ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਇਆ ਬਾਹਰ, ਹਾਈ ਕੋਰਟ ਨੇ 3 ਘੰਟੇ ਦੀ ਦਿੱਤੀ ਪੈਰੋਲ

Updated On: 

20 Nov 2024 10:50 AM

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਰਾਜੋਆਣਾ ਜੇਲ੍ਹ ਤੋਂ ਬਾਹਰ ਆ ਗਏ। ਪੰਜਾਬ ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਦਿੱਤੀ ਹੈ। ਰਾਜੋਆਣਾ ਨੂੰ ਹਾਈਕੋਰਟ ਨੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ 'ਚ ਬੰਦ ਹਨ।

ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਇਆ ਬਾਹਰ, ਹਾਈ ਕੋਰਟ ਨੇ 3 ਘੰਟੇ ਦੀ ਦਿੱਤੀ ਪੈਰੋਲ

ਬਲਵੰਤ ਸਿੰਘ ਰਾਜੋਆਣਾ

Follow Us On

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ। ਹਾਈਕੋਰਟ ਨੇ ਰਾਜੋਆਣਾ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦੀ ਪੈਰੋਲ ਦਿੱਤੀ ਹੈ। ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਕੋਰਟ ਵੱਲੋਂ ਤਿੰਨ ਘੰਟੀਆਂ ਲਈ ਪੈਰੋਲ ਦਿੱਤੀ ਗਈ ਹੈ। ਰਾਜੋਆਣਾ ਇਸ ਸਮੇਂ ਦੌਰਾਨ ਆਪਣੇ ਭਰਾ ਦੇ ਭੋਗ ‘ਚ ਸ਼ਾਮਲ ਹੋਵੇਗਾ। ਉਸ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਮਿਲੀ ਹੈ।

ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਬੀਤੇ ਤਿੰਨ ਦਹਾਕਿਆਂ ਤੋਂ ਜੇਲ੍ਹ ਚ ਬੰਦ ਹੈ। ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਬੇਵਕਤੀ ਮੌਤ ਹੋ ਜਾਂਦੀ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ। ਕੋਰਟ ਨੇ ਰਾਜੋਆਣਾ ਨੂੰ ਭਰਾ ਦੇ ਭੋਗ ਤੇ ਜਾਣ ਲਈ ਤਿੰਨ ਘੰਟੀਆਂ ਦੀ ਪੈਰੋਲ ਦਿੱਤੀ ਹੈ।

ਰਾਜੋਆਣਾ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਗਈ

ਦੱਸ ਦੇਈਏ ਕਿ ਸਜ਼ਾ-ਏ-ਮੌਤ ਦੀ ਸਜ਼ਾ ਨੂੰ ਟਾਲਣ ਲਈ ਬਲਵੰਤ ਸਿੰਘ ਰਾਜੋਆਣਾ ਨੇ ਸੁਪਰੀਮ ਕੋਰਟ ‘ਚ ਰਹਿਮ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਹ ਮੁੱਦਾ ਹੁਣ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤਾ ਹੈ ਕਿ ਉਹ ਸਜ਼ਾ-ਏ-ਮੌਤ ਦੀ ਸਜ਼ਾ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦਾ ਮਾਮਲਾ ਰਾਸ਼ਟਰਪਤੀ ਅੱਗੇ ਰੱਖਣ। ਇਸ ਮਾਮਲੇ ਤੇ ਦੋ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਬੇਨਤੀ ਵੀ ਕੀਤੀ ਹੈ। ਇਸ ਮਾਮਲੇ ਤੇ 5 ਦਸੰਬਰ ਨੂੰ ਫੈਸਲ ਆ ਸਕਦਾ ਹੈ।

ਰਾਜੋਆਣਾ ਤੇ ਸਾਬਕਾ ਸੀਐਮ ਦੇ ਕਤਲ ਦਾ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਮੁਤਾਬਕ ਉਸ ਨੇ ਤੇ ਉਸ ਦੇ ਸਾਥੀ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾਉਣ ਦੀ ਪਲਾਨਿੰਗ ਕੀਤੀ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਉਡਾ ਦਿੱਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਨੇ ਕਰਨਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

Exit mobile version