ਰਾਜੋਆਣਾ ਨੇ ਸੁਖਬੀਰ ਬਾਦਲ ਦੇ ਹਮਲੇ ਦੀ ਕੀਤੀ ਨਿਖੇਧੀ, ਕਿਹਾ- ਗੁਰੂ ਘਰ ਆਏ ਸਖ਼ਸ ‘ਤੇ ਹਮਲਾ ਕਰਨਾ ਗੁਰੂ ਸਿੱਖ ਦਾ ਕੰਮ ਨਹੀਂ
ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਅਕਾਲੀ ਦਲ ਖੜ੍ਹੇ ਕਰਨਾ ਸਾਜ਼ਿਸ਼ ਦਾ ਹਿੱਸਾ ਹੈ। ਖਾਲਸਾ ਪੰਥ ਅਜਿਹੀਆਂ ਸਾਜ਼ਿਸ਼ਾਂ ਨੂੰ ਨਕਾਮ ਕਰੇ। ਰਾਜੋਆਣਾ ਦੀ ਪੰਥ ਪ੍ਰਸਤ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਪ੍ਰਸਤ ਲੋਕ ਅਕਾਲੀ ਦਲ ਨਾਲ ਮਜ਼ਬੂਤੀ ਨਾਲ ਖੜ੍ਹਨ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ‘ਤੇ ਹਮਲੇ ਨੂੰ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਗਰੂ ਘਰ ਆਏ ਸਖ਼ਸ ‘ਤੇ ਹਮਲਾ ਕਰਨਾ ਗੁਰੂ ਸਿੱਖ ਦਾ ਕੰਮ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਮਲਾ ਗੁਰੂ ਮਰਿਯਾਦਾ ਤੇ ਸਿੱਖਾਂ ਦੇ ਖਿਲਾਫ ਹੈ। ਗੁਰੂ ਘਰ ਵਿੱਚ ਹਮਲਾ ਕਰਨਾ ਸਹੀ ਨਹੀਂ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀਕਲਾ ਅਤੇ ਚੰਗੀ ਸਿਹਤ ਲਈ ਅਰਦਾਸ ਕਰਨ ਦੀ ਗੱਲ ਵੀ ਕਹੀ।
ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਜਿਸ਼
ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਅਕਾਲੀ ਦਲ ਖੜ੍ਹੇ ਕਰਨਾ ਸਾਜ਼ਿਸ਼ ਦਾ ਹਿੱਸਾ ਹੈ। ਖਾਲਸਾ ਪੰਥ ਅਜਿਹੀਆਂ ਸਾਜ਼ਿਸ਼ਾਂ ਨੂੰ ਨਕਾਮ ਕਰੇ। ਰਾਜੋਆਣਾ ਦੀ ਪੰਥ ਪ੍ਰਸਤ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਪ੍ਰਸਤ ਲੋਕ ਅਕਾਲੀ ਦਲ ਨਾਲ ਮਜ਼ਬੂਤੀ ਨਾਲ ਖੜ੍ਹਨ।
ਭਾਈ Balwant Singh Rajoana ਦੀ ਜੇਲ੍ਹ ਚੋਂ ਚਿੱਠੀ। Deep Sidhu ਅਤੇ MP Amritpal Singh ਦਾ ਨਾਂ ਲਏ ਬਗੈਰ ਸਾਧਿਆ ਨਿਸ਼ਾਨਾ । ਆਸ਼ਕੀਆ ਕਰਨ ਵਾਲਿਆਂ ਨੂੰ ਚੋਲੇ ਪਵਾ ਕੇ ਆਪਾ ਸੰਤ ਬਣਾ ਦਿੱਤਾ ਤੇ ਇਕ ਸਧਾਰਨ ਐਕਸੀਡੈਂਟ ਵਾਲਿਆ ਨੂੰ ਸ਼ਹੀਦ ਬਣਾ ਦਿੱਤਾ। ਕੌਮ ਨੂੰ ਇਹੋ ਜਿਹਿਆ ਤੋ ਬੱਚਣ ਦੀ ਲੋੜ। pic.twitter.com/FYo0yWbu1J
— Parmeet Bidowali (@ParmeetBidowali) August 14, 2026
ਪੱਤਰ ਵਿੱਚ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਹੋਏ ਜਾਨਲੇਵਾ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1991 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 28 ਅਕਾਲੀ ਉਮੀਦਵਾਰਾਂ ਦੇ ਕਤਲ ਦਾ ਵੀ ਹਵਾਲਾ ਦਿੱਤਾ ਗਿਆ ਹੈ। ਭਾਈ ਰਾਜੋਆਣਾ ਨੇ ਕਿਹਾ ਕਿ ਅਤੀਤ ਵਿੱਚ ਵੀ ਅਕਾਲੀ ਦਲ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ।
ਬੀਤੇ ਕੱਲ੍ਹ ਸੁਖਬੀਰ ‘ਤੇ ਹੋਇਆ ਸੀ ਹਮਲਾ
ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ। ਸੁਰੱਖਿਆ ਮੁਲਾਜ਼ਮਾਂ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਹਮਲਾਵਰ ਨਿਹੰਗ ਜਸਪਾਲ ਸਿੰਘ ਤੋਂ ਸਥਾਨਕ ਪੁਲਿਸ ਅਤੇ ਏਟੀਐਸ ਲਗਾਤਾਰ ਪੁੱਛਗਿੱਛ ਕਰ ਰਹੀਆਂ ਹਨ। ਹਾਲੇ ਤੱਕ ਮੁਲਜ਼ਮ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ।


