਕਾਰ ਤੋਂ ਇਨਸਾਫ਼ ਦੀ ਕੀ ਉਮੀਦ ਰੱਖਣੀ ਚਾਹੀਦੀ ਹੈ।
ਵਿਦੇਸ਼ ‘ਚ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਨੂੰ ਰੱਦ ਕਰਕੇ ਮਾਨਸਾ ਪਹੁੰਚੇ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹਰ ਰੋਜ਼ ਸਾਡੇ ਪੁੱਤਾਂ ਤੇ ਧੀਆਂ ਦੇ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਤੇ ਸਰਕਾਰ ਨੂੰ ਇਸ ਮਾਮਲੇ ‘ਚ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਆ ਰਹੇ ਹਨ, ਉਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸੀਬੀਆਈ ਜਾਂਚ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇਸ ਘਟਨਾ ਨੂੰ ਇੱਕ ਹਫ਼ਤਾ ਬੀਤ ਚੁੱਕਾ ਸੀ, ਤਾਂ ਮੁੱਖ ਮੰਤਰੀ ਨੇ ਪਹਿਲਾਂ ਹੀ ਸੀਬੀਆਈ ਜਾਂਚ ਦੀ ਮੰਗ ਕਿਉਂ ਨਹੀਂ ਕੀਤੀ? ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਨਸ਼ਾ ਮਾਫ਼ੀਆ ਦੇ ਪਿੱਛੇ ਕੌਣ, ਜਾਂਚ ਦੀ ਮੰਗ
ਬਲਕੌਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਹੇ ਸਨ। ਇਸ ਲਈ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਨਸ਼ਾ ਮਾਫ਼ੀਆ ਦੇ ਪਿੱਛੇ ਕੌਣ ਲੋਕ ਹਨ ਤੇ ਇਸ ਮਾਮਲੇ ‘ਚ ਕਿਸੇ ਸਿਆਸੀ ਵਿਅਕਤੀ ਦੀ ਸ਼ਮੂਲੀਅਤ ਤਾਂ ਨਹੀਂ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਪਹਿਲੂਆਂ ਨੂੰ ਧਿਆਨ ‘ਚ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਨਸ਼ਿਆਂ ਤੇ ਗੈਂਗਸਟਰਵਾਦ ਨੂੰ ਲੈ ਕੇ ਘੇਰਿਆ
ਬਲਕੌਰ ਸਿੰਘ ਨੇ ਕਿਹਾ ਕਿ ਸਾਲ 2026 ਆ ਗਿਆ ਹੈ, ਪਰ ਪੰਜਾਬ ‘ਚ ਨਾ ਤਾਂ ਗੈਂਗਸਟਰਵਾਦ ਖ਼ਤਮ ਹੋਇਆ ਹੈ ਤੇ ਨਾ ਹੀ ਨਸ਼ਿਆਂ ਦੀ ਸਮੱਸਿਆ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅੱਜ ਵੀ ਪੰਜਾਬ ਦੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ।
ਇਹ ਵੀ ਪੜ੍ਹੋ
ਉਨ੍ਹਾਂ ਅਨੁਸਾਰ, ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਝੋਟਾ ਦੇ ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਪਰਿਵਾਰ ਤੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦੀ ਮੁੱਖ ਮੰਗ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਸ ਸੀਬੀਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਹੁਣ ਇਸ ਮਾਮਲੇ ‘ਚ ਅਗਲੀ ਅਧਿਕਾਰਤ ਕਾਰਵਾਈ ਤੇ ਨਜ਼ਰ ਰਹੇਗੀ।
